Friday, November 20, 2026
BREAKING
• ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ • ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ • ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ • ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ • ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ • ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ • ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ • ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ

ਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

20 ਨਵੰਬਰ, 2026 07:09 PM

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ ਜਿੱਥੇ ਅਧਿਆਪਨ ਕਾਰਜਾਂ ਵਿੱਚ ਵਾਧਾ ਹੋਵੇਗਾ ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਅਕਾਦਮਿਕ ਸਹਾਇਤਾ ਤੇ ਮਿਆਰੀ ਸਿੱਖਿਆ ਯਕੀਨੀ ਬਣੇਗੀ।

ਸਿੱਖਿਆ ਮੰਤਰੀ ਵੱਲੋਂ ਇਹ ਐਲਾਨ ਚੰਡੀਗੜ੍ਹ ਵਿਖੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ ਗਿਆ, ਜਿਸ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬੜੇ ਗੌਰ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਯੂਨੀਅਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਜਾਇਜ਼ ਮਸਲਿਆਂ ਨੂੰ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਹੱਲ ਕੀਤਾ ਜਾਵੇਗਾ।

ਸੂਬਾ ਸਰਕਾਰ ਦੀ ਰੋਜ਼ਗਾਰ ਉਤਪਤੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਸਿਰਜਣ ਅਤੇ ਜਨਤਕ ਸੰਸਥਾਵਾਂ ਨੂੰ ਨਿਰੰਤਰ ਮਜ਼ਬੂਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਪੂਰੀ ਤਰ੍ਹਾਂ ਦ੍ਰਿੜ ਹੈ।”

ਉਨ੍ਹਾਂ ਕਿਹਾ, “ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਵਿੱਚ ਅਧਿਆਪਨ ਕਾਰਜਾਂ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਅਕਾਦਮਿਕ ਸਹਾਇਤਾ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਦੇਣ ਵਾਸਤੇ ਲੋੜੀਂਦਾ ਸਟਾਫ਼ ਹੋਣਾ ਬੇਹੱਦ ਜ਼ਰੂਰੀ ਹੈ।”

ਸੂਬੇ ਦੀ ਪ੍ਰਮੁੱਖ ਪਹਿਲਕਦਮੀ 'ਸਿੱਖਿਆ ਕ੍ਰਾਂਤੀ' ਤਹਿਤ ਇਸ ਭਰਤੀ ਮੁਹਿੰਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ, ਸਿੱਖਣ ਦੇ ਬਿਹਤਰ ਨਤੀਜਿਆਂ ਅਤੇ ਮਿਆਰੀ ਸਿੱਖਿਆ 'ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਅਧਿਆਪਨ ਨੂੰ ਮਜ਼ਬੂਤ ਕਰਨਾ ਵੀ ਇਸੇ ਬਦਲਾਅ ਦਾ ਇੱਕ ਅਹਿਮ ਹਿੱਸਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮਾਪਿਆਂ ਦੀ ਪਹਿਲੀ ਪਸੰਦ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਸੰਸਥਾਗਤ ਸੁਧਾਰਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਇਹ ਪ੍ਰਸਤਾਵਿਤ ਭਰਤੀ ਲੋੜੀਂਦਾ ਅਧਿਆਪਨ ਸਟਾਫ਼ ਯਕੀਨੀ ਬਣਾ ਕੇ ਅਤੇ ਪੰਜਾਬ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਕੇ ਇਸ ਸੋਚ ਨੂੰ ਅੱਗੇ ਵਧਾਉਣ ਵਿੱਚ ਵਧੇਰੇ ਅਹਿਮ ਸਿੱਧ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ

ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ

ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ