ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਫ਼ਿਲਹਾਲ ਕੋਈ ਰਾਹਤ ਨਹੀਂ ਮਿਲੀ। ਅੱਜ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਬਾਰੇ ਮੋਹਾਲੀ ਅਦਾਲਤ ਵਿਚ ਦੁਬਾਰਾ ਸੁਣਵਾਈ ਹੋਈ, ਪਰ ਉਨ੍ਹਾਂ ਨੂੰ ਫ਼ਿਲਹਾਲ ਜ਼ਮਾਨਤ ਨਹੀਂ ਮਿਲੀ। ਹੁਣ ਇਸ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ। ਉਨ੍ਹਾਂ ਵੱਲੋਂ ਦਾਇਰ ਬੈਰਕ ਬਦਲਣ ਦੀ ਪਟੀਸ਼ਨ 'ਤੇ ਸੁਣਵਾਈ 12 ਅਗਸਤ ਨੂੰ ਹੋਵੇਗੀ।
ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ।