Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਬੇਅਦਬੀ ਵਿਰੋਧੀ ਕਾਨੂੰਨ: ਇਤਰਾਜ਼ਯੋਗ ਮੱਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ ਫ਼ੈਸਲਾ ਲੈਣ ਦੇ ਰੌਂਅ 'ਚ

14 ਜੂਨ, 2026 03:38 PM

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਵਿੱਚਲੀਆਂ ਕੁਝ ਮੱਦਾਂ ਨੂੰ ਲੈ ਕੇ ਸਿੱਖ ਸੰਗਠਨਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਹੈ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਮਾਮਲੇ ਵਿੱਚ ਸਖ਼ਤ ਫ਼ੈਸਲਾ ਲੈਣ ਦੇ ਰੌਂਅ ਵਿੱਚ ਹੈ। ਇਸੇ ਮਾਮਲੇ 'ਤੇ ਵਿਚਾਰ-ਵਟਾਂਦਰਾ ਕਰਨ ਵਾਸਤੇ ਭਲਕੇ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਵੀ ਸੱਦੀ ਗਈ ਹੈ।


ਮਿਲੀ ਜਾਣਕਾਰੀ ਮੁਤਾਬਕ, ਸਿੱਖ ਜਥੇਬੰਦੀਆਂ ਦੀ ਇਸ ਮੀਟਿੰਗ ਵਿੱਚ ਬੇਅਦਬੀ ਕਾਨੂੰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਅਗਲੇਰੀ ਕਾਰਵਾਈ ਬਾਰੇ ਰਣਨੀਤੀ ਉਲੀਕੀ ਜਾਵੇਗੀ। ਸਿੱਖ ਜਥੇਬੰਦੀਆਂ ਨਾਲ ਹੋਏ ਸਲਾਹ-ਮਸ਼ਵਰੇ ਤੋਂ ਬਾਅਦ ਇਹ ਮਾਮਲਾ ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਵਿਚਾਰਿਆ ਜਾਵੇਗਾ, ਜਿਸ ਵਿੱਚ ਇਸ ਮਾਮਲੇ ਬਾਰੇ ਕੋਈ ਸਖ਼ਤ ਫ਼ੈਸਲਾ ਵੀ ਲਿਆ ਜਾ ਸਕਦਾ ਹੈ।


ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਅਲਟੀਮੇਟਮ ਦੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਲਈ ਆਖਿਆ ਗਿਆ ਸੀ, ਪਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਪ੍ਰਤੀ ਕੋਈ ਹੁੰਗਾਰਾ ਦਿੱਤਾ ਗਿਆ ਹੈ।


ਪੰਜਾਬ ਸਰਕਾਰ ਵੱਲੋਂ ਬਣਾਏ ਗਏ ਇਸ ਬੇਅਦਬੀ ਸੋਧ ਐਕਟ ਵਿੱਚਲੀਆਂ ਕੁਝ ਮੱਦਾਂ (ਧਾਰਾਵਾਂ) 'ਤੇ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਕਈ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਹੈ। ਇਨ੍ਹਾਂ ਵਿੱਚ ਇੱਕ ਮੱਦ ਕਸਟੋਡੀਅਨ ਸਬੰਧੀ, ਇੱਕ ਮੱਦ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਨਾ ਸਬੰਧੀ ਵੇਰਵੇ ਜਾਰੀ ਕਰਨ ਅਤੇ ਕੁਝ ਹੋਰ ਇਤਰਾਜ਼ ਸ਼ਾਮਲ ਹਨ।


ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 8 ਮਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੱਦਿਆ ਗਿਆ ਸੀ ਅਤੇ ਇਤਰਾਜ਼ਯੋਗ ਮੱਦਾਂ ਬਾਰੇ ਜਾਣੂ ਕਰਵਾਇਆ ਗਿਆ ਸੀ। ਇਸ ਸਬੰਧ ਵਿੱਚ ਇੱਕ ਵਿਸਥਾਰਤ ਪੱਤਰ ਵੀ 11 ਮਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਗਿਆ ਸੀ। ਇਸ ਪੱਤਰ ਵਿੱਚ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਅਤੇ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਲਈ ਆਖਿਆ ਗਿਆ ਸੀ। ਸਪੀਕਰ ਵੱਲੋਂ ਇਹ ਪੱਤਰ ਪ੍ਰਾਪਤ ਹੋਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਵਾਬ ਵੀ ਭੇਜਿਆ ਗਿਆ ਸੀ, ਪਰ ਸਰਕਾਰ ਵੱਲੋਂ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ।


ਸਿੱਖ ਹਲਕਿਆਂ ਵਿੱਚ ਚਰਚਾ ਹੈ ਕਿ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਸਖ਼ਤ ਫ਼ੈਸਲਾ ਲਿਆ ਜਾ ਸਕਦਾ ਹੈ, ਜਿਸ ਤਹਿਤ ਸਿੱਖ ਪੰਥ ਨੂੰ ਕੋਈ ਵਿਸ਼ੇਸ਼ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਵਿੱਚ ਸ਼ਾਮਲ ਸਿੱਖ ਮੰਤਰੀਆਂ ਨੂੰ ਵੀ ਜਵਾਬ-ਤਲਬੀ ਲਈ ਸੱਦਿਆ ਜਾ ਸਕਦਾ ਹੈ।


ਮਿਲੀ ਜਾਣਕਾਰੀ ਮੁਤਾਬਕ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਸ ਸਬੰਧੀ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸਮੁੱਚੀ ਕੌਮ ਨੂੰ ਭਰੋਸੇ ਵਿੱਚ ਲੈਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੀ ਰਾਏ ਵੀ ਜਾਨਣਾ ਚਾਹੁੰਦੇ ਹਨ। ਇਸੇ ਤਹਿਤ ਹੀ ਭਲਕੇ 15 ਜੂਨ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ