Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਬੇਰੁਜ਼ਗਾਰਾਂ ਤੇ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ ਪੈਸੇ ! ਸੂਬੇ ਲਈ CM ਮਮਤਾ ਨੇ ਕਰ 'ਤੇ ਵੱਡੇ ਐਲਾਨ

10 ਫ਼ਰਵਰੀ, 2026 08:02 PM

ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੋਕਾਂ ਲਈ ਖ਼ਜ਼ਾਨਾ ਖੋਲ੍ਹ ਦਿੱਤਾ ਹੈ। ਸੂਬੇ ਦੇ ਕਿਸਾਨਾਂ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਾਧਣ ਲਈ ਮੁੱਖ ਮੰਤਰੀ ਨੇ ਕਈ ਵੱਡੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਸ ਤਹਿਤ 1 ਕੱਠਾ ਜ਼ਮੀਨ ਦੇ ਮਾਲਕ ਕਿਸਾਨ ਨੂੰ ਸਾਲਾਨਾ 4000 ਰੁਪਏ ਦਿੱਤੇ ਜਾਣਗੇ ਅਤੇ ਖੇਤੀ ਲਈ ਬਿਜਲੀ ਪੂਰੀ ਤਰ੍ਹਾਂ ਮੁਫ਼ਤ ਕੀਤੀ ਜਾਵੇਗੀ।

'ਯੁਵਾ ਸਾਥੀ' ਯੋਜਨਾ ਤਹਿਤ ਮਿਲੇਗਾ ਮਹੀਨਾਵਾਰ ਭੱਤਾ 
ਮੁੱਖ ਮੰਤਰੀ ਨੇ ਬੇਰੁਜ਼ਗਾਰਾਂ ਲਈ 'ਯੁਵਾ ਸਾਥੀ' ਯੋਜਨਾ ਦਾ ਐਲਾਨ ਕੀਤਾ ਹੈ। ਇਸ ਯੋਜਨਾ ਦੇ ਤਹਿਤ 10ਵੀਂ ਪਾਸ ਬੇਰੁਜ਼ਗਾਰ ਨੌਜਵਾਨਾਂ (21 ਤੋਂ 40 ਸਾਲ ਦੀ ਉਮਰ) ਨੂੰ ਹਰ ਮਹੀਨੇ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਖ਼ਾਸ ਗੱਲ ਇਹ ਹੈ ਕਿ ਇਹ ਰਾਸ਼ੀ ਪਹਿਲਾਂ ਅਗਸਤ ਤੋਂ ਮਿਲਣੀ ਸੀ, ਪਰ ਹੁਣ ਸਰਕਾਰ ਨੇ ਇਸ ਨੂੰ 1 ਅਪ੍ਰੈਲ ਤੋਂ ਹੀ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਭੱਤਾ ਅਗਲੇ 5 ਸਾਲਾਂ ਤੱਕ ਦਿੱਤਾ ਜਾਵੇਗਾ।

ਪੂਰੇ ਸੂਬੇ 'ਚ ਲੱਗਣਗੇ 294 ਵਿਸ਼ੇਸ਼ ਕੈਂਪ 
ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਸਰਕਾਰ ਵੱਲੋਂ ਪਾਰਦਰਸ਼ੀ ਤਰੀਕਾ ਅਪਣਾਇਆ ਜਾ ਰਿਹਾ ਹੈ। ਮਮਤਾ ਬੈਨਰਜੀ ਨੇ ਦੱਸਿਆ ਕਿ ਸੂਬੇ ਦੀਆਂ ਸਾਰੀਆਂ 294 ਵਿਧਾਨ ਸਭਾ ਸੀਟਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ 15 ਫਰਵਰੀ ਤੋਂ 26 ਫਰਵਰੀ ਤੱਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੇ, ਜਿੱਥੇ ਲੋਕ ਆਪਣੇ ਫਾਰਮ ਜਮ੍ਹਾਂ ਕਰਵਾ ਸਕਣਗੇ। ਅਰਜ਼ੀਆਂ ਲੈਣ ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਵੀ ਦਿੱਤੇ ਜਾਣਗੇ।

ਚੋਣਾਂ ਤੋਂ ਪਹਿਲਾਂ ਮਾਸਟਰ ਸਟ੍ਰੋਕ 
ਬੰਗਾਲ ਵਿੱਚ ਚੋਣਾਂ ਨੂੰ ਹੁਣ 100 ਦਿਨਾਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ, ਅਜਿਹੇ ਵਿੱਚ ਇਨ੍ਹਾਂ ਐਲਾਨਾਂ ਨੂੰ ਮਮਤਾ ਬੈਨਰਜੀ ਦਾ ਵੱਡਾ ਸਿਆਸੀ ਦਾਅ ਮੰਨਿਆ ਜਾ ਰਿਹਾ ਹੈ। 'ਲਕਸ਼ਮੀ ਭੰਡਾਰ' ਯੋਜਨਾ ਦੀ ਸਫਲਤਾ ਤੋਂ ਬਾਅਦ ਹੁਣ ਨੌਜਵਾਨਾਂ ਅਤੇ ਕਿਸਾਨਾਂ ਨੂੰ ਦਿੱਤੀਆਂ ਇਹ ਸਹੂਲਤਾਂ ਚੋਣ ਨਤੀਜਿਆਂ 'ਤੇ ਵੱਡਾ ਅਸਰ ਪਾ ਸਕਦੀਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ