Saturday, October 17, 2026
BREAKING
• ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ • ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ  • ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਖੇਡ

ਬੈਲਜੀਅਮ ਨੇ ਸੇਨੇਗਲ ਨੂੰ 3-2 ਨਾਲ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ’ਚ ਕੀਤਾ ਪ੍ਰਵੇਸ਼

03 ਜੁਲਾਈ, 2026 05:13 PM

ਸਿਏਟਲ : ਬੈਲਜੀਅਮ ਨੇ 2 ਗੋਲਾਂ ਨਾਲ ਪੱਛੜਣ ਤੋਂ ਬਾਅਦ ਜ਼ੋਰਦਾਰ ਵਾਪਸੀ ਕਰਦਿਅਾਂ ਬੁੱਧਵਾਰ ਨੂੰ ਇਥੇ ਸੇਨੇਗਲ ਨੂੰ 3-2 ਨਾਲ ਹਰਾ ਕੇ ਫੁੱਟਬਾਲ ਵਿਸ਼ਵ ਕੱਪ ਦੇ ਪ੍ਰੀ-ਕੁਆਰਟਰ ਫਾਈਨਲ ’ਚ ਪ੍ਰਵੇਸ਼ ਕੀਤਾ। ਬੈਲਜੀਅਮ ਨੇ ਨਿਯਮਿਤ ਸਮੇਂ ਦੇ ਆਖ਼ਰੀ ਪਲਾਂ ’ਚ 2 ਗੋਲ ਦਾਗ ਕੇ ਸਕੋਰ 2-2 ਕੀਤਾ ਅਤੇ ਫਿਰ ਵਾਧੂ ਸਮੇਂ ’ਚ ਪੈਨਲਟੀ ’ਤੇ ਯੂਰੀ ਟਿਲੇਮੈਨਸ ਦੇ ਗੋਲ ਨਾਲ ਜਿੱਤ ਦਰਜ ਕੀਤੀ। ਟਿਲੇਮੈਨਸ ਨੇ 89ਵੇਂ ਮਿੰਟ ’ਚ ਆਪਣੀ ਟੀਮ ਨੂੰ ਬਰਾਬਰੀ ਦਿਵਾਈ ਅਤੇ ਫਿਰ ਵਾਧੂ ਸਮੇਂ ਦੇ ਇੰਜਰੀ ਟਾਈਮ ’ਚ ਪੈਨਲਟੀ ’ਤੇ ਗੋਲ ਕੀਤਾ, ਜਿਹੜਾ ਵਿਸ਼ਵ ਕੱਪ ਦੇ ਇਤਿਹਾਸ ਦਾ ਸਭ ਤੋਂ ਦੇਰ ਨਾਲ ਹੋਇਆ ਗੋਲ ਸੀ। ਮੈਚ ਖ਼ਤਮ ਹੋਣ ’ਚ ਕੁਝ ਹੀ ਸੈਕੰਡ ਬਾਕੀ ਸਨ ਅਤੇ ਮੈਚ ਪੈਨਲਟੀ ਸ਼ੂਟਆਊਟ ਵੱਲ ਵਧਦਾ ਨਜ਼ਰ ਆ ਰਿਹਾ ਸੀ ਪਰ ਉਦੋਂ ਹੀ ਰੈਫਰੀ ਨੇ ਵੀਡੀਓ ਰਿਵਿਊ ਤੋਂ ਬਾਅਦ ਪੈਨਲਟੀ ਕਿੱਕ ਦੇਣ ਦਾ ਫੈਸਲਾ ਕੀਤਾ ਅਤੇ ਸੇਨੇਗਲ ਦਾ ਦਿਲ ਟੁੱਟ ਗਿਆ।

ਬੈਲਜੀਅਮ ਦੀ ਇਹ ਜਿੱਤ ਪਿਛਲੇ 11 ਵਿਸ਼ਵ ਕੱਪਾਂ ’ਚ ਸਿਰਫ਼ ਦੂਜਾ ਮੌਕਾ ਸੀ, ਜਦੋਂ ਕਿਸੇ ਟੀਮ ਨੇ ਨਾਕਆਊਟ ਦੌਰ ’ਚ 2 ਜਾਂ ਉਸ ਤੋਂ ਜ਼ਿਆਦਾ ਗੋਲਾਂ ਨਾਲ ਪੱਛੜਨ ਤੋਂ ਬਾਅਦ ਅਗਲੇ ਦੌਰ ’ਚ ਜਗ੍ਹਾ ਬਣਾਈ। ਬੈਲਜੀਅਮ ਨੇ 2018 ਟੂਰਨਾਮੈਂਟ ਦੇ ਪ੍ਰੀ-ਕੁਆਰਟਰ ਫਾਈਨਲ ’ਚ ਜਾਪਾਨ ਵਿਰੁੱਧ 3-2 ਦੀ ਜਿੱਤ ਦੌਰਾਨ ਵੀ ਅਜਿਹਾ ਹੀ ਕੀਤਾ ਸੀ। ਰੂਸ ’ਚ ਉਦੋਂ ਤੀਜੀ ਜਗ੍ਹਾ ’ਚ ਰਹੀ ਬੈਲਜੀਅਮ ਦੀ ਉਸ ਟੀਮ ਦੇ ਕਈ ਅਹਿਮ ਖਿਡਾਰੀ ਬੁੱਧਵਾਰ ਦੀ ਜਿੱਤ ’ਚ ਵੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਸਨ। ਬੈਲਜੀਅਮ ਲਈ ਸਭ ਤੋਂ ਜ਼ਿਆਦਾ ਗੋਲ ਕਰਨ ਵਾਲਾ ਸਟ੍ਰਾਈਕਰ ਰੋਮੇਲੂ ਲੁਕਾਕੂ ਬਦਲਵੇਂ ਖਿਡਾਰੀ ਵਜੋਂ ਮੈਦਾਨ ’ਚ ਉਤਰਿਆ ਅਤੇ 86ਵੇਂ ਮਿੰਟ ’ਚ ਗੋਲ ਕਰ ਕੇ ਬੈਲਜੀਅਮ ਦੀ ਵਾਪਸੀ ਦੀ ਉਮੀਦ ਜਗਾਈ। 3 ਮਿੰਟ ਬਾਅਦ ਟਿਲੇਮੈਨਸ ਨੇ ਬੈਲਜੀਅਮ ਲਈ ਇਕ ਹੋਰ ਗੋਲ ਕਰ ਕੇ ਮੈਚ ਨੂੰ ਵਾਧੂ ਸਮੇਂ ’ਚ ਖਿੱਚਿਆ ਅਤੇ ਫਿਰ ਪੈਨਲਟੀ ’ਤੇ ਗੋਲ ਕਰ ਕੇ ਆਪਣੀ ਟੀਮ ਦੀ ਜਿੱਤ ਯਕੀਨੀ ਕੀਤੀ। ਬੈਲਜੀਅਮ ਪਿਛਲੇ 4 ਟੂਰਨਾਮੈਂਟਾਂ ’ਚ ਤੀਜੀ ਵਾਰ ਪ੍ਰੀ-ਕੁਆਰਟਰ ਫਾਈਨਲ ’ਚ ਪਹੁੰਚਿਆ ਹੈ। ਟੀਮ 2014 ’ਚ ਕੁਆਰਟਰ ਫਾਈਨਲ ਅਤੇ 2018 ’ਚ ਸੈਮੀਫਾਈਨਲ ਤੱਕ ਪਹੁੰਚੀ ਸੀ ਪਰ 4 ਸਾਲ ਪਹਿਲਾਂ ਕਤਰ ’ਚ ਗਰੁੱਪ ਪੜਾਅ ਤੋਂ ਅੱਗੇ ਨਹੀਂ ਵਧ ਸਕਿਆ ਸੀ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ