Tuesday, October 13, 2026
BREAKING
• ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ • ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ • ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ • ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ • ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ • ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ • Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ • 'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI' • ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ • ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਪੰਜਾਬ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

13 ਅਕਤੂਬਰ, 2026 07:04 PM

ਸੁਨਾਮ (ਰਮੇਸ਼ ਗਰਗ) : ਸ੍ਰੀ ਸਨਾਤਨ ਧਰਮ ਰਾਮਲੀਲਾ ਅਤੇ ਡਰਾਮੈਟਿਕ ਕਲੱਬ, ਸੁਨਾਮ (ਬੱਲੀ ਵਾਲੀ ਰਾਮਲੀਲਾ) ਵੱਲੋਂ ਕਰਵਾਈ ਜਾ ਰਹੀ ਰਾਮਲੀਲਾ ਦੇ ਦੂਜੇ ਦਿਨ ਦੇ ਸਮਾਗਮ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਮਲੀਲਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਕਾਕਾ ਸਮੇਤ ਸਮੂਹ ਮੈਂਬਰਾਂ ਨੂੰ ਹਰ ਸਾਲ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਅੱਗੇ ਵਧਾਉਣ ਲਈ ਵਧਾਈ ਦਿੱਤੀ।

ਇਸ ਮੌਕੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਭਗਵਾਨ ਸ੍ਰੀ ਰਾਮਚੰਦਰ ਜੀ ਦੇ ਆਦਰਸ਼ਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਬੇਹੱਦ ਜ਼ਰੂਰੀ ਹੈ। ਭਗਵਾਨ ਸ੍ਰੀ ਰਾਮ ਦਾ ਜੀਵਨ ਸਾਨੂੰ ਸੱਚਾਈ, ਮਰਿਆਦਾ, ਤਿਆਗ, ਫਰਜ਼ ਨਿਭਾਉਣ ਅਤੇ ਪਰਿਵਾਰਕ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੰਦਾ ਹੈ। ਇਨ੍ਹਾਂ ਸਿੱਖਿਆਵਾਂ ਨੂੰ ਸਿਰਫ਼ ਧਾਰਮਿਕ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਆਪਣੇ ਪਰਿਵਾਰ, ਸਮਾਜ ਅਤੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।
 
ਉਨ੍ਹਾਂ ਕਿਹਾ ਕਿ ਰਾਮਲੀਲਾ ਵਰਗੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀਆਂ ਅਮੀਰ ਪਰੰਪਰਾਵਾਂ ਨੂੰ ਜਿਊਂਦਾ ਰੱਖਣ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਭਾਰਤੀ ਸੱਭਿਆਚਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਭਗਵਾਨ ਸ੍ਰੀ ਰਾਮ ਦੇ ਜੀਵਨ ਨਾਲ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸ੍ਰੀ ਸਨਾਤਨ ਧਰਮ ਰਾਮਲੀਲਾ ਅਤੇ ਡਰਾਮੈਟਿਕ ਕਲੱਬ ਦੇ ਮੈਂਬਰ ਹਰ ਸਾਲ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਪਰੰਪਰਾ ਨੂੰ ਅੱਗੇ ਵਧਾ ਕੇ ਸ਼ਲਾਘਾਯੋਗ ਕਾਰਜ ਕਰ ਰਹੇ ਹਨ।
 
ਸਮਾਗਮ ਦੌਰਾਨ ਧਾਰਮਿਕ ਮਾਹੌਲ ਦੇਖਣ ਨੂੰ ਮਿਲਿਆ। ਰਾਮਲੀਲਾ ਰਾਹੀਂ ਭਗਵਾਨ ਸ੍ਰੀ ਰਾਮ ਦੇ ਜੀਵਨ ਨਾਲ ਸਬੰਧਤ ਪ੍ਰਸੰਗਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਮੰਚ ’ਤੇ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਦਰਸ਼ਕਾਂ ਨੂੰ ਧਰਮ, ਮਰਿਆਦਾ ਅਤੇ ਸਦਾਚਾਰ ਦੀ ਪ੍ਰੇਰਨਾ ਮਿਲਦੀ ਹੈ। ਬੀਤੀ ਰਾਤ ਦੀ ਲੀਲਾ ਦੌਰਾਨ ਸ੍ਰੀ ਰਾਮ ਜਨਮ ਅਤੇ ਸੀਤਾ ਜਨਮ, ਰਾਵਣ-ਵੇਦਵਤੀ ਸੰਵਾਦ ਅਤੇ ਤਾੜਕਾ ਵਧ ਦੇ ਦ੍ਰਿਸ਼ ਵਿਸ਼ੇਸ਼ ਤੌਰ ’ਤੇ ਦੇਖਣਯੋਗ ਸਨ।
 
ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਕੈਬਨਿਟ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਯਸ਼ ਪਾਲ ਮੰਗਲਾ, ਰਾਮ ਬਾਂਸਲ, ਆਸ਼ੀਸ਼ ਜੈਨ, ਸੋਨੂੰ ਵਰਮਾ ਸਮੇਤ ਕਲੱਬ ਦੇ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ