Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਬਿਰਧ ਨਾਗਰਿਕਾਂ ਨੂੰ ਸਮੇਂ-ਸਿਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਡਾ. ਰੇਣੂ ਮਿੱਤਲ 

13 ਫ਼ਰਵਰੀ, 2026 06:58 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਵਿਸ਼ਵਕਰਮਾ ਮੰਦਰ, ਰਾਹੋਂ ਰੋਡ, ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ “ਅਟਲ ਵਯੋ ਅਭਯੁਦਯ ਯੋਜਨਾ” ਤਹਿਤ ਬਿਰਧ ਨਾਗਰਿਕਾਂ (ਸੀਨੀਅਰ ਸਿਟੀਜ਼ਨਜ਼) ਲਈ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੈਡੀਕਲ ਸਿਹਤ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਬਿਰਧ ਨਾਗਰਿਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ, ਜਿਸ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਦੀ ਜਾਂਚ, ਦਿਲ ਦੀ ਜਾਂਚ ਅਤੇ ਹੋਰ ਆਮ ਬਿਮਾਰੀਆਂ ਸ਼ਾਮਲ ਸਨ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਉਨ੍ਹਾਂ ਦੀ ਸਿਹਤ ਅਨੁਸਾਰ ਲੋੜੀਂਦੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ ਗਿਆ ਅਤੇ ਜ਼ਰੂਰੀ ਦਵਾਈਆਂ ਵੀ ਮੁਫ਼ਤ ਵੰਡੀਆਂ ਗਈਆਂ।
 
ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ ਵੱਲੋਂ ਕੈਂਪ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਅਤੇ ਬਿਰਧ ਨਾਗਰਿਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨਜ਼ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲੇ ਜਾਰੀ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ “ਅਟਲ ਵਯੋ ਅਭਯੁਦਯ ਯੋਜਨਾ” ਦਾ ਮੁੱਖ ਉਦੇਸ਼ ਬਿਰਧ ਨਾਗਰਿਕਾਂ ਨੂੰ ਸਮੇਂ-ਸਿਰ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਉਪਲਬੱਧ ਕਰਵਾਉਣਾ ਹੈ, ਤਾਂ ਜੋ ਉਹ ਸਿਹਤਮੰਦ ਅਤੇ ਆਤਮਨਿਰਭਰ ਜੀਵਨ ਜੀਅ ਸਕਣ। ਉਨ੍ਹਾਂ ਅੱਗੇ ਕਿਹਾ ਕਿ ਬਿਰਧ ਨਾਗਰਿਕਾਂ ਨੂੰ ਸਮੇਂ-ਸਿਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
 
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਬਿਰਧ ਨਾਗਰਿਕਾਂ ਨੇ ਹਿੱਸਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸਰਾਹਨਾ ਕੀਤੀ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ