ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ।
ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਇਸ ਵੇਲੇ ਨਾਭਾ ਜੇਲ੍ਹ 'ਚ ਬੰਦ ਹਨ।
ਦੱਸਣਯੋਗ ਹੈ ਕਿ ਅਦਾਲਤ ਨੇ 20 ਨਵੰਬਰ ਨੂੰ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਬਾਰੇ ਅਦਾਲਤ ਨੇ ਅੱਜ ਫ਼ੈਸਲਾ ਸੁਣਾ ਦਿੱਤਾ ਹੈ।