Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

07 ਜੂਨ, 2026 06:54 PM

ਚੰਡੀਗੜ੍ਹ /ਪਟਿਆਲਾ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ।

ਕਰੀਬ ਦੋ ਸਾਲਾਂ ਤੋਂ, ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ। ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ।

ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਸ਼ੁਰੂ ਹੋਈਆਂ, ਜਿਸ ਕਾਰਨ ਉਸਨੂੰ ਨਿਊਰੋਲੋਜੀਕਲ ਪੇਚੀਦਗੀਆਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਚੱਲੀ ਬੀਮਾਰੀ ਦਾ ਅਸਰ ਪਰਿਵਾਰ ਦੀ ਆਰਥਿਕ ਹਾਲਤ 'ਤੇ ਵੀ ਪਿਆ। ਉਸਦੀ ਦੇਖਭਾਲ ਲਈ ਉਸਦੇ ਪਤੀ ਨੂੰ ਨਿੱਜੀ ਖੇਤਰ ਦੀ ਵਧੀਆ ਨੌਕਰੀ ਛੱਡਣੀ ਪਈ,ਉਤੋਂ ਇਲਾਜ ਦਾ ਖ਼ਰਚਾ ਲਗਾਤਾਰ ਵਧਦਾ ਰਿਹਾ।

ਕੁੱਝ ਸਾਲਾਂ ਬਾਅਦ, ਸਾਲ 2025 ਵਿੱਚ, ਪੇਰੀਮੈਨੋਪੌਜ਼ ਦੌਰਾਨ ਉਹ ਲੰਬੇ ਸਮੇਂ ਤੱਕ ਲਗਾਤਾਰ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹੋ ਗਈ। ਉਸਦੇ ਗੰਭੀਰ ਮੈਡੀਕਲ ਪਿਛੋਕੜ ਕਾਰਨ ਐਨੇਸਥੀਸੀਆ ਨਾਲ ਜੁੜੇ ਕਿਸੇ ਵੀ ਆਪ੍ਰੇਸ਼ਨ ਵਿੱਚ ਜੋਖ਼ਮ ਬਹੁਤ ਵੱਧ ਸਨ । ਸਾਲ 2020 ਅਤੇ 2024 ਵਿੱਚ ਮਿਰੇਨਾ ਇਨਸਰਸ਼ਨ ਸਮੇਤ ਕਈ ਇਲਾਜ ਕਰਵਾਉਣ ਦੇ ਬਾਵਜੂਦ ਉਸਦੀ ਸਮੱਸਿਆ ਜਾਰੀ ਰਹੀ ਅਤੇ ਕਰੀਬ ਦੋ ਸਾਲਾਂ ਤੱਕ ਲਗਾਤਾਰ ਉਹ ਕਰੋਨਿਕ ਬਲੀਡਿੰਗ ਦੀ ਸ਼ਿਕਾਰ ਰਹੀ ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾ. ਪ੍ਰੀਤ ਕਮਲ ਸਿਬੀਆ ਨੇ ਕਿਹਾ, “ਹਰਮਨਪ੍ਰੀਤ ਜੋ ਮੀਨੋਪੌਜ਼ ਦੇ ਪੜਾਅ ਵੱਲ ਵਧ ਰਹੀ ਸੀ, ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਜ਼ਿਆਦਾ ਮਾਹਵਾਰੀ ਖੂਨ ਵਹਿਣ ਦੀ ਸਮੱਸਿਆ ਨਾਲ ਪੀੜਤ ਸੀ। ਇਸਦੇ ਨਾਲ ਹੀ ਉਸਨੂੰ ਹਾਈਪਰਟੈਨਸ਼ਨ, ਟਾਈਪ-2 ਡਾਇਬਟੀਜ਼, ਹਾਈਪੋਥਾਇਰਾਇਡਿਜ਼ਮ, ਸੋਰਾਇਸਿਸ ਅਤੇ ਨਿਊਰੋਲੋਜੀਕਲ ਪੇਚੀਦਗੀਆਂ ਸਮੇਤ ਕਈ ਹੋਰ ਸਿਹਤ ਸਮੱਸਿਆਵਾਂ ਵੀ ਸਨ।”

ਡਾ. ਸਿਬੀਆ ਨੇ ਅੱਗੇ ਦੱਸਿਆ,“ਉਸਦੇ ਗਰਭਾਸ਼ਯ ਵਿੱਚ ਇੱਕ ਵੱਡਾ ਫਾਈਬਰਾਇਡ ਸੀ ਅਤੇ ਪਹਿਲਾਂ ਵੀ ਲੰਬੇ ਸਮੇਂ ਤੱਕ ਦਵਾਈਆਂ ਰਾਹੀਂ ਇਲਾਜ ਕੀਤਾ ਗਿਆ ਸੀ, ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ। ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸਾਡੀ ਟੀਮ ਨੇ ਉਸਦਾ ਟੋਟਲ ਲੈਪ੍ਰੋਸਕੋਪਿਕ ਹਿਸਟਰੇਕਟੋਮੀ ਆਪ੍ਰੇਸ਼ਨ ਕੀਤਾ। ਆਪ੍ਰੇਸ਼ਨ ਸਫ਼ਲ ਰਿਹਾ, ਉਸਦੀ ਆਪ੍ਰੇਸ਼ਨ ਤੋਂ ਬਾਅਦ ਦੀ ਸਿਹਤਯਾਬੀ ਸੁਚਾਰੂ ਢੰਗ ਨਾਲ ਹੋਈ ਅਤੇ ਉਸਨੂੰ ਤਸੱਲੀਬਖਸ਼ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।”

ਹਰਮਨਪ੍ਰੀਤ ਨੇ ਦੱਸਿਆ ਕਿ ਇਲਾਜ ਦੌਰਾਨ ਡਾ. ਸਿਬੀਆ ਦੀ ਸਲਾਹ 'ਤੇ ਉਸਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ , ਜਿਸ ਨਾਲ ਉਸਦੇ ਪਰਿਵਾਰ 'ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋ ਗਿਆ। ਉਸਨੇ ਇਸ ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਤੇ ਹਸਪਤਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਇਲਾਜ ਦੇ ਨਾਲ-ਨਾਲ ਉਸਦੀ ਡਾਇਬਟੀਜ਼ ਅਤੇ ਸੋਰਾਇਸਿਸ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਦਾ ਵੀ ਪੂਰਾ ਧਿਆਨ ਰੱਖਿਆ।

ਆਪਣੇ ਉਦਮੀ ਸਫ਼ਰ ਲਈ ਜਾਣੀ ਜਾਂਦੀ ਹਰਮਨਪ੍ਰੀਤ ਨੇ ਸਾਲਾਂ ਤੱਕ ਪਟਿਆਲਾ ਵਿੱਚ ਟਿਫ਼ਨ ਸੇਵਾ, ਫੂਡ ਕਾਰਟ ਅਤੇ ਫੂਡ ਵੈਨ ਚਲਾਈ ਹੈ। ਲੰਬੇ ਸਮੇਂ ਤੱਕ ਬੀਮਾਰੀ ਨਾਲ ਜੂਝਣ ਦੇ ਬਾਵਜੂਦ ਉਸਨੇ ਖਾਣਾ ਬਣਾਉਣ ਦੇ ਆਪਣੇ ਜਨੂੰਨ ਨੂੰ ਜਾਰੀ ਰੱਖਿਆ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਈ। ਹੁਣ ਸਿਹਤਯਾਬੀ ਤੋਂ ਬਾਅਦ ਉਹ ਆਪਣੇ ਸੁਪਨਿਆਂ ਨੂੰ ਦੁਬਾਰਾ ਸਾਕਾਰ ਕਰਨ ਦੀ ਤਿਆਰੀ ਕਰ ਰਹੀ ਹੈ।

ਕੈਸ਼ਲੈੱਸ ਇਲਾਜ ਅਤੇ ਸਮੇਂ ਸਿਰ ਮਿਲੀ ਸਿਹਤ ਸਹਾਇਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਹਰਮਨਪ੍ਰੀਤ ਨੇ ਕਿਹਾ ਕਿ ਇਸ ਤਜਰਬੇ ਨੇ ਜਨਤਕ ਸੇਵਾਵਾਂ ਪ੍ਰਤੀ ਉਸਦਾ ਵਿਸ਼ਵਾਸ ਮੁੜ ਸਥਾਪਿਤ ਕੀਤਾ ਹੈ ਅਤੇ ਸਰਕਾਰ ਉੱਤੇ ਉਸਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਸਨੇ ਕਿਹਾ,“ਮੇਰੇ ਵਰਗੇ ਲਾਭਪਾਤਰੀ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਕਿਫ਼ਾਇਤੀ ਅਤੇ ਸੌਖੀ ਪਹੁੰਚ ਵਾਲੀਆਂ ਸਿਹਤ ਸੇਵਾਵਾਂ ਆਮ ਲੋਕਾਂ, ਖ਼ਾਸ ਕਰਕੇ ਲੰਬੇ ਸਮੇਂ ਤੋਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਜ਼ਿੰਦਗੀ ਵਿੱਚ ਕਿੰਨਾ ਵੱਡਾ ਬਦਲਾਅ ਲਿਆ ਸਕਦੀਆਂ ਹਨ।”

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ