Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

29 ਜੁਲਾਈ, 2026 04:56 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅੱਜ ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਤੇ  ਮੁੱਖ ਮਹਿਮਾਨ ਕਾਲਜ ਮੈਨੇਜਿੰਗ ਕਮੇਟੀ ਦੇ ਸਕੱਤਰ ਸ੍ਰੀ ਵਿਨੋਦ ਭਾਰਦਵਾਜ, ਡਾ. ਪੁਨੀਤ ਅਨੇਜਾ (ਪ੍ਰਿੰਸਿਪਲ, ਆਰ ਕੇ ਆਰੀਆ ਕਾਲਜ),  ਸ਼੍ਰੀ ਮਤੀ ਆਰਤੀ ਕਾਲੀਆ (ਪ੍ਰਿੰਸੀਪਲ, ਡਬਲਿਊ ਐਲ ਆਰਿਆ ਸਕੂਲ),  ਸ਼੍ਰੀ ਸੁਸ਼ੀਲ ਪੂਰੀ, ਸ਼੍ਰੀ ਅਕਸ਼ੇ ਤੇਜਪਾਲ, ਸ੍ਰੀਮਤੀ ਅਚਲਾ ਭੱਲਾ ਅਤੇ ਸ਼੍ਰੀ ਅਮਰ ਸਿੰਘ ਹਾਜਰ ਸਨ। ਹਵਨ ਦੌਰਾਨ ਵੈਦਿਕ ਮੰਤਰੋਚਾਰਣ ਰਾਹੀਂ ਵਿਦਿਆਰਥਣਾਂ ਦੀ ਤਰੱਕੀ, ਚੰਗੀ ਸਿਹਤ ਅਤੇ ਵਿਦਿਆ ਵਿੱਚ ਉਤਕ੍ਰਿਸ਼ਟਤਾ ਲਈ ਅਰਦਾਸ ਕੀਤੀ ਗਈ। ਸਕੱਤਰ ਸ੍ਰੀ ਵਿਨੋਦ ਭਾਰਦਵਾਜ ਜੀ ਨੇ ਕਾਲਜ ਵਿੱਚ ਨਵੀਆਂ ਦਾਖ਼ਲ ਹੋਈਆਂ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਸਿੱਖਿਆ ਦੇ ਦਰ ਦੀ ਕੋਈ ਸੀਮਾ ਨਹੀਂ।  ਸਾਨੂੰ ਆਪਣੀ  ਸਿੱਖਿਆ ਨੂੰ ਬੜੀ ਇਮਾਨਦਾਰੀ, ਸਖਤ ਮਿਹਨਤ ਅਤੇ ਸ਼ਿੱਦਤ ਨਾਲ ਪੜ ਕੇ ਪ੍ਰਾਪਤ ਕਰਨਾ ਚਾਹੀਦਾ ਹੈ ਤਾਂ ਕਿ ਅਸੀਂ ਆਪਣੇ ਜੀਵਨ ਵਿਚ ਇਕ ਸਫਲ ਇਨਸਾਨ ਬਣ ਸਕੀਏ। ਸਾਨੂੰ ਆਪਣੇ ਵੇਦਾਂ- ਸ਼ਾਸਤਰਾਂ ਤੋਂ ਗਿਆਨ ਲੈਂਦੇ ਹੋਏ ਚੰਗੇ ਸੰਸਕਾਰਾਂ ਨੂੰ ਅਪਣਾਉਣਾ ਚਾਹੀਦਾ ਹੈ ਜੋ ਕਿ ਅੱਗੇ ਜਾ ਕੇ ਸਾਡੀ ਸਿੱਖਿਆ ਵਿੱਚ ਲਾਭ ਦੇ ਸਕਣ। ਇਸ ਹਵਨ ਰਾਹੀਂ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਸਾਂਸਕਾਰਕ ਮੁੱਲਾਂ ਨਾਲ ਜੋੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਉਹ ਨੈਤਿਕਤਾ, ਆਤਮ ਵਿਸ਼ਵਾਸ ਅਤੇ ਆਧਿਆਤਮਿਕਤਾ ਦੀ ਰਾਹ ਉੱਤੇ ਤੁਰ ਸਕਣ। ਉਪਰੰਤ ਕਾਲਜ ਦੀ ਸੰਗੀਤ ਵਿਭਾਗ ਦੀਆਂ  ਵਿਦਿਆਰਥਣ  ਨੇ  ਭਜਨ ਗਾਇਨ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਅੰਤ ਵਿੱਚ ਕਾਲਜ ਪ੍ਰਿੰਸੀਪਲ ਨੇ ਆਏ ਹੋਏ ਸਾਰੇ ਮਹਿਮਾਨਾ ਦਾ ਧੰਨਵਾਦ ਕਰਦੇ ਹੋਏ ਨਵੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸਫ਼ਲ ਟੀਚੇ ਵੱਲ ਵੱਧਣ ਲਈ ਆਸ਼ੀਰਵਾਦ ਦਿੱਤਾ।ਉਹਨਾਂ ਕਿਹਾ ਕਿ ਹਵਨ ਵਿੱਚ ਆਹੂਤੀ ਦੇਣ ਦਾ ਮਤਲਬ ਆਪਣੇ ਅੰਦਰ ਪਵਿੱਤਰਤਾ ਕਾਇਮ ਕਰਨਾ ਅਤੇ ਗਿਆਨ ਵਿੱਚ ਵਾਧਾ ਕਰਨਾ ਹੈ। ਮੰਚ ਦਾ ਸੰਚਾਲਨ ਡਾ. ਰੂਬੀ ਬਾਲਾ ਨੇ ਕੀਤਾ। ਇਸ ਮੌਕੇ ਤੇ ਸਮੂਹ ਕਾਲਜ ਮੈਂਬਰ ਸ਼ਾਮਲ ਸਨ ।
 
Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ