Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਬੰਗਲੁਰੂ 'ਚ ਪੱਥਰ ਦੀ ਖਾਨ 'ਚ ਵੱਡਾ ਹਾਦਸਾ: ਚੱਟਾਨ ਡਿੱਗਣ ਕਾਰਨ 7 ਮਜ਼ਦੂਰਾਂ ਦੀ ਮੌਤ, ਕਈ ਜ਼ਖ਼ਮੀ

02 ਜੁਲਾਈ, 2026 07:09 PM

ਬੰਗਲੁਰੂ : ਬੰਗਲੁਰੂ ਵਿੱਚ ਵੀਰਵਾਰ ਨੂੰ ਪੱਥਰ ਦੀ ਇਕ ਖਾਨ ਵਿਚ ਚੱਟਾਨ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਬਿਹਾਰ ਦੇ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਦੇ ਅਨੁਸਾਰ, ਇਹ ਹਾਦਸਾ ਬੰਗਲੁਰੂ ਦੱਖਣੀ ਤਾਲੁਕ ਦੇ ਮਦਾਪਟਨਾ ਵਿੱਚ ਸਵੇਰੇ ਤੜਕੇ ਵਾਪਰਿਆ ਹੈ। ਬਚਾਅ ਟੀਮਾਂ ਅਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਕਰਨੇ ਸ਼ੁਰੂ ਕਰ ਦਿੱਤੇ।

ਮਾਮਲੇ ਦੀ ਜਾਂਚ ਦੌਰਾਨ ਪੁਲਸ ਦੇ ਦੱਸਿਆ ਕਿ ਪੱਥਰ ਤੋੜਨ ਵਾਲੀ ਥਾਂ 'ਤੇ ਕੰਮ ਕਰਨ ਵਾਲੇ ਸਾਰੇ ਦਿਹਾੜੀਦਾਰ ਮਜ਼ਦੂਰ ਡਿੱਗੀ ਹੋਈ ਚੱਟਾਨ ਦੇ ਹੇਠਾਂ ਦੱਬ ਗਏ, ਜਿਸ ਕਾਰਨ 6 ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜ਼ਖਮੀਆਂ ਦੀ ਸਹੀ ਗਿਣਤੀ ਦਾ ਅਜੇ ਪਤਾ ਨਹੀਂ ਲਗਾਇਆ ਜਾ ਰਿਹਾ ਹੈ, ਹਾਲਾਂਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਕਈ ਮਜ਼ਦੂਰ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਬਚਾਅ ਕਰਮਚਾਰੀ ਅਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਬਚਾਅ ਕਾਰਜ ਕਰਨਾ ਸ਼ੁਰੂ ਕਰ ਦਿੱਤਾ।

ਅਧਿਕਾਰੀਆਂ ਨੇ ਮਲਬਾ ਹਟਾਉਣਾ ਅਤੇ ਹੋਰ ਫਸੇ ਹੋਏ ਮਜ਼ਦੂਰਾਂ ਦੀ ਭਾਲ ਸ਼ੁਰੂ ਕਰਦੇ ਹੋਏ ਇਲਾਕੇ ਨੂੰ ਘੇਰ ਲਿਆ। ਮੌਕੇ 'ਤੇ ਮੌਜੂਦ ਇੱਕ ਮਜ਼ਦੂਰ ਨੇ ਦੱਸਿਆ ਕਿ ਉੱਥੇ ਲਗਭਗ 18 ਮਜ਼ਦੂਰ ਕੰਮ ਕਰ ਰਹੇ ਸਨ। ਇਸ ਦੌਰਾਨ ਲਗਭਗ 40 ਫੁੱਟ ਦੀ ਉਚਾਈ ਤੋਂ ਮਜ਼ਦੂਰਾਂ 'ਤੇ ਇੱਕ ਵੱਡੀ ਚੱਟਾਨ ਡਿੱਗ ਪਈ। ਪੁਲਸ ਨੇ ਕਿਹਾ ਕਿ ਸਾਰੇ ਮ੍ਰਿਤਕ ਬਿਹਾਰ ਦੇ ਮੂਲ ਨਿਵਾਸੀ ਸਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੱਟਾਨ ਡਿੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਖਾਨ ਵਿੱਚ ਕੋਈ ਲਾਪਰਵਾਹੀ ਕੀਤੀ ਗਈ ਸੀ ਜਾਂ ਕੀ ਸੁਰੱਖਿਆ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ