Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ, 704 ਬੱਚਿਆਂ ਦਾ ਬਚਾਅ ਤੇ ਮੁੜ ਵਸੇਬਾ

02 ਨਵੰਬਰ, 2025 07:10 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰਾਜੈਕਟ ਜੀਵਨਜੋਤ ਅਤੇ ਜੀਵਨਜੋਤ 2.0 ਪਹਿਲ ਕਦਮੀਆਂ ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ, ਜੋ ਰਾਜ ਦੇ ਹਰ ਬੱਚੇ ਦੇ ਪੁਨਰਵਾਸ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਬਾਲ ਸੁਰੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਪ੍ਰੇਰਕ ਯਤਨ ਦੀ ਸ਼ਾਨਦਾਰ ਮਿਸਾਲ ਹੈ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰਾਜੈਕਟ ਜੀਵਨਜੋਤ, ਜੁਲਾਈ 2024 ਤੋਂ ਪੰਜਾਬ ਭਰ ਵਿੱਚ ਲਾਗੂ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਮਹੀਨੇ ਦੇ ਦੂਜੇ ਹਫ਼ਤੇ ਦੌਰਾਨ ਮਾਸਿਕ ਬਚਾਅ ਮੁਹਿੰਮਾਂ ਚਲਾਉਣ 'ਤੇ ਕੇਂਦਰਿਤ ਹੈ। ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦਾ ਉਨ੍ਹਾਂ ਦੀ ਉਮਰ, ਯੋਗਤਾ ਅਤੇ ਦਸਤਾਵੇਜ਼ਾਂ ਦੀ ਉਪਲੱਬਧਤਾ ਦੇ ਅਨੁਸਾਰ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਪੁਨਰਵਾਸ ਕੀਤਾ ਜਾ ਰਿਹਾ ਹੈ। ਸ਼ੋਸ਼ਣ ਖ਼ਿਲਾਫ਼ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਉਜਾਗਰ ਕਰਦੇ ਹੋਏ ਡਾ. ਬਲਜੀਤ ਕੌਰ ਨੇ ਕਿਹਾ ਕਿ ਮਨੁੱਖੀ ਤਸਕਰੀ ਅਤੇ ਸੰਗਠਿਤ ਭੀਖ ਮੰਗਣ ਵਾਲੇ ਰੈਕੇਟਾਂ ਨੂੰ ਰੋਕਣ ਲਈ ਰਾਜ ਸਰਕਾਰ ਨੇ ਪ੍ਰਾਜੈਕਟ ਜੀਵਨਜੋਤ 2.0 ਸ਼ੁਰੂ ਕੀਤਾ ਹੈ। ਇਸ ਪਹਿਲ ਕਦਮੀ ਦੇ ਤਹਿਤ ਬਚਾਏ ਗਏ ਬੱਚਿਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਬਾਲਗਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਲਈ ਡੀ. ਐੱਨ. ਏ. ਟੈਸਟ ਕੀਤੇ ਜਾਂਦੇ ਹਨ। ਜੇਕਰ ਡੀ. ਐੱਨ. ਏ. ਨਤੀਜੇ ਮੇਲ ਨਹੀਂ ਖਾਂਦੇ ਤਾਂ ਅਪਰਾਧੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਬਚਾਏ ਗਏ 704 ਬੱਚਿਆਂ ਵਿੱਚੋਂ, 269 ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, 15 ਆਂਗਨਵਾੜੀ ਸੈਂਟਰਾਂ ਵਿੱਚ ਦਾਖ਼ਲ ਹੋਏ ਹਨ, 43 ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਪ੍ਰਦਾਨ ਕੀਤੇ ਗਏ ਹਨ ਅਤੇ 15 ਨੂੰ ਸਿਹਤ ਯੋਜਨਾ ਤਹਿਤ ਕਵਰ ਕੀਤਾ ਗਿਆ ਹੈ। ਇਸ ਪਹਿਲ ਕਦਮੀ ਬਾਰੇ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚਾ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਬਚਪਨ ਦਾ ਹੱਕਦਾਰ ਹੈ। ਪ੍ਰਾਜੈਕਟ ਜੀਵਨਜੋਤ ਰਾਹੀਂ ਪੰਜਾਬ ਸਰਕਾਰ ਨਾ ਸਿਰਫ਼ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾ ਰਹੀ ਹੈ, ਸਗੋਂ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨੂੰ ਸਿੱਖਿਆ, ਸਿਹਤ ਸੰਭਾਲ ਅਤੇ ਉਮੀਦ ਨਾਲ ਭਰਿਆ ਭਵਿੱਖ ਮਿਲੇ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ