Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਬੱਚਿਆਂ ਨੂੰ ਪਾਲਣ ਤੋਂ ਅਸਮਰਥ ਮਾਪਿਆਂ ਲਈ ਸਰਕਾਰ ਵਲੋਂ ਪੰਘੂੜੇ ਦੀ ਸਥਾਪਨਾ

10 ਸਤੰਬਰ, 2025 05:37 PM

ਸ਼ਹੀਦ ਭਗਤ ਸਿੰਘ ਨਗਰ ( ਮਨੋਰੰਜਨ ਕਾਲੀਆ) : ਸਮਾਜਿਕ ਸੁਰੱਖਿਆ ਅਤੇ ਇਸਤਰੀ ਦੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜੂਵੇਨਾਈਲ ਜਸਟਿਸ ਐਕਟ ਤਹਿਤ ਜਿਲ੍ਹੇ ਵਿੱਚ ਅਣਚਾਹੇ ਬੱਚਿਆਂ ਦੀ ਸੁਰੱਖਿਆ ਲਈ ਪੰਘੂੜਾ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਨੇ ਦਿੰਦਿਆਂ ਕਿਹਾ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਦੀ ਧਾਰਾ 35 ਸਬੰਧੀ ਬੱਚਿਆਂ ਨੂੰ ਸਰੰਡਰ ਕਰਨ ਵਾਸਤੇ ਮਾਪੇ ਆਪਣੀ ਇੱਛਾ ਅਨੁਸਾਰ ਬੱਚੇ ਨੂੰ ਜਿਲੇ ਅਧੀਨ ਸਿਵਲ ਹਸਪਤਾਲ ਵਿਖੇ ਸਥਿਤ ਸਖੀ ਵਨ ਸਟਾਪ ਸੈਂਟਰ ਦੇ ਬਾਹਰ ਬਣੇ ਪੰਘੂੜੇ ਵਿੱਚ ਆਪਣੇ ਬੱਚੇ ਨੂੰ ਛੱਡ ਕੇ ਜਾ ਸਕਦੇ ਹਨ ਜਾਂ ਫਿਰ ਬਾਲ ਭਲਾਈ ਕਮੇਟੀ ਦਫਤਰ ਵਿਖੇ ਹਾਜ਼ਰ ਹੋ ਕੇ ਸਰੰਡਰ ਡੀਡ ਰਾਹੀਂ ਬੱਚਾ ਬਾਲ ਭਲਾਈ ਕਮੇਟੀ ਨੂੰ ਸੌਂਪ ਸਕਦੇ ਹਨ। ਉਹਨਾਂ ਦੱਸਿਆ ਕਿ ਪੰਘੂੜੇ ਵਿੱਚ ਬੱਚਾ ਛੱਡ ਕੇ ਜਾਣ ਵਾਲੇ ਮਾਂ ਪਿਓ ਜਾਂ ਕਿਸੇ ਵੀ ਪਰਿਵਾਰਿਕ ਮੈਂਬਰ ਦੀ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਜਾਵੇਗੀ। ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਦੱਸਿਆ ਕਿ ਕਈ ਵਾਰ ਨਵਜਨਮੇ ਬੱਚਿਆਂ ਨੂੰ ਨਾਲਿਆਂ, ਝਾੜੀਆਂ ਅਤੇ ਖਾਲੀ ਪਲਾਟਾਂ ਵਿੱਚ ਸੁੱਟਣ ਦੀਆਂ ਘਟਨਾਵਾਂ ਸੁਣਨ ਅਤੇ ਪੜਨ ਵਿੱਚ ਆਉਂਦੀਆਂ ਹਨ। ਅਜਿਹਾ ਅਕਸਰ ਉਨਾ ਮਾਪਿਆਂ ਵੱਲੋਂ ਕੀਤਾ ਜਾਂਦਾ ਹੈ ਜਿਨਾਂ ਦੇ ਅਨਚਾਹੇ ਸੰਤਾਨ ਪੈਦਾ ਹੋਵੇ ਜਾਂ ਉਹ ਬੱਚਿਆਂ ਨੂੰ ਪਾਲਣ ਤੋਂ ਅਸਮਰਥ ਹੋਣ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਕਈ ਵਾਰ ਅਜਿਹੇ ਬੱਚਿਆਂ ਦੇ ਮਾਪਿਆਂ ਦੀ ਪਛਾਣ ਕਰਕੇ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਆਰਥਿਕ ਮਜਬੂਰੀ ਕਰਕੇ ਵੀ ਉਹਨਾਂ ਵੱਲੋਂ ਆਪਣੇ ਅਣਚਾਹੇ ਬੱਚੇ ਨੂੰ ਨਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਮਾਤਾ ਪਿਤਾ ਆਪਣੇ ਬੱਚੇ ਨੂੰ ਪੰਘੂੜੇ ਵਿੱਚ ਛੱਡ ਕੇ ਨਹੀਂ ਜਾਣਾ ਚਾਹੁੰਦੇ ਤਾਂ ਉਹ ਆਪਣੇ ਬੱਚੇ ਨੂੰ ਬਾਲ ਭਲਾਈ ਕਮੇਟੀ ਦਫਤਰ ਵਿਖੇ ਸਰੰਡਰ ਕਰ ਸਕਦੇ ਹਨ । ਬਾਲ ਭਲਾਈ ਕਮੇਟੀ ਵੱਲੋਂ ਮਾਪਿਆਂ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਜਾਂਦਾ ਹੈ ਕਿ ਉਹ ਬੱਚੇ ਨੂੰ ਸਰੰਡਰ ਕਰਨ ਦੇ ਫੈਸਲੇ ਤੇ ਮੁੜ ਵਿਚਾਰ ਕਰ ਸਕਨ। ਜੇਕਰ ਮਾਪਿਆਂ ਵੱਲੋਂ ਆਪਣਾ ਫੈਸਲਾ ਬਦਲਿਆ ਜਾਂਦਾ ਹੈ ਤਾਂ ਉਹ ਆਪਣਾ ਬੱਚਾ ਵਾਪਸ ਲਜਾ ਸਕਦੇ ਹਨ ਨਹੀਂ ਤਾਂ ਉਹਨਾਂ ਦੇ ਬੱਚੇ ਨੂੰ ਅਡਾਪਸ਼ਨ ਲਈ ਸਪੈਸ਼ਲਾਈਜਡ ਅਡਾਪਸ਼ਨ ਏਜੰਸੀ ਨੂੰ ਸੌਂਪ ਦਿੱਤਾ ਜਾਂਦਾ ਹੈ। ਉਹਨਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਆਪਣੇ ਅਣਚਾਹੇ ਬੱਚਿਆਂ ਨੂੰ ਕਿਸੇ ਵੀ ਜਗਹਾ ਤੇ ਸਿੱਟਣ ਦੀ ਬਜਾਏ ਸਖੀ ਵੰਨ ਸਟੋਪ ਸੈਂਟਰ ਦਫਤਰ ਵਿਖੇ ਸਥਾਪਿਤ ਪੰਘੂੜੇ ਵਿੱਚ ਆਪਣੇ ਬੱਚੇ ਨੂੰ ਰੱਖਿਆ ਜਾਵੇ ਤਾਂ ਜੋ ਸਰਕਾਰ ਵੱਲੋਂ ਉਸ ਬੱਚੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਸਬੰਧੀ ਵਧੇਰੀ ਜਾਣਕਾਰੀ ਲਈ ਦਫਤਰ ਜ਼ਿਲਾ ਬਾਲ ਸੁਰੱਖਿਆ ਅਫਸਰ ਕਮਰਾ ਨੰਬਰ 416 ਤੀਜੀ ਮੰਜਲ, ਡੀਸੀ ਦਫਤਰ ਫੋਨ ਨੰਬਰ 01822 -222322 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ