Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਬਾਜਵਾ ਨੇ ਕੇਜਰੀਵਾਲ ਦੀ ਚੁੱਪੀ ’ਤੇ ਚੁੱਕੇ ਸਵਾਲ, ਕਿਹਾ-ਮੁਆਫ਼ੀ ਮੰਗੇ ਆਤਿਸ਼ੀ

20 ਜਨਵਰੀ, 2026 12:55 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਵਿਧਾਨ ਸਭਾ ਦੀ ਵਿਰੋਧੀ ਧਿਰ ਦੀ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨਾਲ ਜੁੜੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਸਵਾਲ ਖੜ੍ਹੇ ਕੀਤੇ ਹਨ। ਐਕਸ ’ਤੇ ਪਾਈ ਪੋਸਟ ’ਚ ਉਨ੍ਹਾਂ ਲਿਖਿਆ ਕਿ ਇਹ ਮਾਮਲਾ ਸਿਆਸੀ ਨਹੀਂ, ਸਗੋਂ ਧਾਰਮਿਕ, ਨੈਤਿਕ ਤੇ ਸੰਵਿਧਾਨਕ ਮੁੱਲਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਦੇ ਬੁਲੇਟਿਨ ’ਚ ਮੌਜੂਦ ਫਾਰੈਂਸਿਕ ਸਬੂਤਾਂ ਨੇ ਆਤਿਸ਼ੀ ਨਾਲ ਸਬੰਧਿਤ ਸੱਚਾਈ ਨੂੰ ਸਥਾਪਿਤ ਕਰ ਦਿੱਤਾ ਹੈ। ਅਜਿਹੀ ਸਥਿਤੀ ’ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਚੁੱਪੀ ਕਈ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਪੁੱਛਿਆ ਕਿ ਜਦੋਂ ਫਾਰੈਂਸਿਕ ਸਬੂਤ ਸਾਹਮਣੇ ਆ ਚੁੱਕੇ ਹਨ ਤਾਂ ਇਸ ਮਾਮਲੇ ’ਤੇ ਪਾਰਟੀ ਦੀ ਸਪੱਸ਼ਟ ਪ੍ਰਤੀਕਿਰਿਆ ਕਿਉਂ ਨਹੀਂ ਆ ਰਹੀ।

ਉਨ੍ਹਾਂ ਕਿਹਾ ਕਿ ਆਤਿਸ਼ੀ ਨੂੰ ਇਸ ਮਾਮਲੇ ’ਚ ਬਿਨਾਂ ਕਿਸੇ ਸ਼ਰਤ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਆਤਿਸ਼ੀ ਨੂੰ ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਜਵਾਬਦੇਹੀ ਸਭ ਤੋਂ ਮਹੱਤਵਪੂਰਨ ਮਾਪਦੰਡ ਹੁੰਦੀ ਹੈ ਅਤੇ ਹਰ ਜਨਤਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਇਸ ਲਈ ਜਵਾਬਦੇਹ ਹੋਣਾ ਪੈਂਦਾ ਹੈ। ਬਾਜਵਾ ਵੱਲੋਂ ਸਾਂਝੇ ਕੀਤੇ ਗਏ ਲਿਖ਼ਤੀ ਰਿਕਾਰਡ ਅਨੁਸਾਰ 6 ਜਨਵਰੀ ਨੂੰ ਦੁਪਹਿਰ 3.50 ਵਜੇ ਤੋਂ 4.00 ਵਜੇ ਤੱਕ ਦਿੱਲੀ ਵਿਧਾਨ ਸਭਾ ’ਚ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਕਰਾਰ ਦੇ ਦ੍ਰਿਸ਼ ਦਰਜ ਹਨ।

ਕਾਰਵਾਈ ਦੌਰਾਨ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਵੱਲੋਂ ਕਿਹਾ ਗਿਆ ਕਿ ਪ੍ਰਦੂਸ਼ਣ ’ਤੇ ਚਰਚਾ ਲਈ ਸਮਾਂ ਪਹਿਲਾਂ ਹੀ ਨਿਰਧਾਰਤ ਕੀਤਾ ਜਾ ਚੁੱਕਾ ਹੈ ਅਤੇ ਸਰਕਾਰ ਇਸ ’ਤੇ ਵਿਸਥਾਰ ਨਾਲ ਚਰਚਾ ਕਰਨ ਲਈ ਤਿਆਰ ਹੈ। ਲਿਖ਼ਤੀ ਰਿਕਾਰਡ ਮੁਤਾਬਕ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵੱਲੋਂ ਪ੍ਰਦੂਸ਼ਣ ਦੇ ਮੁੱਦੇ ’ਤੇ ਤੁਰੰਤ ਚਰਚਾ ਦੀ ਮੰਗ ਕੀਤੀ ਗਈ, ਜਿਸ ’ਤੇ ਸੱਤਾ ਧਿਰ ਵੱਲੋਂ ਇਹ ਕਿਹਾ ਗਿਆ ਕਿ 7 ਜਨਵਰੀ ਨੂੰ ਇਸ ਵਿਸ਼ੇ ’ਤੇ ਵੱਖਰਾ ਸਮਾਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲਿਖ਼ਤੀ ਰਿਕਾਰਡ ’ਚ ਸਪੱਸ਼ਟ ਦਰਜ ਹੈ ਕਿ ਆਤਿਸ਼ੀ ਨੇ ਗੁਰੂ ਸਾਹਿਬਾਨ ਬਾਰੇ ਗ਼ਲਤ ਸ਼ਬਦਾਵਲੀ ਵਰਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ