Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਬੀਜਿੰਗ 'ਚ ਸੰਘਣੀ ਧੁੰਦ ਤੇ ਹਵਾ ਪ੍ਰਦੂਸ਼ਣ! 215 'ਤੇ ਪੁੱਦਾ AQI

18 ਦਸੰਬਰ, 2025 06:33 PM

ਬੀਜਿੰਗ : ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਵੀਰਵਾਰ ਨੂੰ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਏਅਰ ਕੁਆਲਿਟੀ ਇੰਡੈਕਸ (AQI) ਵੱਧ ਕੇ 215 'ਤੇ ਪਹੁੰਚ ਗਿਆ। ਇਹ ਪੱਧਰ “ਬੇਹੱਦ ਅਸਿਹਤਮੰਦ” ਮੰਨਿਆ ਜਾਂਦਾ ਹੈ। ਬੀਜਿੰਗ 'ਚ ਕਈ ਸਾਲਾਂ ਤੱਕ ਹਵਾ ਸਾਫ਼ ਕਰਨ ਲਈ ਵਿਆਪਕ ਮੁਹਿੰਮ ਚਲਾਈ ਗਈ ਸੀ, ਜਿਸ ਤੋਂ ਬਾਅਦ ਪ੍ਰਦੂਸ਼ਣ ਦਾ ਇੰਨੀ ਤੇਜ਼ੀ ਨਾਲ ਵਧਣਾ ਦੁਰਲੱਭ ਮੰਨਿਆ ਜਾ ਰਿਹਾ ਹੈ। ਚੀਨ ਦੀ ਰਾਸ਼ਟਰੀ ਆਬਜ਼ਰਵੇਟਰੀ (National Observatory) ਨੇ ਬੁੱਧਵਾਰ ਨੂੰ ਭਾਰੀ ਧੁੰਦ ਫੈਲਣ ਦੇ ਅਨੁਮਾਨ ਦੇ ਚੱਲਦਿਆਂ 'ਯੈਲੋ ਅਲਰਟ' ਵੀ ਜਾਰੀ ਕੀਤਾ ਸੀ।

ਆਬਜ਼ਰਵੇਟਰੀ ਨੇ ਅਨੁਮਾਨ ਲਗਾਇਆ ਹੈ ਕਿ ਵੀਰਵਾਰ ਨੂੰ ਹੇਬੇਈ, ਬੀਜਿੰਗ, ਤਿਆਨਜਿਨ, ਹੇਨਾਨ, ਅਨਹੁਈ, ਜਿਆਂਗਸੂ, ਹੁਬੇਈ, ਸਿਚੁਆਨ ਬੇਸਿਨ ਅਤੇ ਚੋਂਗਕਿੰਗ ਸਮੇਤ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਭਾਰੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਬੀਜਿੰਗ ਵਿੱਚ ਹੁਣ ਪ੍ਰਦੂਸ਼ਿਤ ਹਵਾ ਦੀ ਗੁਣਵੱਤਾ ਦੇ ਨਾਲ ਧੁੰਦ ਘੱਟ ਹੀ ਦੇਖਣ ਨੂੰ ਮਿਲਦੀ ਹੈ, ਜਦੋਂ ਕਿ ਪਹਿਲਾਂ ਇੱਥੇ ਭਾਰੀ ਪ੍ਰਦੂਸ਼ਣ ਹੁੰਦਾ ਸੀ। ਸਰਕਾਰ ਨੇ 2016 ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਕਈ ਕਦਮ ਚੁੱਕੇ ਸਨ, ਜਿਨ੍ਹਾਂ ਵਿੱਚ ਭਾਰੀ ਪ੍ਰਦੂਸ਼ਣ ਦਾ ਕਾਰਨ ਬਣਨ ਵਾਲੇ ਉਦਯੋਗਾਂ ਨੂੰ ਬੰਦ ਕਰਨਾ ਜਾਂ ਉਨ੍ਹਾਂ ਨੂੰ ਤਬਦੀਲ ਕਰਨਾ ਸ਼ਾਮਲ ਸੀ, ਜਿਸ 'ਤੇ ਅਰਬਾਂ ਡਾਲਰ ਖਰਚ ਕੀਤੇ ਗਏ ਸਨ। 

ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਸਰਦੀਆਂ ਦੌਰਾਨ ਕੋਲੇ ਨਾਲ ਚੱਲਣ ਵਾਲੀ ਪਬਲਿਕ ਹੀਟਿੰਗ ਪ੍ਰਣਾਲੀ ਦੀ ਥਾਂ ਕੁਦਰਤੀ ਗੈਸ ਜਾਂ ਬਿਜਲੀ ਨਾਲ ਚੱਲਣ ਵਾਲੀ ਹੀਟਿੰਗ ਪ੍ਰਣਾਲੀ ਅਪਣਾਈ ਗਈ। ਇਸ ਪ੍ਰਣਾਲੀ ਨੂੰ ਅਪਣਾਉਣ 'ਤੇ ਇੱਕ ਅਰਬ ਡਾਲਰ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਗਈ ਸੀ, ਜਿਸ ਨੇ ਪ੍ਰਦੂਸ਼ਣ ਦੇ ਪੱਧਰਾਂ ਨੂੰ ਘੱਟ ਕਰਨ ਵਿੱਚ ਮਦਦ ਕੀਤੀ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ