Monday, November 23, 2026
BREAKING
• ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ • ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਜਾਰੀ ਕੀਤੇ ਸਖ਼ਤ ਹੁਕਮ • ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ • ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਨਿੱਜੀ ਕੰਪਨੀ ਦੀ ਐਂਟਰੀ! ਯਾਤਰੀਆਂ 'ਤੇ ਵਧੇਗਾ ਖ਼ਰਚੇ ਦਾ ਬੋਝ • ਮੁੰਡੇ ਨੂੰ ਥਾਰ ਨਾਲ ਦਰੜਨ ਦਾ ਮਾਮਲਾ : ਪਰਿਵਾਰ ਨੇ ਦਿੱਤਾ ਅਲਟੀਮੇਟਮ, ਅੱਜ ਗ੍ਰਿਫ਼ਤਾਰੀ ਨਾ ਹੋਈ ਤਾਂ... • ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ ਇਤਰਾਜ਼ • ਪੰਜਾਬ 'ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ • 2027 ਚੋਣਾਂ ਲਈ ਭਾਜਪਾ ਦਾ ਵੱਡਾ ਦਾਅ, 3 ਹੈਲਪਲਾਈਨਾਂ ਤੇ QR ਕੋਡ ਰਾਹੀਂ ਲੋਕਾਂ ਤੋਂ ਮੰਗੇ ਸੁਝਾਅ • 60 ਫੀਸਦੀ ਸਾਫ਼ ਹੋਈ ਯਮੁਨਾ, ਪੀਣ ਯੋਗ ਹੋਇਆ ਪਾਣੀ: ਮਨਜਿੰਦਰ ਸਿਰਸਾ • Nvidia ਦੇ ਬਾਜ਼ਾਰ ਮੁੱਲ ’ਚ 905 ਅਰਬ ਡਾਲਰ ਦੀ ਗਿਰਾਵਟ, ਜਾਣੋ ਟਾਪ-100 ’ਚ ਭਾਰਤੀ ਕੰਪਨੀਆਂ ਦੀ ਸਥਿਤੀ

ਪੰਜਾਬ

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ ਇਤਰਾਜ਼

23 ਨਵੰਬਰ, 2026 04:42 PM

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ ਅੱਜ ਸੁਣਵਾਈ ਹੋਵੇਗੀ। ਇਸ ਸੁਣਵਾਈ ਦੌਰਾਨ ਪਟੀਸ਼ਨ 'ਤੇ ਫ਼ੈਸਲਾ ਆਉਣ ਦੀ ਉਮੀਦ ਹੈ। ਇਸ ਤੋਂ ਪਹਿਲਾਂ 21 ਨਵੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਇਸ ਦੌਰਾਨ ਵਿਜੀਲੈਂਸ ਵਲੋਂ ਪੇਸ਼ ਹੋਏ ਵਕੀਲਾਂ ਨੇ ਅਰਜ਼ੀ ਦੇ ਸਬੰਧ 'ਚ ਜਵਾਬ ਦਾਖ਼ਲ ਕਰਦਿਆਂ ਕਿਹਾ ਸੀ ਕਿ ਬਿਕਰਮ ਮਜੀਠੀਆ ਵਲੋਂ ਜਿਸ ਫਲਾਈਟ 'ਚ ਸਫ਼ਰ ਕਰਨਾ ਹੈ, ਨਾ ਤਾਂ ਉਸ ਦਾ ਨੰਬਰ ਦੱਸਿਆ ਗਿਆ ਅਤੇ ਨਾ ਹੀ ਵਿਦੇਸ਼ 'ਚ ਰੁਕਣ ਵਾਲੀ ਜਗ੍ਹਾ ਜਾਂ ਸ਼ਹਿਰ ਬਾਰੇ ਜਾਣਕਾਰੀ ਦਿੱਤੀ ਗਈ ਹੈ।


ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਮੁਤਾਬਕ ਉੁਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੁੱਝ ਚੀਜ਼ਾਂ ਨੂੰ ਗੁਪਤ ਰੱਖਿਆ ਗਿਆ ਹੈ। ਦੱਸ ਦੇਈਏ ਕਿ ਮਜੀਠੀਆ ਨੇ ਵਿਦੇਸ਼ ਜਾਣ ਦੀ ਇਜਾਜ਼ਤ ਮੰਗਦਿਆਂ 16 ਨਵੰਬਰ ਨੂੰ ਅਰਜ਼ੀ ਦਾਇਰ ਕੀਤੀ ਸੀ, ਜਿਸ 'ਚ 18 ਦਸੰਬਰ ਤੋਂ 6 ਜਨਵਰੀ ਤੱਕ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਗਈ ਹੈ। ਇਹ ਵੀ ਦੱਸ ਦੇਈਏ ਕਿ ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਦਿੱਤੀ ਗਈ ਸ਼ਰਤੀਆ ਜ਼ਮਾਨਤ 'ਤੇ ਬਾਹਰ ਹਨ।


ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਹ ਮੋਹਾਲੀ ਦੀ ਹੇਠਲੀ ਅਦਾਲਤ ਤੋਂ ਪਹਿਲਾਂ ਇਜਾਜ਼ਤ ਤੋਂ ਬਿਨਾਂ ਵਿਦੇਸ਼ ਯਾਤਰਾ ਨਹੀਂ ਕਰ ਸਕਦੇ। ਬਿਨਾਂ ਇਜਾਜ਼ਤ ਦੇਸ਼ ਛੱਡਣ ਨਾਲ ਉਨ੍ਹਾਂ ਦੀ ਜ਼ਮਾਨਤ ਰੱਦ ਹੋ ਸਕਦੀ ਹੈ। ਇਸੇ ਲਈ ਵਿਦੇਸ਼ ਯਾਤਰਾ ਤੋਂ ਪਹਿਲਾਂ ਉਨ੍ਹਾਂ ਨੇ ਸਬੰਧਿਤ ਅਦਾਲਤ ਤੋਂ ਮਨਜ਼ੂਰੀ ਲੈਣ ਲਈ ਮੋਹਾਲੀ ਅਦਾਲਤ ਦਾ ਰੁਖ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ

ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ

ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਜਾਰੀ ਕੀਤੇ ਸਖ਼ਤ ਹੁਕਮ

ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਜਾਰੀ ਕੀਤੇ ਸਖ਼ਤ ਹੁਕਮ

ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ

ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ

ਮੁੰਡੇ ਨੂੰ ਥਾਰ ਨਾਲ ਦਰੜਨ ਦਾ ਮਾਮਲਾ : ਪਰਿਵਾਰ ਨੇ ਦਿੱਤਾ ਅਲਟੀਮੇਟਮ, ਅੱਜ ਗ੍ਰਿਫ਼ਤਾਰੀ ਨਾ ਹੋਈ ਤਾਂ...

ਮੁੰਡੇ ਨੂੰ ਥਾਰ ਨਾਲ ਦਰੜਨ ਦਾ ਮਾਮਲਾ : ਪਰਿਵਾਰ ਨੇ ਦਿੱਤਾ ਅਲਟੀਮੇਟਮ, ਅੱਜ ਗ੍ਰਿਫ਼ਤਾਰੀ ਨਾ ਹੋਈ ਤਾਂ...

ਪੰਜਾਬ 'ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ

ਪੰਜਾਬ 'ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ