Sunday, October 25, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਦੁਨੀਆਂ

ਬੰਗਲਾਦੇਸ਼ 'ਚ ਔਰਤਾਂ ਵਿਰੁੱਧ ਹਿੰਸਾ 'ਚ ਭਾਰੀ ਵਾਧਾ! 13 ਮਹੀਨਿਆਂ 'ਚ ਜਬਰ-ਜ਼ਿਨਾਹ ਦੇ 776 ਮਾਮਲੇ ਦਰਜ

13 ਅਪ੍ਰੈਲ, 2026 08:04 PM

ਢਾਕਾ : ਬੰਗਲਾਦੇਸ਼ ਵਿੱਚ ਔਰਤਾਂ ਅਤੇ ਬੱਚਿਆਂ ਵਿਰੁੱਧ ਵਧ ਰਹੀ ਹਿੰਸਾ ਨੇ ਦੇਸ਼ ਵਿੱਚ ਜਨਤਕ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਅਵਾਮੀ ਲੀਗ ਨੇ ਵੱਖ-ਵੱਖ ਆਲੋਚਕਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ 'ਔਰਤਾਂ ਅਤੇ ਬੱਚਿਆਂ ਦੇ ਦਮਨ ਰੋਕੂ ਆਰਡੀਨੈਂਸ' ਵਰਗੇ ਸਖ਼ਤ ਕਾਨੂੰਨਾਂ ਦੇ ਬਾਵਜੂਦ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ।

ਅੰਕੜੇ ਬਿਆਨ ਕਰ ਰਹੇ ਹਨ ਖ਼ੌਫ਼ਨਾਕ ਮੰਜ਼ਰ
ਤਾਜ਼ਾ ਰਿਪੋਰਟਾਂ ਅਨੁਸਾਰ, ਫਰਵਰੀ 2026 ਤੱਕ ਦੇ ਪਿਛਲੇ 13 ਮਹੀਨਿਆਂ ਦੌਰਾਨ ਜਬਰ-ਜ਼ਿਨਾਹ ਦੇ ਕੁੱਲ 776 ਮਾਮਲੇ ਸਾਹਮਣੇ ਆਏ ਹਨ। ਅਵਾਮੀ ਲੀਗ ਦਾ ਕਹਿਣਾ ਹੈ ਕਿ ਭਾਵੇਂ ਸਰਕਾਰਾਂ ਵੱਲੋਂ ਔਰਤਾਂ ਦੀ ਸੁਰੱਖਿਆ ਦੇ ਵਾਰ-ਵਾਰ ਭਰੋਸੇ ਦਿੱਤੇ ਗਏ ਹਨ, ਪਰ ਅਸਲੀਅਤ ਇਸ ਦੇ ਉਲਟ ਹੈ।

ਸਿਆਸੀ ਨਾਕਾਮੀ 'ਤੇ ਉੱਠੇ ਸਵਾਲ
ਆਲੋਚਕਾਂ ਨੇ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਸਾਬਕਾ ਅੰਤਰਿਮ ਸਰਕਾਰ ਅਤੇ ਮੌਜੂਦਾ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੀ ਸਰਕਾਰ, ਦੋਵਾਂ ਨੂੰ ਇਸ ਮੁੱਦੇ 'ਤੇ ਫੇਲ੍ਹ ਕਰਾਰ ਦਿੱਤਾ ਹੈ। ਅਵਾਮੀ ਲੀਗ ਮੁਤਾਬਕ, ਯੂਨਸ ਪ੍ਰਸ਼ਾਸਨ ਦੇ ਕਈ ਸਲਾਹਕਾਰ ਜੋ ਪਹਿਲਾਂ ਗੈਰ-ਸਰਕਾਰੀ ਸੰਗਠਨਾਂ (NGOs) ਰਾਹੀਂ ਔਰਤਾਂ ਦੇ ਹੱਕਾਂ ਲਈ ਪ੍ਰਦਰਸ਼ਨ ਕਰਦੇ ਸਨ, ਸੱਤਾ ਵਿੱਚ ਆਉਣ ਤੋਂ ਬਾਅਦ ਪ੍ਰਭਾਵਸ਼ਾਲੀ ਕਾਨੂੰਨੀ ਪ੍ਰਣਾਲੀ ਲਾਗੂ ਕਰਨ ਵਿੱਚ ਅਸਫ਼ਲ ਰਹੇ।

ਸਰੋਤਾਂ ਅਨੁਸਾਰ, ਅਵਾਮੀ ਲੀਗ ਦੇ ਸ਼ਾਸਨ ਦੌਰਾਨ ਸਥਾਪਤ ਕੀਤੇ ਗਏ 'ਵਨ-ਸਟਾਪ ਕ੍ਰਾਈਸਿਸ ਸੈਂਟਰ', ਜੋ ਪੀੜਤਾਂ ਦੀ ਸਹਾਇਤਾ ਕਰਦੇ ਸਨ, ਹੁਣ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ। ਜੁਲਾਈ 2024 ਦੇ ਪ੍ਰਦਰਸ਼ਨਾਂ ਦੌਰਾਨ ਪੁਲਸ 'ਤੇ ਹੋਏ ਹਮਲਿਆਂ ਤੋਂ ਬਾਅਦ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਜਵਾਬਦੇਹੀ ਘਟੀ ਹੈ ਅਤੇ ਮੌਜੂਦਾ ਸਰਕਾਰ ਪੁਲਸ ਦਾ ਮਨੋਬਲ ਵਧਾਉਣ 'ਚ ਨਾਕਾਮ ਰਹੀ ਹੈ।

ਪੰਚਾਇਤੀ ਫ਼ੈਸਲਿਆਂ ਨੇ ਵਧਾਈ ਚਿੰਤਾ
ਹੈਰਾਨੀ ਦੀ ਗੱਲ ਇਹ ਹੈ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਔਰਤਾਂ ਵਿਰੁੱਧ ਹਿੰਸਾ ਦੇ ਮਾਮਲੇ ਅਦਾਲਤਾਂ ਦੀ ਬਜਾਏ ਪਿੰਡਾਂ ਦੀਆਂ ਗੈਰ-ਰਸਮੀ ਪੰਚਾਇਤਾਂ (Village Arbitration) ਰਾਹੀਂ ਨਜਿੱਠੇ ਜਾ ਰਹੇ ਹਨ, ਜਿਸ ਕਾਰਨ ਇਨਸਾਫ਼ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ। ਨਰਸਿੰਗਦੀ ਵਿੱਚ ਇੱਕ ਕਿਸ਼ੋਰ ਕੁੜੀ ਅਤੇ ਸੀਤਾਕੁੰਡਾ ਵਿੱਚ ਇੱਕ ਸੱਤ ਸਾਲਾ ਬੱਚੀ ਨਾਲ ਵਾਪਰੀਆਂ ਦਰਦਨਾਕ ਘਟਨਾਵਾਂ ਨੇ ਕਾਨੂੰਨ ਦੇ ਲਾਗੂਕਰਨ 'ਚ ਮੌਜੂਦ ਵੱਡੀਆਂ ਖਾਮੀਆਂ ਨੂੰ ਉਜਾਗਰ ਕੀਤਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ