Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਕਾਨੂੰਨੀ ਤੇ ਸੁਰੱਖਿਅਤ ਹੋਵੇਗੀ ਗੋਦ ਲੈਣ ਦੀ ਪ੍ਰਕਿਰਿਆ

20 ਜੂਨ, 2025 06:59 PM

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ। ਵੀਰਵਾਰ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਣ ਦੀ ਜ਼ਰੂਰਤ ਹੈ। ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਅਡਾਪਸ਼ਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੇਂਦਰੀ ਅਡਾਪਸ਼ਨ ਰਿਸੋਰਸ ਅਥਾਰਟੀ (ਕਾਰਾ) ਅਤੇ ਨੈਸ਼ਨਲ ਇੰਸਟੀਟਿਊਟ ਆਫ ਪਬਲਿਕ ਕੋਆਪਰੇਸ਼ਨ ਐਂਡ ਚਾਈਲਡ ਡਿਵੈਲਪਮੈਂਟ (ਨਿਪਸਡ) ਮੋਹਾਲੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ’ਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਸਮਾਜ ਦੀ ਇਹ ਦੁਖਦਾਈ ਹਕੀਕਤ ਹੈ ਕਿ ਕਈ ਵਾਰ ਨਵਜੰਮੇ ਬੱਚਿਆਂ ਨੂੰ ਤਿਆਗਣ ਜਾਂ ਉਨ੍ਹਾਂ ਦੀ ਜਾਨ ਲੈਣ ਵਾਲੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਪਰਿਵਾਰ ਸੁਖ-ਸਹੂਲਤਾਂ ਵਾਲੇ ਹਨ ਤੇ ਸਮਰੱਥ ਹਨ, ਉਹ ਇਨਸਾਨੀਅਤ ਦੇ ਨਾਤੇ ਅਜਿਹੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਗੋਦ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ।

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਅਡਾਪਸ਼ਨ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਹੋਵੇ। ਇਸ ਤਰ੍ਹਾਂ ਭਵਿੱਖ ’ਚ ਹਰ ਬੱਚੇ ਦੀ ਗੋਦ ਲੈਣ ਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਤੇ ਵਧੀਆ ਤਰੀਕੇ ਨਾਲ ਹੀ ਪੂਰੀ ਹੋਣੀ ਯਕੀਨੀ ਬਣੇਗੀ। ਉਨ੍ਹਾਂ ਦੱਸਿਆ ਕਿ ਅਡਾਪਸ਼ਨ ਰੈਗੂਲੇਸ਼ਨ-2022 ਨੂੰ ਸੂਬੇ ’ਚ ਲਾਗੂ ਕਰਕੇ ਬਿਨਾਂ ਮਾਪਿਆਂ ਵਾਲੇ ਬੱਚਿਆਂ ਦੀ ਜ਼ਿੰਦਗੀ ਵਿੱਚ ਨਵੇਂ ਰੰਗ ਭਰਨ ਅਤੇ ਉਨ੍ਹਾਂ ਨੂੰ ਪਿਆਰ ਭਰਿਆ ਘਰ ਮੁਹੱਈਆ ਕਰਵਾਉਣ ਦੀ ਦਿਸ਼ਾ ’ਚ ਇਹ ਮਹੱਤਵਪੂਰਨ ਕਦਮ ਹੈ।

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਰਾਜ ਪੱਧਰੀ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਰਾਜ ਪੱਧਰੀ ਸਮਾਗਮ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਸਿੱਧਾ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਗਿਆਨ ’ਚ ਵਾਧਾ ਕਰਨਗੇ। ਸਰਕਾਰ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਬੱਚਾ ਗੋਦ ਲੈਣ ਦੇ ਪ੍ਰਬੰਧ ਲਾਗੂ ਕਰਨ ਨਾਲ ਬੇਸਹਾਰਾ ਬੱਚਿਆਂ ਦਾ ਭਵਿੱਖ ਸੁਨਹਿਰਾ ਬਣੇਗਾ।

ਕਾਰਾ (CARA) ਦੀ ਸੀ.ਈ.ਓ. ਭਾਵਨਾ ਸਕਸੈਨਾ ਨੇ ਵੀ ਪੰਜਾਬ ਸਰਕਾਰ ਵੱਲੋਂ ਅਡਾਪਸ਼ਨ ਰੈਗੂਲੇਸ਼ਨ-2022 ਦੇ ਤਹਿਤ ਆਯੋਜਿਤ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਕਾਫੀ ਜਟਿਲ ਤੇ ਸੰਵੇਦਨਸ਼ੀਲ ਹੁੰਦੀ ਹੈ। ਅਜਿਹੇ ਟ੍ਰੇਨਿੰਗ ਪ੍ਰੋਗਰਾਮ ਨਿਰੰਤਰ ਕਰਵਾਏ ਜਾਣਾ ਬਹੁਤ ਜ਼ਰੂਰੀ ਹਨ।

ਟ੍ਰੇਨਿੰਗ ਸਮਾਗਮ ’ਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ, ਡਾ. ਸ਼ੇਨਾ ਅਗਰਵਾਲ, ਵਿਸ਼ੇਸ ਸਕੱਤਰ ਕੇਸ਼ਵ ਹਿੰਗੋਨੀਆਂ, ਵਧੀਕ ਸਕੱਤਰ ਵਿੰਮੀ ਭੂਲਰ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ, ਮੁੱਖ ਮੈਡੀਕਲ ਅਫ਼ਸਰਾਂ,ਚਾਇਲਡ ਵੈਲਫੇਅਰ ਕਮੇਟੀਆਂ (ਸੀ ਡਬਲਿਊ ਸੀ), ਸਪੈਸ਼ਲ ਅਡਾਪਸ਼ਨ ਏਜੰਸੀਜ਼ (ਐਸ ਏ ਏ), ਜ਼ਿਲ੍ਹਾ ਬੱਚਾ ਸੁਰੱਖਿਆ ਯੂਨਿਟਾਂ (ਡੀਸੀਪੀਯੂ) ਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਉਤਸ਼ਾਹ ਨਾਲ ਸ਼ਾਮਲ ਹੋਏ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ