ਬਲਾਚੌਰ (ਜਸਵਿੰਦਰ ਬੈਂਸ) : ਬੁੱਧ ਵਿਹਾਰ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਇਹ ਕੈਂਪ ਪ੍ਰਧਾਨ ਅਸ਼ਵਨੀ ਕੁਮਾਰ ਜੀ ਅਤੇ ਪ੍ਰਧਾਨ ਦਿਲਬਾਗ ਰਾਏ ਰੈਲਮਾਜਰਾ ਦੀ ਪ੍ਰਧਾਨਗੀ ਹੇਠ ਜੇ.ਪੀ. ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਹਸਪਤਾਲ ਦੀ ਮੈਡੀਕਲ ਟੀਮ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।
ਇਸ ਮੌਕੇ ਮਾਸਟਰ ਬਖ਼ਸ਼ੀ ਰਾਮ ਜੀ, ਬਹੁਜਨ ਸਮਾਜ ਪਾਰਟੀ ਦੇ ਸਟੇਟ ਸੈਕਟਰੀ ਦਲਬਾਗ ਮਹਿੰਦੀਪੁਰ, ਤਹਿਸੀਲ ਪ੍ਰਧਾਨ ਡਾ. ਚਰਨਜੀਤ ਸੁਮਨ, ਪ੍ਰੇਮ ਥੋਪੀਆ, ਭਗਵਤ ਰੰਗਾ, ਬਲਦੇਵ ਮੋਹਰਾਂ, ਰਾਜੀਵ ਸੈਂਪਲਾਂ ਅਤੇ ਐਡਵੋਕੇਟ ਜਸਪ੍ਰੀਤ ਬੰਗਾ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।
ਇਸ ਮੌਕੇ ਐਡਵੋਕੇਟ ਨਵਰਾਜ ਸਿੰਘ, ਮੁੱਖ ਜ਼ੋਨਲ ਕੋਆਰਡੀਨੇਟਰ ਪੰਜਾਬ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸਹੂਲਤਾਂ ਤੋਂ ਵਾਂਝੇ ਅਤੇ ਲੋੜਵੰਦ ਲੋਕਾਂ ਤੱਕ ਮੁਫ਼ਤ ਇਲਾਜ ਅਤੇ ਦਵਾਈਆਂ ਪਹੁੰਚਾਉਣਾ ਬਹੁਤ ਹੀ ਸ਼ਲਾਘਾਯੋਗ ਸਮਾਜ ਸੇਵਾ ਹੈ। ਅਜਿਹੇ ਉਪਰਾਲੇ ਸਮਾਜ ਵਿੱਚ ਸੇਵਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।