Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਭਗਵਾਨ ਵਿਸਵਕਰਮਾ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਨਿਸ਼ਠਾ ਅਤੇ ਕੌਸ਼ਲ ਦੇ ਆਧਾਰ 'ਤੇ ਜੀਵਨ ਜਿਊਣ ਲਈ ਕਰਦੀਆਂ ਨੇ ਪ੍ਰੇਰਿਤ: ਅਮਨ ਅਰੋੜਾ

22 ਅਕਤੂਬਰ, 2025 05:12 PM
 
ਸੁਨਾਮ  (ਰਮੇਸ਼ ਗਰਗ) : ਭਗਵਾਨ ਵਿਸ਼ਵਕਰਮਾ ਜਯੰਤੀ ਦੇ ਪਵਿੱਤਰ ਮੌਕੇ 'ਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਏ ਧਾਰਮਿਕ ਸਮਾਰੋਹਾਂ ਵਿੱਚ ਸ਼ਿਰਕਤ ਕੀਤੀ ਅਤੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਨਮਨ ਕੀਤਾ। 
 
ਇਸ ਮੌਕੇ ਮੀਡੀਆ ਵੱਲੋਂ ਭ੍ਰਿਸ਼ਟਾਚਾਰ ਬਾਬਤ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਸਬੰਧੀ ਜ਼ੀਰੋ ਟਾਲਰੈਂਸ ਨੀਤੀ ਹੈ ਤੇ ਜਿਹੜਾ ਵੀ ਵਿਅਕਤੀ, ਚਾਹੇ ਉਹ ਕੋਈ ਵੱਡਾ ਅਧਿਕਾਰੀ ਹੋਵੇ, ਚਾਹੇ ਛੋਟਾ, ਕਿਸੇ ਵੀ ਹਾਲ ਬਖਸ਼ਿਆ ਨਹੀਂ ਜਾਵੇਗਾ। 
 
ਸ਼੍ਰੀ ਅਰੋੜਾ ਨੇ ਉਭਾਵਾਲ, ਦੁੱਗਾਂ, ਲੌਂਗੋਵਾਲ, ਸ਼ਾਹਪੁਰ ਕਲਾਂ, ਚੀਮਾ, ਚੌਵਾਸ ਅਤੇ ਸੁਨਾਮ ਵਿਖੇ ਹੋਏ ਧਾਰਮਿਕ ਪ੍ਰੋਗਰਾਮਾਂ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸ੍ਰਿਸ਼ਟੀ ਦਾ ਪਹਿਲਾ ਇੰਜਨੀਅਰ, ਵਿਗਿਆਨਕ ਅਤੇ ਕਾਰੀਗਰ ਮੰਨਿਆ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਨਿਸ਼ਠਾ ਅਤੇ ਕੌਸ਼ਲ ਦੇ ਆਧਾਰ 'ਤੇ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ।
 
ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੇ ਮਨੁੱਖਤਾ ਨੂੰ ਤਕਨੀਕ ਅਤੇ ਸ੍ਰਿਜਨਾਤਮਕਤਾ ਦੇ ਰਾਹ 'ਤੇ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਹਰ ਮਿਹਨਤੀ ਵਿਅਕਤੀ, ਕਾਰੀਗਰ, ਇੰਜਨੀਅਰ,  ਅਤੇ ਤਕਨੀਕੀ ਵਰਗ ਦੇ ਲੋਕ ਉਨ੍ਹਾਂ ਦੀ ਸਿੱਖਿਆ ਦੇ ਪ੍ਰਤੀਕ ਹਨ। ਭਗਵਾਨ ਵਿਸ਼ਵਕਰਮਾ ਜੀ ਦੀ ਜਯੰਤੀ ਮਿਹਨਤ, ਇਮਾਨਦਾਰੀ ਅਤੇ ਰਚਨਾਤਮਕਤਾ ਦਾ ਪ੍ਰਤੀਕ ਹੈ।
 
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਵਿਸ਼ਵਕਰਮਾ ਜੀ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਕੌਸ਼ਲ ਵਿਕਾਸ ਤੇ ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਯੁਵਕ ਸਿਰਫ਼ ਨੌਕਰੀ ਮੰਗਣ ਵਾਲੇ ਨਹੀਂ ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣ ਸਕਣ।
 
ਉਨ੍ਹਾਂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਸਿੱਖਿਆ 'ਤੇ ਚੱਲ ਕੇ ਹਰ ਵਿਅਕਤੀ ਨੂੰ ਆਪਣੇ ਕੰਮ ਨਾਲ ਸੱਚੀ ਲਗਨ ਅਤੇ ਇਮਾਨਦਾਰੀ ਨਾਲ ਜੁੜਨਾ ਚਾਹੀਦਾ ਹੈ। ਸਮਾਜ ਵਿੱਚ ਹਰੇਕ ਵਿਅਕਤੀ ਦਾ ਯੋਗਦਾਨ ਮਹੱਤਵਪੂਰਨ ਹੈ — ਚਾਹੇ ਉਹ ਕਾਰੀਗਰ ਹੋਵੇ ਜਾਂ ਵਿਦਵਾਨ, ਕਿਸਾਨ ਹੋਵੇ ਜਾਂ ਵਿਗਿਆਨਕ — ਸਭ ਦਾ ਸਾਂਝਾ ਉਦੇਸ਼ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਹੈ।
 
ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮਿਹਨਤੀ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ। ਉਦਯੋਗਿਕ ਖੇਤਰਾਂ ਦੇ ਵਿਸਥਾਰ, ਨਵੇਂ ਕੌਸ਼ਲ ਕੇਂਦਰਾਂ ਦੀ ਸਥਾਪਨਾ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਅਧੁਨੀਕੀਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
 
ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਵਿਸ਼ਵਕਰਮਾ ਜਯੰਤੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਰਚਨਾਤਮਕਤਾ, ਮਿਹਨਤ ਅਤੇ ਕੌਸ਼ਲ ਹੀ ਮਨੁੱਖਤਾ ਦੀ ਤਰੱਕੀ ਦੇ ਸੱਚੇ ਆਧਾਰ ਹਨ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਲੋਕ ਭਗਵਾਨ ਵਿਸ਼ਵਕਰਮਾ ਜੀ ਦੇ ਆਦਰਸ਼ਾਂ 'ਤੇ ਚੱਲਦਿਆਂ ਆਪਸੀ ਏਕਤਾ, ਮਿਹਨਤ ਅਤੇ ਸੱਚਾਈ ਨਾਲ ਸਮਾਜ ਦੀ ਸੇਵਾ ਕਰਨ ਦਾ ਸੰਕਲਪ ਕਰਨ।
 
ਵੱਖ-ਵੱਖ ਸਥਾਨਾਂ 'ਤੇ ਪਹੁੰਚਣ 'ਤੇ ਸਥਾਨਕ ਸੰਗਤ, ਮੰਦਿਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਮੈਂਬਰਾਂ ਵੱਲੋਂ ਕੈਬਨਿਟ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਵਿਸ਼ਵਕਰਮਾ ਜੀ ਦੇ ਉਪਦੇਸ਼ਾਂ ਤੇ ਚਰਚਾ ਕੀਤੀ ਗਈ।
 
ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਆਗੂ, ਮੰਦਿਰ ਪ੍ਰਬੰਧਕ, ਵੱਖ ਵੱਖ ਪੰਚ ਸਰਪੰਚ, ਕੌਂਸਲਰ, ਸਮਾਜ ਸੇਵਕ ਅਤੇ ਵੱਡੀ ਗਿਣਤੀ ਸ਼ਰਧਾਲੂ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.