ਨਵਾਸ਼ਹਿਰ (ਮਨੋਰੰਜਨ ਕਾਲੀਆ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਐਲਾਨੇ ਗਏ ਬੀ ਕਾਮ ਸਮੈਸਟਰ ਛੇਵੇਂ ਦੇ ਨਤੀਜੇ ਚੋੰ ਬੀ.ਐੱਲ.ਐੱਮ ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ ਸੋ ਫੀਸਦੀ ਨਤੀਜਾ ਦਿੱਤਾ | ਕਾਲਜ ਪਿ੍ੰਸੀਪਲ ਸ਼੍ਰੀ ਮਤੀ ਤਰਨਪ੍ਰੀਤ ਕੌਰ ਵਾਲਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਕਾਮ ਸਮੈਸਟਰ ਛੇਵੇਂ ਦੀ ਮੋਨਿਕਾ ਨੇ 1439/2100 (68.52%) ਅੰਕ ਪ੍ਰਾਪਤ ਕਰਕੇ ਕਾਲਜ ਚੋੰ ਪਹਿਲਾ ਸਥਾਨ ਹਾਸਲ ਕੀਤਾ, ਸ਼ਿਵਾਂਗੀ ਨੇ 1407/2100 (67%) ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੁਸਰਾ ਸਥਾਨ ਹਾਸਿਲ ਕੀਤਾ ਅਤੇ ਰੀਆ ਨੇ 1381/2100 (65.76%) ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀ ਦੇਸ਼ ਬੰਧੂ ਭੱਲਾ ਸਕੱਤਰ ਸ਼ੀ ਵਿਨੋਦ ਭਾਰਦਵਾਜ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਤੇ ਉਨ੍ਹਾਂ ਨੂੰ ਵਧਾਈ ਦਿੱਤੀ |