Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਬਾਰਿਸ਼ ਤੇ ਬਰਫ਼ਬਾਰੀ ਮਗਰੋਂ ਹੋਵੇਗੀ ਗੁਲਾਬੀ ਠੰਢ ਦੀ ਸ਼ੁਰੂਆਤ, ਅੱਠ ਅਕਤੂਬਰ ਤੋਂ ਤਾਪਮਾਨ ’ਚ ਆਵੇਗੀ ਗਿਰਾਵਟ

06 ਅਕਤੂਬਰ, 2025 05:19 PM

ਨਵੀਂ ਦਿੱਲੀ : ਉੱਤਰੀ ਭਾਰਤ ਵਿਚ ਮੌਨਸੂਨ ਦੀ ਵਿਦਾਈ ਦੇ ਨਾਲ ਹੀ ਮੌਸਮ ਕਰਵਟ ਲੈਣ ਵਾਲਾ ਹੈ। ਐੱਨਸੀਆਰ, ਪੰਜਾਬ, ਹਰਿਆਣਾ, ਹਿਮਾਚਲ ਤੇ ਉੱਤਰਾਖੰਡ ਸਣੇ ਮੈਦਾਨੀ ਇਲਾਕਿਆਂ ਵਿਚ ਤਿੰਨ-ਚਾਰ ਦਿਨਾਂ ਅੰਦਰ ਗਰਮੀ ਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ ਕਿਉਂਕਿ ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਕਈ ਇਲਾਕਿਆਂ ਵਿਚ ਤੇਜ਼ ਹਵਾ ਨਾਲ ਬਾਰਿਸ਼ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਮੌਸਮ ਵਿਭਾਗ (ਆਈਐੱਮਡੀ) ਦਾ ਅਨੁਮਾਨ ਹੈ ਕਿ ਸੋਮਵਾਰ ਤੋਂ ਉੱਤਰੀ ਭਾਰਤ ਦੇ ਮੌਸਮ ਵਿਚ ਕਾਫ਼ੀ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਅੱਠ ਅਕਤੂਬਰ ਤੋਂ ਤਾਪਮਾਨ ਵਿਚ 4 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਜੰਮੂ-ਕਸ਼ਮੀਰ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਚੱਕਰਵਾਤੀ ਸਰਕੁਲੇਸ਼ਨ ਸਰਗਰਮ ਹੋ ਚੁੱਕਾ ਹੈ ਜਿਸ ਨਾਲ ਬਰਸਾਤ ਦੇ ਨਾਲ-ਨਾਲ ਗੜੇਮਾਰੀ ਤੇ ਉੱਚਾਈ ਵਾਲੇ ਇਲਾਕਿਆਂ ਵਿਚ ਬਰਫ਼ਬਾਰੀ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦਾ ਅਸਰ ਹਿਮਾਚਲ ਤੇ ਉੱਤਰਾਖੰਡ ਤੱਕ ਦਿਖਾਈ ਦੇਵੇਗਾ। ਉੱਚੇ ਇਲਾਕਿਆਂ ਵਿਚ ਜ਼ੋਰਦਾਰ ਬਾਰਿਸ਼ ਹੋਵੇਗੀ ਜਿਸ ਕਾਰਨ ਤਾਪਮਾਨ ਤੇਜ਼ੀ ਨਾਲ ਡਿੱਗੇਗਾ ਤੇ ਠੰਢ ਦਾ ਅਹਿਸਾਸ ਜਲਦੀ ਸ਼ੁਰੂ ਹੋ ਜਾਵੇਗਾ।

ਆਈਐੱਮਡੀ ਮੁਤਾਬਕ, ਇਹ ਪੱਛਮੀ ਗੜਬੜੀ ਇਸ ਸੀਜ਼ਨ ਦਾ ਪਹਿਲਾ ਵੱਡਾ ਸਿਸਟਮ ਹੈ ਜਿਹੜਾ ਉੱਤਰੀ ਭਾਰਤ ਦੇ ਮੌਸਮ ਨੂੰ ਪੂਰੀ ਤਰ੍ਹਾਂ ਬਦਲ ਦੇਵੇਗਾ। ਪੰਜਾਬ, ਹਰਿਆਣਾ, ਦਿੱਲੀ ਤੇ ਪੱਛਮੀ ਉੱਤਰ ਪ੍ਰਦੇਸ਼ ਵਿਚ 7 ਅਕਤੂਬਰ ਤੱਕ ਗਰਜ ਤੇ ਚਮਕ ਨਾਲ ਭਾਰੀ ਬਾਰਿਸ਼ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਵਾਲੀਆਂ ਹਵਾਵਾਂ ਚੱਲ ਸਕਦੀਆਂ ਹਨ। 7 ਅਕਤੂਬਰ ਤੋਂ ਬਾਅਦ ਬਾਰਿਸ਼• ਵਿਚ ਕਮੀ ਆ ਜਾਵੇਗੀ। 9 ਅਕਤੂਬਰ ਤੋਂ ਮੌਸਮ ਖ਼ੁਸ਼ਕ ਰਹੇਗਾ ਅਤੇ ਘੱਟੋ-ਘੱਟ ਤਾਪਮਾਨ ਵਿਚ ਲਗਾਤਾਰ ਗਿਰਾਵਟ ਸ਼ੁਰੂ ਹੋ ਜਾਵੇਗੀ।

ਅਰਬ ਸਾਗਰ ਵਿਚ ਸਰਗਰਮ ਚੱਕਰਵਾਤੀ ਤੂਫਾਨ ‘ਸ਼ਕਤੀ’ ਹੌਲੀ-ਹੌਲੀ ਕਮਜ਼ੋਰ ਹੋ ਕੇ ਘੱਟ ਦਬਾਅ ਵਿਚ ਬਦਲਣ ਦੀ ਦਿਸ਼ਾ ਵਿਚ ਵੱਧ ਰਿਹਾ ਹੈ ਜਿਸ ਦਾ ਅਸਰ ਗੁਜਰਾਤ ਤੇ ਰਾਜਸਥਾਨ ਦੇ ਕੁਝ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵਜੋਂ ਦਿਖਾਈ ਦੇਵੇਗਾ। ਅਕਤੂਬਰ ਦੀ ਸ਼ੁਰੂਆਤ ਇਸ ਵਾਰ ਮੌਸਮ ਸੰਬੰਧੀ ਹਲਚਲ ਨਾਲ ਭਰਪੂਰ ਰਹਿਣ ਵਾਲੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਠੰਢ ਇਸ ਵਾਰ ਪਹਿਲਾਂ ਦਸਤਕ ਦੇ ਸਕਦੀ ਹੈ ਅਤੇ ਉੱਤਰੀ ਭਾਰਤ ਵਿਚ ਸਰਦੀ ਦਾ ਅਸਰ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਹੋ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ