Tuesday, October 06, 2026
BREAKING
• ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ • ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ • ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ • ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ • ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ • 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ • ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ • ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ • ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ

ਪੰਜਾਬ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

06 ਅਕਤੂਬਰ, 2026 06:43 PM

ਅੰਮ੍ਰਿਤਸਰ : ਸ੍ਰੀ ਅਨੰਦਪੁਰ ਸਾਹਿਬ ਮਾਮਲੇ 'ਤੇ ਜਾਂਚ ਕਮੇਟੀ ਦੀ ਰਿਪੋਰਟ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫੌਜਦਾਰੀ ਪਰਚਾ ਦਰਜ ਹੋਣ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਚੱਲਣੀ ਚਾਹੀਦੀ ਸੀ, ਪਰ ਇਸ ਨੂੰ 'ਸੋਸ਼ਲ ਮੀਡੀਆ ਟ੍ਰਾਇਲ' ਅਤੇ 'ਪੋਲੀਟੀਕਲ ਟ੍ਰਾਇਲ' ਬਣਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕਾਰਵਾਈ ਪੁਲਸ ਨੇ ਤਫ਼ਤੀਸ਼ ਦੌਰਾਨ ਆਪਣੇ ਕੋਲ ਰੱਖਣੀ ਹੁੰਦੀ ਹੈ, ਪਰ ਸੋਸ਼ਲ ਮੀਡੀਆ 'ਤੇ ਰੋਜ਼ ਨਵੀਂ ਗੱਲ ਕੱਢੀ ਜਾ ਰਹੀ ਹੈ। ਧਾਮੀ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ਟਰਾਇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਅਮਰਜੀਤ ਸਿੰਘ ਚਾਵਲਾ ਕੇਸ ਦੀ ਮੁੜ ਤੋਂ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਅਤੇ ਕਿਹਾ ਕਿ ਚਾਵਲਾ ਕੇਸ ਦਾ ਵੀ ਸੋਸ਼ਲ ਮੀਡੀਆ 'ਤੇ ਟਰਾਇਲ ਕੀਤਾ ਗਿਆ ਸੀ।

ਇਹ ਕੇਵਲ ਉਨ੍ਹਾਂ ਦੀ ਨਿੱਜੀ ਕਿਰਦਾਰਕੁਸ਼ੀ ਨਹੀਂ, ਸਗੋਂ ਸ਼੍ਰੋਮਣੀ ਕਮੇਟੀ ਵਰਗੀ ਧਾਰਮਿਕ ਸੰਸਥਾ ਨੂੰ ਟਾਰਗੇਟ ਕਰਨ, ਕਮਜ਼ੋਰ ਕਰਨ ਅਤੇ ਬਦਨਾਮ ਕਰਨ ਦੀ ਇੱਕ ਯੋਜਨਾਬੱਧ ਸਾਜ਼ਿਸ਼ ਹੈ। ਉਨ੍ਹਾਂ ਇਤਰਾਜ਼ ਜਤਾਇਆ ਕਿ ਜੋ ਤਫ਼ਤੀਸ਼ ਪੁਲਸ ਕੋਲ ਹੋਣੀ ਚਾਹੀਦੀ ਹੈ, ਉਸ ਨੂੰ ਸੋਸ਼ਲ ਮੀਡੀਆ ਅਤੇ ਮੀਡੀਆ 'ਚ ਰੋਜ਼ਾਨਾ ਨਵੀਆਂ ਗੱਲਾਂ ਕੱਢ ਕੇ ਭਰਮਾਊ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਧਾਮੀ ਨੇ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਟ੍ਰਾਇਲ ਨਾ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਸੱਚ ਦਾ ਸਾਹਮਣੇ ਆਉਣਾ ਜ਼ਰੂਰੀ ਹੈ । ਸੋਸ਼ਲ ਮੀਡੀਆ 'ਤੇ ਚੱਲ ਰਹੇ ਝੂਠੇ ਪ੍ਰਚਾਰ ਦਾ ਸਾਹਮਣਾ ਕਰਨ ਅਤੇ ਦੋਸ਼ਾਂ ਦਾ ਪੂਰਾ ਸੱਚ ਸਾਹਮਣੇ ਲਿਆਉਣ ਲਈ ਧਾਮੀ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਸਰਾਵਾਂ ਦੇ ਅਸਲ ਰਜਿਸਟਰਾਂ ਦੀਆਂ ਐਂਟਰੀਆਂ ਮੀਡੀਆ ਸਾਹਮਣੇ ਪੇਸ਼ ਕਰਦਿਆਂ ਵਿਰੋਧੀਆਂ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਨੂੰ ਨਕਾਰਿਆ। ਧਾਮੀ ਨੇ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਇਹ ਦਾਅਵਾ ਪੂਰੀ ਤਰ੍ਹਾਂ ਝੂਠਾ ਅਤੇ ਬੇਬੁਨਿਆਦ ਹੈ । ਉਨ੍ਹਾਂ ਕਿਹਾ ਬਹਿਰੀਨ ਵਾਲੀ ਬੀਬੀ ਜਸਵਿੰਦਰ ਕੌਰ ਲਗਾਤਾਰ 6 ਮਹੀਨੇ ਸ੍ਰੀ ਦਰਬਾਰ ਸਾਹਿਬ ਜਾਂ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਵਿੱਚ ਠਹਿਰੀ ਰਹੀ ਹੈ।

ਧਾਮੀ ਨੇ ਦੱਸਿਆ ਕਿ ਬੀਬੀ ਨੇ 7 ਦਸੰਬਰ 2025 ਨੂੰ ਸਰਾਂ 'ਚ ਕਮਰਾ ਲਿਆ ਸੀ। ਕਮਰਾ ਨੰਬਰ 38 'ਚ ਉਹ 7 ਦਸੰਬਰ ਤੋਂ 9 ਦਸੰਬਰ ਤੱਕ 2 ਮੈਂਬਰਾਂ ਸਮੇਤ ਰੁਕੇ। ਇਸ ਤੋਂ ਬਾਅਦ 9 ਦਸੰਬਰ ਤੋਂ 11 ਦਸੰਬਰ ਤੱਕ 2 ਮੈਂਬਰ ਕਮਰਾ ਨੰਬਰ 36 'ਚ ਰੁਕੇ। ਉਨ੍ਹਾਂ ਦੱਸਿਆ ਕਿ 1 ਜਨਵਰੀ ਨੂੰ ਬੀਬੀ ਸਮੇਤ 5 ਮੈਂਬਰ ਸਰਾਂ 'ਚ ਰੁਕੇ ਅਤੇ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ 'ਚ ਬੀਬੀ ਕਰੀਬ 6 ਮਹੀਨੇ ਰਹੀ ਹੈ। ਇਨ੍ਹਾਂ ਮੌਕਿਆਂ 'ਤੇ 1,000 ਤੋਂ 1,500 ਰੁਪਏ ਤੱਕ ਦਾ ਬਕਾਇਦਾ ਕਿਰਾਇਆ ਜਮ੍ਹਾਂ ਕਰਵਾਇਆ ਗਿਆ ਅਤੇ ਰਜਿਸਟਰ ਵਿੱਚ 2 ਤੋਂ ਲੈ ਕੇ 7 ਵਿਅਕਤੀਆਂ ਦੀ ਮੌਜੂਦਗੀ ਦਾ ਰਿਕਾਰਡ ਦਰਜ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਅੰਬ ਸਾਹਿਬ ਮੋਹਾਲੀ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਸਰਾਂ ਵਿੱਚ ਵੀ ਮਾਰਚ, ਅਪ੍ਰੈਲ, ਜੂਨ ਅਤੇ ਜੁਲਾਈ ਮਹੀਨਿਆਂ ਦੌਰਾਨ ਮਹਿਜ਼ 1-2 ਦਿਨਾਂ ਦੀਆਂ ਹੀ ਵੱਖ-ਵੱਖ ਐਂਟਰੀਆਂ ਹਨ।

ਪ੍ਰਧਾਨ ਧਾਮੀ ਨੇ ਸਪੱਸ਼ਟ ਕੀਤਾ ਕਿ ਬੀਬੀ ਨੂੰ ਕਿਸੇ ਕਿਸਮ ਦਾ ਵੀਆਈਪੀ ਟ੍ਰੀਟਮੈਂਟ, ਵਿਸ਼ੇਸ਼ ਗੱਡੀ ਜਾਂ ਮੁਲਾਜ਼ਮ ਨਹੀਂ ਦਿੱਤੇ ਗਏ । ਪ੍ਰਧਾਨ ਦਫ਼ਤਰ 'ਚ ਕਿਸੇ ਮੀਟਿੰਗ ਹੋਣ ਜਾਂ ਵਿਦੇਸ਼ੀ ਟਿਕਟਾਂ ਦੇ ਪੈਸੇ ਭੇਜਣ ਦੇ ਇਲਜ਼ਾਮਾਂ ਨੂੰ ਵੀ ਉਨ੍ਹਾਂ ਨੇ ਝੂਠ ਅਤੇ ਬੇਬੁਨਿਆਦ ਕਰਾਰ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ

ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ