Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਬੀ ਐਲ ਐਮ ਗਰਲਜ਼ ਕਾਲਜ ਵਿਖੇ ਬਸੰਤ ਤਿਉਹਾਰ ਦੇ ਨਾਲ-ਨਾਲ ਨੈਸ਼ਨਲ ਯੂਥ ਡੇ ਮਨਾਇਆ

ਬੀ ਐਲ ਐਮ ਗਰਲਜ਼ ਕਾਲਜ ਵਿਖੇ ਬਸੰਤ ਤਿਉਹਾਰ ਦੇ ਨਾਲ-ਨਾਲ ਨੈਸ਼ਨਲ ਯੂਥ ਡੇ ਮਨਾਇਆ

24 ਜਨਵਰੀ, 2026 06:01 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅੱਜ ਬੀ ਐਲ ਐਮ ਗਰਲਜ਼ ਕਾਲਜ ਵਿਖੇ ਕਲਚਰਲ ਸੋਸਾਇਟੀ ਦੇ ਇੰਚਾਰਜ ਪ੍ਰੋ. ਸੁਰਿੰਦਰ ਕੌਰ, ਰੈਡ ਰਿਬਨ ਕਲੱਬ ਦੇ ਇੰਚਾਰਜ ਡਾ. ਗੌਰੀ ਅਤੇ ਐਨ.ਐਸ.ਐਸ ਯੂਨਿਟ ਦੇ ਇੰਚਾਰਜ ਡਾ. ਹਰਦੀਪ ਕੌਰ ਦੀ ਦੇਖਰੇਖ ਵਿੱਚ ਬਸੰਤ ਤਿਉਹਾਰ ਦੇ ਨਾਲ-ਨਾਲ ਨੈਸ਼ਨਲ ਯੂਥ ਡੇ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਸ਼੍ਰੀ ਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰੋਗਰਾਮ ਦੇ ਮੁੱਖ ਮਹਿਮਾਨ ਕਾਲਜ ਮੈਨੇਜਿੰਗ ਕਮੇਟੀ ਦੇ ਸਕੱਤਰ ਸ਼੍ਰੀ ਵਿਨੋਦ ਭਾਰਦਵਾਜ ਅਤੇ ਡਿਸਏਬਲਡ ਪਰਸਨਸ ਵੈਲਫੇਅਰ ਸੋਸਾਇਟੀ ਹੁਸ਼ਿਆਰਪੁਰ ਦੇ ਪ੍ਰਧਾਨ ਸ੍ਰੀ ਸੰਦੀਪ ਸ਼ਰਮਾ ਅਤੇ ਹੋਰ ਮਹਿਮਾਨ ਸ਼੍ਰੀ ਰਾਜ ਕੁਮਾਰ (ਸਕੱਤਰ ਡਿਸੇਬਲਡ ਪਰਸਨਸ ਵੈਲਫੇਅਰ ਸੋਸਾਇਟੀ ਹੁਸ਼ਿਆਰਪੁਰ), ਗੁਰਪ੍ਰੀਤ ਸਿੰਘ (ਕਾਰਜਕਾਰੀ ਮੈਂਬਰ) ਅਤੇ ਕੁਲਜੀਤ ਨੇ ਸ਼ਿਰਕਤ ਫਰਮਾਨ ਕੀਤੀ। ਉਹਨਾਂ ਕਿਹਾ ਕਿ ਨੈਸ਼ਨਲ ਯੂਥ ਡੇ ਮਨਾਉਂਦਿਆਂ ਹੋਇਆਂ ਪ੍ਰੋਗਰਾਮ ਦਾ ਆਗਾਜ਼ ਜੋਤੀ ਪ੍ਰਜਵਲਨ ਤੋਂ ਕੀਤਾ ਗਿਆ। ਉਪਰੰਤ ਨੇਤਰਹੀਨ ਵਰਗ ਦੀ ਸਿੱਖਿਆ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਲੁਇਸ ਬਰੇਲ ਦੇ 217ਵੇਂ ਜਨਮ ਦਿਵਸ ਨੂੰ ਸਮਰਪਿਤ ਲੁਈਸ ਬਰੇਲ ਲਿਪੀ ਚ ਤਿਆਰ ਕੀਤਾ ਗਿਆ ਇਕ ਵਿਸ਼ੇਸ਼ ਕੈਲੰਡਰ ਬੀ ਐਲ ਐਮ ਗਰਲਜ਼ ਕਾਲਜ ਵਿੱਚ ਆਏ ਡਿਸਏਬਲ ਪਰਸਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸੰਦੀਪ ਸ਼ਰਮਾ, ਸਕੱਤਰ ਰਾਜਕੁਮਾਰ, ਕਾਲਜ ਪ੍ਰਿੰਸੀਪਲ, ਕਾਲਜ ਮੈਨੇਜਮਿੰਗ ਕਮੇਟੀ ਦੇ ਸਕੱਤਰ ਸ਼੍ਰੀ ਵਿਨੋਦ ਭਾਰਦਵਾਜ਼ ਅਤੇ ਹੋਰ ਕਾਲਜ ਸਟਾਫ ਮੈਂਬਰਾਂ ਵੱਲੋਂ ਪੰਜਾਬ 'ਚ ਪਹਿਲੀ ਵਾਰ ਘੁੰਡ ਚੁਕਾਈ ਕੀਤੀ ਗਈ। ਸ੍ਰੀ ਸੰਦੀਪ ਸ਼ਰਮਾ ਨੇ ਇਸ ਮੌਕੇ ਤੇ ਬੋਲਦੇ ਹੋਏ ਕਿਹਾ ਕਿ ਲੂਈਸ ਬਰੇਲ ਲਿਪੀ ਨੇ ਨੇਤਰਹੀਨ ਵਿਅਕਤੀਆਂ ਦੀ ਜ਼ਿੰਦਗੀ ਵਿੱਚ ਇਨਕਲਾਬੀ ਬਦਲਾਵ ਲਿਆਂਦਾ ਹੈ। ਬਰੇਲ ਲਿਪੀ ਵਿੱਚ ਤਿਆਰ ਕੀਤਾ ਗਿਆ ਇਹ ਕੈਲੰਡਰ ਨੇਤਰਹੀਨ ਵਰਗ ਨੂੰ ਰੋਜਾਨਾ ਜੀਵਨ ਵਿੱਚ ਤਾਰੀਖਾਂ ਅਤੇ ਮਹੱਤਵਪੂਰਨ ਦਿਨਾਂ ਦੀ ਜਾਣਕਾਰੀ ਸੁਤੰਤਰ ਤੌਰ ਤੇ ਪ੍ਰਾਪਤ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗਾ। ਸੰਸਥਾ ਦੇ ਸਕੱਤਰ ਨੇ ਦੱਸਿਆ ਕਿ ਇਸ ਕੈਲੰਡਰ ਦਾ ਮੁੱਖ ਉਦੇਸ਼ ਨੇਤਰਹੀਣ ਭੈਣ ਭਰਾਵਾਂ ਨੂੰ ਆਤਮ ਨਿਰਭਰ ਬਣਾਉਣਾ ਅਤੇ ਸਮਾਜ ਵਿੱਚ ਬਰਾਬਰੀ ਦਾ ਅਹਿਸਾਸ ਕਰਵਾਉਣਾ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਜਾਗਰੂਕਤਾ ਭਰੇ ਪ੍ਰੋਜੈਕਟ ਜਾਰੀ ਰੱਖੇ ਜਾਣਗੇ ਅਤੇ ਡਿਸਏਬਲ ਪਰਸਨ ਵੈਲਫੇਅਰ ਸੋਸਾਇਟੀ ਹੁਸ਼ਿਆਰਪੁਰ ਲਈ 11000 ਰੁਪਏ ਦੇਣ ਦਾ ਵਾਅਦਾ ਵੀ ਕੀਤਾ। ਉਪਰੰਤ ਐਨਐਸਐਸ ਵਲੰਟੀਅਰ ਸਵਸਤੀ ਵੱਲੋਂ ਸੁਆਮੀ ਵਿਵੇਕਾਨੰਦ ਜੀ ਦੇ ਉੱਪਰ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦੇ ਕੇ  ਉਨਾਂ ਦੀ ਜਨਮ ਵਰੇਗੰਡ ਨੂੰ ਸਮਰਪਿਤ ਕੀਤਾ ਗਿਆ। ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਵਿੱਚ ਨੌਜਵਾਨ ਲਈ ਪ੍ਰੇਰਨਾ ਦਾ ਸਰੋਤ ਹਨ ਉਹਨਾਂ ਦੇ ਸੰਦੇਸ਼ ਉਠੋ ਜਾਗੋ ਅਤੇ ਲਕਸ਼ ਹਾਸਲ ਕਰਨ ਤੱਕ ਨਾ ਰੁਕੋ ਨੌਜਵਾਨ ਪੀੜੀ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ ਇਸ ਬਾਰੇ ਵਿਖਾਇਆ ਗਿਆ।  ਪ੍ਰੋਗਰਾਮ ਦੇ ਚਲਦੇ ਹੋਏ ਕਾਲਜ ਵਿਦਿਆਰਥਨਾਂ ਨੇ ਕਲਚਰਲ ਸੋਸਾਇਟੀ ਦੀ ਰਹਿਨੁਮਾਈ ਹੇਠ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਗੀਤ-ਸੰਗੀਤ ਅਤੇ ਨਾਚ ਸ਼ਾਮਿਲ ਸਨ। ਇਸ ਦੌਰਾਨ ਕਾਲਜ ਵੱਲੋਂ ਕੁਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਤਰ੍ਹਾਂ ਤਰ੍ਹਾਂ ਦੇ ਪਕਵਾਨ ਬਣਾਏ। ਨਤੀਜੇ ਵਜੋਂ ਕੁਕਿੰਗ ਮੁਕਾਬਲੇ ਵਿੱਚੋਂ  ਸਵਸਤੀ ਨੇ ਪਹਿਲਾ ਸਥਾਨ ਮਨਦੀਪ ਨੇ ਦੂਸਰਾ ਸਥਾਨ ਗਗਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਵਿਸ਼ੇਸ਼ ਸਨਮਾਨ ਮੋਨੀਕਾ ਨੂੰ ਦਿੱਤਾ ਗਿਆ। ਬਸੰਤ ਮਨਾਉਂਦਿਆਂ ਹੋਇਆਂ ਮਿਸ ਬਸੰਤ ਸਵਸਤੀ ਨੂੰ ਕੱਢਿਆ ਗਿਆ, ਫਸਟ ਰਨਰਅਪ ਸੁਦੀਕਸ਼ਾ, ਸੈਕਿੰਡ ਰਨਰਅਪ ਅੰਮ੍ਰਿਤ ਅਤੇ ਵਿਸ਼ੇਸ਼ ਸਨਮਾਨ ਮਿਹਰ ਨੂੰ ਦਿੱਤਾ ਗਿਆ। ਅਧਿਆਪਕਾਂ ਵਿੱਚੋਂ ਮਿਸ ਬਸੰਤ ਦਾ ਖਿਤਾਬ ਗੁਰਦੀਪ ਕੌਰ ਨੂੰ ਦਿੱਤਾ ਗਿਆ। ਜੇਤੂ ਵਿਦਿਆਰਥਣਾਂ ਨੂੰ ਕਾਲਜ ਪ੍ਰਿੰਸੀਪਲ, ਡੀਨ ਕਲਚਰਲ ਅਫੇਅਰਸ ਪ੍ਰੋ. ਨਿਵੇਦਿਤਾ, ਕਲਚਰਲ ਸੋਸਾਇਟੀ ਦੇ ਇੰਚਾਰਜ ਪ੍ਰੋ. ਸੁਰਿੰਦਰ ਕੌਰ, ਰੈਡਰਿਬਨ ਕਲੱਬ ਦੇ ਇੰਚਾਰਜ ਡਾ. ਗੌਰੀ, ਐਨਐਸਐਸ ਯੂਨਿਟ ਦੇ ਇੰਚਾਰਜ ਡਾ. ਹਰਦੀਪ ਕੌਰ ਨੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸਮੂਹ ਕਾਲਜ ਸਟਾਫ ਮੈਂਬਰ ਸ਼ਾਮਿਲ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ