Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

02 ਅਗਸਤ, 2026 06:23 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜ ਸਾਲ ਪੁਰਾਣੇ ਮਾਮਲੇ 'ਚ ਸੋਮਵਾਰ ਨੂੰ ਪੇਸ਼ੀ ਤੋਂ ਛੋਟ ਮਿਲ ਗਈ। ਮਜੀਠੀਆ ਨੇ ਆਪਣੇ ਵਕੀਲ ਰਾਜੇਸ਼ ਕੁਮਾਰ ਰਾਏ ਰਾਹੀਂ ਪੇਸ਼ੀ ਤੋਂ ਛੋਟ ਦੀ ਮੰਗ ਸਬੰਧੀ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਬੀਤੇ ਦਿਨ ਅਰਜ਼ੀ ਮਨਜ਼ੂਰ ਕਰਦੇ ਮਾਮਲੇ ਦੀ ਅਗਲੀ ਸੁਣਵਾਈ ਲਈ 20 ਅਗਸਤ ਦੀ ਤਾਰੀਖ਼ ਤੈਅ ਕੀਤੀ।

ਚੰਡੀਗੜ੍ਹ ਦੀ ਅਦਾਲਤ 'ਚ ਚੱਲ ਰਹੇ ਇਕ ਮਾਮਲੇ 'ਚ ਪੇਸ਼ੀ ਤੋਂ ਛੋਟ ਦੀ ਅਰਜ਼ੀ 'ਚ ਕਿਹਾ ਗਿਆ ਕਿ ਹੜਤਾਲ ਕਾਰਨ ਵਕੀਲਾਂ ਦੇ ਕੋਰਟ ਰੂਮ ਜਾਣ 'ਤੇ ਪਾਬੰਦੀ ਹੈ ਅਤੇ ਪਾਰਟੀ ਦੀ ਅਹਿਮ ਮੀਟਿੰਗ ਵੀ ਹੈ। ਅਰਜ਼ੀ 'ਚ ਦੱਸਿਆ ਗਿਆ ਕਿ ਇਸ ਮਾਮਲੇ ’ਚ ਮਜੀਠੀਆ ਵੱਲੋਂ ਹਾਈਕੋਰਟ 'ਚ ਕਵੈਸ਼ਿੰਗ ਪਟੀਸ਼ਨ ਦਾਇਰ ਕੀਤੀ ਗਈ ਹੈ, ਜੋ ਅਜੇ ਵੀ ਪੈਂਡਿੰਗ ਹੈ। ਨਾਲ ਹੀ ਇਸ ਐੱਫ਼. ਆਈ. ਆਰ. 'ਚ ਸ਼ਾਮਲ ਦੋ ਸਹਿ-ਮੁਲਜ਼ਮਾਂ ਵਿਰੁੱਧ ਹਾਈਕੋਰਟ ਪਹਿਲਾਂ ਹੀ ਮਾਮਲਾ ਰੱਦ (ਕਵੈਸ਼) ਕਰ ਚੁੱਕਾ ਹੈ। ਅਰਜ਼ੀ 'ਚ ਅਗਲੀ ਤਾਰੀਖ਼ 'ਤੇ ਪੇਸ਼ ਹੋਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਉਨ੍ਹਾਂ ਦੀ ਗੈਰ-ਹਾਜ਼ਰੀ ਜਾਣਬੁੱਝ ਕੇ ਨਹੀਂ ਸਗੋਂ ਹਾਲਤਾਂ ਕਾਰਨ ਹੈ।

ਜਾਣੋ ਕੀ ਹੈ ਮਾਮਲਾ
ਪੁਲਸ ਮੁਤਾਬਕ 2021 'ਚ ਅਕਾਲੀ ਦਲ ਦੇ ਕਈ ਆਗੂ ਪੰਜਾਬ 'ਚ ਮਹਿੰਗਾਈ ਅਤੇ 1984 ਦੰਗਿਆਂ ਦੇ ਮੁੱਦੇ 'ਤੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਯੂ. ਟੀ. ਪੁਲਸ ਨੇ ਬੈਰੀਕੇਡ ਲਗਾ ਕੇ ਨਾਕਾਬੰਦੀ ਕੀਤੀ ਹੋਈ ਸੀ। ਦੋਸ਼ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜੇ, ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਪੁਲਸ ਦੇ ਕੰਮ ’ਚ ਵਿਘਨ ਪਾਇਆ। ਇਸ ਦੌਰਾਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਈ, ਜਿਸ 'ਚ ਕੁਝ ਪੁਲਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ। ਸੈਕਟਰ-3 ਥਾਣਾ ਪੁਲਸ ਨੇ ਇਸ ਮਾਮਲੇ 'ਚ ਚਾਰਜਸ਼ੀਟ ਵੀ ਦਾਇਰ ਕਰ ਦਿੱਤੀ ਸੀ।

2021 'ਚ ਮਜੀਠੀਆ ਸਮੇਤ ਅਕਾਲੀ ਦਲ ਦੇ 20 ਤੋਂ ਵੱਧ ਆਗੂਆਂ ਵਿਰੁੱਧ ਸੈਕਟਰ-3 ਥਾਣਾ ਪੁਲਸ ਨੇ ਭਾਰਤੀ ਦੰਡ ਸੰਹਿਤਾ ਦੀ ਧਾਰਾ 188, 186, 353, 332 ਅਤੇ 34 ਤਹਿਤ ਮਾਮਲਾ ਦਰਜ ਕੀਤਾ ਸੀ। ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਆਪਣੇ ਵਿਰੁੱਧ ਦਰਜ ਐੱਫ਼. ਆਈ. ਆਰ. ਰੱਦ ਕਰਨ ਲਈ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ।

ਇਸ ਦੇ ਬਾਅਦ ਹਾਈਕੋਰਟ ਨੇ ਜ਼ਿਲ੍ਹਾ ਅਦਾਲਤ 'ਚ ਦੋਸ਼ ਤੈਅ ਕਰਨ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਸੀ। 29 ਨਵੰਬਰ 2025 ਨੂੰ ਹਾਈਕੋਰਟ ਨੇ ਚੀਮਾ ਅਤੇ ਗਰੇਵਾਲ ਦੀ ਪਟੀਸ਼ਨ ਸਵੀਕਾਰ ਕਰਦਿਆਂ ਉਨ੍ਹਾਂ ਵਿਰੁੱਧ ਦਰਜ ਐੱਫ਼. ਆਈ. ਆਰ. ਰੱਦ ਕਰ ਦਿੱਤੀ। ਇਸੇ ਦੇ ਨਾਲ ਜ਼ਿਲ੍ਹਾ ਅਦਾਲਤ 'ਚ ਚੱਲ ਰਹੇ ਮਾਮਲੇ 'ਤੇ ਲੱਗੀ ਰੋਕ ਵੀ ਹੱਟ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ