Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

24 ਫ਼ਰਵਰੀ, 2026 07:36 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ, ਕਾਲਜ ਦੇ ਸੋਸ਼ਲ ਸਾਇੰਸਿਜ਼ ਫੋਰਮ ਦੀ ਇੰਚਾਰਜ  ਡਾ. ਰੂਬੀ ਬਾਲਾ ਦੀ ਰਹਿਨੁਮਾਈ ਵਿਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਨੂੰ ਬੱਚਿਆਂ ਦੀ ਸੁਰੱਖਿਆ, ਅਧਿਕਾਰਾਂ ਸਬੰਧੀ ਕਾਨੂੰਨਾਂ ਅਤੇ ਜਾਗਰੂਕਤਾ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ‘ਤੇ ਵੱਖ-ਵੱਖ ਖੇਤਰਾਂ ਦੇ  ਤਿੰਨ ਵਿਸ਼ੇਸ਼ਗਿਆਨਾਂ ਨੇ ਮਹੱਤਵਪੂਰਨ ਵਿਸ਼ਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸਿੱਖਿਆ, ਪੁਲਿਸ, ਆਂਗਣਵਾੜੀ ਅਤੇ ਹੈਲਥ ਵਿਭਾਗ ਤੋਂ ਕਰਮਚਾਰੀਆਂ ਨੇ ਸ਼ਿਰਕਤ ਕੀਤੀ। 

ਵਕਤਾ ਕੰਜਨ ਅਰੋੜਾ (ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ, ਨਵਾਂਸ਼ਹਿਰ) ਨੇ ਜੂਵੈਨਾਈਲ ਜਸਟਿਸ ਐਕਟ 2021 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੀ ਦੇਖਭਾਲ ਤੇ ਸੁਰੱਖਿਆ ਸੰਬੰਧੀ ਕਾਨੂੰਨੀ ਪ੍ਰਾਵਧਾਨਾਂ ਨੂੰ ਸਮਝਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੂਵੈਨਾਈਲ ਪੁਲਿਸ ਯੂਨਿਟ, ਚਾਈਲਡ ਵੈਲਫੇਅਰ ਪੁਲਿਸ ਅਫਸਰ ਅਤੇ ਸੰਸ਼ੋਧਨ ਐਕਟ 2021 ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਵਕਤਾ ਵਿਜੈ ਰਾਣਾ  (ਪੀ. ਐੱਲ. ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ) ਨੇ ਪੋਕਸੋ ਐਕਟ 2012 ਅਤੇ 2015 ਸਬੰਧੀ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਯੌਨ ਸ਼ੋਸ਼ਣ ਤੋਂ ਬਚਾਉਣ ਲਈ ਬਣੇ ਕਾਨੂੰਨਾਂ ਅਤੇ ਸ਼ਿਕਾਇਤ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਯੌਨ ਉਤਪੀੜਨ, ਅਸ਼ਲੀਲ/ਅਪਮਾਨਜਨਕ ਸ਼ਬਦਾਂ ਦੀ ਵਰਤੋਂ, ਗਲਤ ਇਸ਼ਾਰੇ, ਗੁੱਡ ਟੱਚ ਅਤੇ ਬੈਡ ਟੱਚ, ਪੋਕਸੋ ਐਕਟ, ਧਾਰਾ 8 ਅਤੇ ਧਾਰਾ 6 ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਲਈ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਵੀ ਜਾਗਰੂਕ ਕੀਤਾ।
ਵਕਤਾ ਸੋਨੀਆ ਅੰਗਰਿਸ਼ (ਚੇਅਰਪਰਸਨ, ਚਾਈਲਡ ਵੈਲਫੇਅਰ ਕਮੇਟੀ, ਨਵਾਂਸ਼ਹਿਰ) ਨੇ ਬੱਚਿਆਂ ਦੇ ਅਧਿਕਾਰਾਂ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਆ, ਸਿੱਖਿਆ ਅਤੇ ਸਨਮਾਨਪੂਰਵਕ ਜੀਵਨ ਜਿਉਣ ਦਾ ਅਧਿਕਾਰ ਹੈ।  ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੇ ਅਧਿਕਾਰ ਉਹ ਮੂਲ ਹੱਕ ਹਨ ਜੋ ਹਰ ਬੱਚੇ ਨੂੰ ਜਨਮ ਤੋਂ ਪ੍ਰਾਪਤ ਹੁੰਦੇ ਹਨ। ਇਹ ਅਧਿਕਾਰ ਸੰਯੁਕਤ ਰਾਸ਼ਟਰ ਬਾਲ ਅਧਿਕਾਰ ਕਨਵੈਂਸ਼ਨ (UNCRC) ਅਤੇ ਭਾਰਤੀ ਕਾਨੂੰਨਾਂ ਅਧੀਨ ਸੁਰੱਖਿਅਤ ਹਨ। ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਮਾਪਿਆਂ, ਅਧਿਆਪਕਾਂ, ਸਮਾਜ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਹੈ। ਅੰਤ ਵਿਚ ਪੋਕਸੋ ਐਕਟ 2015 ਦੀ ਕਿਤਾਬਾਂ ਵੀ ਵੰਡੀਆਂ ਗਈਆਂ।
ਅੰਤ ਵਿੱਚ ਕਾਲਜ ਪ੍ਰਸ਼ਾਸਨ ਵੱਲੋਂ ਸਭ ਵਕਤਾਵਾਂ ਦਾ ਧੰਨਵਾਦ ਕੀਤਾ ਗਿਆ ਅਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿੱਚ ਵੀ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ