Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ, ਫ਼ੈਸਲਾ ਪੰਜਾਬੀ ਆਪ ਕਰਨਗੇ

09 ਫ਼ਰਵਰੀ, 2026 05:17 PM

ਰੋਪੜ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਗੈਂਗਸਟਰਵਾਦ 'ਚ ਵਾਧਾ ਹੋ ਰਿਹਾ ਹੈ, ਕਿਸਾਨਾਂ ਅਤੇ ਨੌਜਵਾਨਾਂ ਨਾਲ ਧੋਖਾ ਹੋਇਆ ਹੈ। ਉਦਯੋਗ ਪੰਜਾਬ ਤੋਂ ਬਾਹਰ ਜਾ ਰਹੇ ਹਨ ਅਤੇ ਮੀਡੀਆ ਦੀ ਆਜ਼ਾਦੀ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਨੂੰ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬੀ ਕਦੇ ਵੀ ਕਬੂਲ ਨਹੀਂ ਕਰਨਗੇ। ਉਨ੍ਹਾਂ ਦੋ ਟੂਕ ਕਿਹਾ ਕਿ ਪੰਜਾਬ ਦੇ ਲੋਕ ਅਤੇ ਨੌਜਵਾਨ ਹੀ ਸੂਬੇ ਦਾ ਭਵਿੱਖ ਤੈਅ ਕਰਨਗੇ ਅਤੇ ਪੰਜਾਬ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ ਜਾਵੇਗਾ।

ਰੋਪੜ 'ਚ ਮਜੀਠੀਆ ਦਾ ਭਰਵਾਂ ਸਵਾਗਤ, ਪੁਲਸ ਪ੍ਰਬੰਧ ਰਹੇ ਮੁਸਤੈਦ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਰੋਪੜ ਸ਼ਹਿਰ ਵਿਚੋਂ ਲੰਘਣ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਸਬੰਧੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਦਰਬਾਰਾ ਸਿੰਘ ਬਾਲਾ ਨੇ ਦੱਸਿਆ ਕਿ ਮਜੀਠੀਆ ਸਾਹਿਬ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ। ਰੋਪੜ 'ਚ ਪੁਲਸ ਲਾਈਨਜ਼ ਨੇੜੇ ਬਾਈਪਾਸ ’ਤੇ ਜ਼ਿਲ੍ਹਾ ਜਥੇਬੰਦੀ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਜਿਸ ਦੀ ਅਗਵਾਈ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ। ਇਸ ਮੌਕੇ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਰਿਹਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਗੁਰੂ ਰਾਮਦਾਸ ਮਹਾਰਾਜ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਔਖੇ ਸਮੇਂ 'ਚ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਸੱਚ ਦੇ ਰਾਹ ’ਤੇ ਚੱਲਣ ਦੀ ਤਾਕਤ ਬਖ਼ਸ਼ੀ ਹੈ। ਮਜੀਠੀਆ ਨੇ ਸਪਸ਼ਟ ਕੀਤਾ ਕਿ ਇਹ ਕੋਈ ਪਹਿਲਾਂ ਤੋਂ ਤਿਆਰ ਕੀਤਾ ਗਿਆ ਰਾਜਨੀਤਿਕ ਪ੍ਰੋਗਰਾਮ ਨਹੀਂ ਸੀ, ਸਗੋਂ ਸੋਸ਼ਲ ਮੀਡੀਆ ਰਾਹੀਂ ਲੋਕਾਂ ਦੀ ਇੱਛਾ ਦੇ ਮੱਦੇਨਜ਼ਰ ਉਹ ਰਸਤੇ ਵਿਚ ਰੁਕਦੇ ਹੋਏ ਸੰਗਤ ਅਤੇ ਸਮਰਥਕਾਂ ਨੂੰ ਮਿਲੇ। ਉਨ੍ਹਾਂ ਕਿਹਾ ਕਿ ਇਹ ਕਿਸੇ ਜਿੱਤ ਦਾ ਜਸ਼ਨ ਨਹੀਂ, ਸਗੋਂ ਲੋਕਾਂ ਵੱਲੋਂ ਮਿਲੇ ਪਿਆਰ, ਸਤਿਕਾਰ ਅਤੇ ਅਰਦਾਸਾਂ ਦਾ ਸ਼ੁਕਰਾਨਾ ਹੈ। ਅਕਾਲੀ ਦਲ ਨੂੰ ਇਕਜੁੱਟ ਕਰਨ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਸਭ ਨੂੰ ਨਾਲ ਲੈ ਕੇ ਅੱਗੇ ਵਧਣ ’ਤੇ ਸਹਿਮਤੀ ਬਣੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ