Wednesday, June 17, 2026
BREAKING
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਪੰਜਾਬ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

17 ਜੂਨ, 2026 06:29 PM

ਚੰਡੀਗੜ੍ਹ : ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਆਰਥਿਕ ਤੰਗੀ ਕਾਰਨ ਮੌਕਿਆਂ ਤੋਂ ਵਾਂਝਾ ਨਾ ਰਹੇ ਅਤੇ ਉਸ ਨੂੰ ਆਪਣੀ ਸਮਰੱਥਾ ਸਾਬਤ ਕਰਨ ਲਈ ਲੋੜੀਂਦਾ ਸਹਿਯੋਗ ਮਿਲੇ।

ਡਾ. ਬਲਜੀਤ ਕੌਰ ਨੇ ਕਿਹਾ, “ਪ੍ਰਤਿਭਾ ਨੂੰ ਕਦੇ ਵੀ ਆਰਥਿਕ ਕਮਜ਼ੋਰੀ ਕਾਰਨ ਪਿੱਛੇ ਨਹੀਂ ਰਹਿਣਾ ਚਾਹੀਦਾ। ਸਾਡੀ ਸਰਕਾਰ ਯੋਗ ਨੌਜਵਾਨਾਂ ਨੂੰ ਉਹ ਮਾਰਗਦਰਸ਼ਨ, ਸਾਧਨ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਨ੍ਹਾਂ ਦੀ ਮਦਦ ਨਾਲ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।”

ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ਼-3ਬੀ2, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਕਰਵਾਈ ਜਾਵੇਗੀ। ਪੰਜਾਬ ਦੇ ਪੱਕੇ ਵਸਨੀਕ ਅਤੇ ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗ੍ਰੈਜੂਏਟ ਉਮੀਦਵਾਰ ਇਸ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹਨ। ਬਿਨੈਕਾਰ ਦੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ। ਇਹ ਟੈਸਟ 3 ਜੁਲਾਈ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ-3 ਬੀ 2, ਮੋਹਾਲੀ ਵਿਖੇ ਕਰਵਾਇਆ ਜਾਵੇਗਾ।

ਇੱਛੁਕ ਉਮੀਦਵਾਰ ਆਪਣੀਆਂ ਅਰਜ਼ੀਆਂ ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਸਮੇਤ 30 ਜੂਨ 2026 ਤੱਕ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਮੋਹਾਲੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ambedkarinstitute013@gmail.com 'ਤੇ ਈ-ਮੇਲ ਰਾਹੀਂ ਭੇਜ ਸਕਦੇ ਹਨ।

ਯੋਗ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਯੋਗਤਾ, ਦਾਖ਼ਲਾ ਪ੍ਰਕਿਰਿਆ ਅਤੇ ਹੋਰ ਜਾਣਕਾਰੀ ਲਈ ਉਮੀਦਵਾਰ www.welfare.punjab.gov.in ਵੈੱਬਸਾਈਟ 'ਤੇ ਵਿਜ਼ਿਟ ਕਰ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ

ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ

ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਬਲਾਕ ਸੰਮਤੀ ਸੁਨਾਮ-2 ਦੇ ਸਰਬਸੰਮਤੀ ਨਾਲ ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

ਬਲਾਕ ਸੰਮਤੀ ਸੁਨਾਮ-2 ਦੇ ਸਰਬਸੰਮਤੀ ਨਾਲ ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

ਪੰਜਾਬ 'ਚ ਵੱਡੀ ਚੋਰੀ! ਤੇਜ਼ਧਾਰ ਹਥਿਆਰਾਂ ਨਾਲ ਆਏ ਬੰਦੇ ਚੁੱਕ ਕੇ ਲੈ ਗਏ ਸਾਢੇ 41 ਤੋਲੇ ਸੋਨਾ

ਪੰਜਾਬ 'ਚ ਵੱਡੀ ਚੋਰੀ! ਤੇਜ਼ਧਾਰ ਹਥਿਆਰਾਂ ਨਾਲ ਆਏ ਬੰਦੇ ਚੁੱਕ ਕੇ ਲੈ ਗਏ ਸਾਢੇ 41 ਤੋਲੇ ਸੋਨਾ