ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ’ਚ ਨਿਊ ਬਾਈਪਾਸ ’ਤੇ ਬਣਿਆ ਇਕ ਨਵਾਂ ਪੁਲ ਵੀਰਵਾਰ ਨੂੰ ਢਹਿ ਗਿਆ, ਜਿਸ ਨਾਲ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ। ਇਸ ਹਾਦਸੇ ’ਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਇਲਾਜ ਲਈ ਬਾਰਾਮੂਲਾ ਜ਼ਿਲਾ ਹਸਪਤਾਲ ਲਿਜਾਇਆ ਗਿਆ।
ਜ਼ਖ਼ਮੀਆਂ ’ਚੋਂ ਇਕ ਵਿਅਕਤੀ, ਜਿਸ ਦੀ ਰੀੜ੍ਹ ਦੀ ਹੱਡੀ ’ਤੇ ਸੱਟ ਲੱਗੀ ਸੀ, ਉਸ ਨੂੰ ਬਿਹਤਰ ਇਲਾਜ ਲਈ ਸ਼੍ਰੀਨਗਰ ਦੇ ਹਸਪਤਾਲ ਭੇਜਿਆ ਗਿਆ। ਅਧਿਕਾਰੀ ਘਟਨਾ ਦਾ ਨੋਟਿਸ ਲੈ ਕੇ ਪੁਲ ਢਹਿਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।