Tuesday, February 24, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਭਰੂਣ ਹੱਤਿਆ ਰੋਕਣ ਲਈ ਹਰ ਗਰਭਵਤੀ ਔਰਤ ਦੀ ਸਰਗਰਮੀ ਨਾਲ ਟ੍ਰੈਕਿੰਗ  ਯਕੀਨੀ ਬਣਾਈ ਜਾਵੇ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

04 ਦਸੰਬਰ, 2025 04:51 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਵਿਭਾਗ ਭਰੂਣ ਹੱਤਿਆ ਨੂੰ ਰੋਕਣ ਦੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੱਦੇਨਜ਼ਰ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਯਤਨਸ਼ੀਲ ਹੈ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਦੇ ਬਲਾਕ ਐਕਸਟੈਂਸ਼ਨ ਐਜੂਕੇਟਰਸ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਸਮੇਤ ਸਾਰੇ ਸਿਹਤ ਸੰਭਾਲ ਕਾਮਿਆਂ ਤੋਂ ਲੈ ਕੇ ਆਸ਼ਾ ਵਰਕਰਾਂ ਨੂੰ ਗਰਭ ਅਵਸਥਾ ਦੌਰਾਨ  ਨਿਗਰਾਨੀ ਕਰਨ ਅਤੇ ਲਿੰਗ ਨਿਰਧਾਰਣ ਸਬੰਧੀ ਅਨੈਤਿਕ ਅਮਲ ਨੂੰ ਠੱਲ੍ਹ ਪਾਉਣ ਲਈ ਨਿਰੰਤਰ ਚੌਕਸੀ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਤੇ ਕਮਰਚਾਰੀਆਂ ਨੂੰ ਸਰਗਰਮੀ ਨਾਲ ਹਰ ਗਰਭਵਤੀ ਔਰਤ ਦੀ ਟਰੈਕਿੰਗ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇੱਕ ਬੱਚੀ ਨੂੰ ਗਰਭ ਵਿੱਚ ਮਾਰਨ ਤੋਂ ਵੱਡਾ ਹੋਰ ਕੋਈ ਅਪਰਾਧ ਨਹੀਂ ਹੈ।
 
ਸਿਵਲ ਸਰਜਨ ਨੇ ਪੀਸੀ-ਪੀ.ਐੱਨ.ਡੀ.ਟੀ. ਐਕਟ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਾਨੂੰਨ ਉਦੋਂ ਹੀ ਪ੍ਰਭਾਵੀ ਤੇ ਅਸਰਦਾਰ ਸਿੱਧ ਹੁੰਦਾ ਹੈ, ਜਦੋਂ ਸਮਾਜ ਵੱਲੋਂ ਪੂਰੀ ਸੁਹਿਰਦਤਾ ਨਾਲ ਇਸਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਯਾਦ ਦਿਵਾਇਆ ਕਿ ਕਿਸੇ ਵੀ ਵਿਅਕਤੀ ਨੂੰ ਅਣਜੰਮੇ ਬੱਚੇ ਦਾ ਲਿੰਗ ਜਾਣਨ ਦੀ ਇਜਾਜ਼ਤ ਨਹੀਂ ਹੈ ਅਤੇ ਕਿਸੇ ਵੀ ਡਾਕਟਰ ਜਾਂ ਕਲੀਨਿਕ ਨੂੰ ਭਰੂਣ ਸਬੰਧੀ ਕੋਈ ਜਾਣਕਾਰੀ ਦੇਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਕੰਮ ਗੰਭੀਰ ਅਪਰਾਧ ਹੈ , ਜਿਸ ਵਿੱਚ ਸਖ਼ਤ ਸਜ਼ਾਵਾਂ- ਜਿਵੇਂ ਕੈਦ ਅਤੇ ਲਾਇਸੈਂਸ ਰੱਦ ਕਰਨਾ ਸ਼ਾਮਲ ਹੈ।
 
ਡਾ. ਗੁਰਿੰਦਰਜੀਤ ਸਿੰਘ ਨੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਮੁੰਡਿਆਂ ਅਤੇ ਕੁੜੀਆਂ ਦੀ ਗਿਣਤੀ ਵਿਚ ਅਸੰਤੁਲਨ ਚਿੰਤਾਜਨਕ ਹੈ। ਸਮਾਜਿਕ ਭੇਦ-ਭਾਵ, ਸੌੜੀ ਮਾਨਸਿਕਤਾ ਅਤੇ ਲੜਕੀ ਭਰੂਣ ਹੱਤਿਆ ਵਰਗੇ ਅਣਮਨੁੱਖੀ ਅਮਲ ਹੀ ਇਸਦਾ ਕਾਰਨ ਹਨ। ਉਨ੍ਹਾਂ ਦੁਹਰਾਇਆ ਕਿ ਪੀਸੀ-ਪੀ.ਐੱਨ.ਡੀ.ਟੀ. ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ਵਾਲੇ ਅਲਟਰਾਸਾਊਂਡ ਸੈਂਟਰਾਂ ਨੂੰ ਲਾਇਸੈਂਸ ਰੱਦ ਕਰਨ ਤੋਂ ਲੈ ਕੇ ਕਾਨੂੰਨੀ ਜੁਰਮਾਨੇ ਤੱਕ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
 
ਸਮਾਜਿਕ ਤਬਦੀਲੀ ਦੀ ਮੰਗ ਕਰਦੇ ਹੋਏ, ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਧੀ ਦੇ ਜਨਮ ਦਾ ਜਸ਼ਨ ਮਨਾਇਆ ਜਾਣਾ ਚਾਹੀਦਾ ਹੈ ਅਤੇ ਉਸਦੀ ਸਿੱਖਿਆ, ਤਰੱਕੀ ਅਤੇ ਸੁਰੱਖਿਆ ਨੂੰ ਸਾਂਝੀ ਤੇ ਇਖ਼ਲਾਕੀ ਜ਼ਿੰਮੇਵਾਰੀ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਬਦਲਾਅ ਨੂੰ ਹੋਰ ਪੱਕੇ ਪੈਰੀਂ ਉਭਾਰਨ ਲਈ ਕੁੜੀਆਂ ਦੀਆਂ ਪ੍ਰਾਪਤੀਆਂ ਨੂੰ ਰੋਲ ਮਾਡਲ ਵਜੋਂ ਪੇਸ਼ ਕਰਨ। ਉਨ੍ਹਾਂ ਕਿਹਾ,“ ਲੜਕੀ ਸਿਰਫ਼ ਇੱਕ ਲਿੰਗ ਨਹੀਂ ਹੈ - ਉਹ ਇੱਕ ਪਰਿਵਾਰ ਦਾ ਮਾਨ ਹੈ, ਸਮਾਜ ਦੀ ਆਨ ਹੈ ਅਤੇ ਮਨੁੱਖਤਾ ਦਾ ਧੁਰਾ ਹੈ,”। ਉਨ੍ਹਾਂ  ਇਹ ਵੀ ਕਿਹਾ ਕਿ ਕੁੱਖ ਵਿੱਚ ਕੁੜੀ ਨੂੰ ਮਾਰਨ ਵਾਲੀ ਸੋਚ ਸਿਰਫ਼ ਇੱਕ ਪਰਿਵਾਰ ਨੂੰ ਹੀ ਨਹੀਂ, ਸਗੋਂ ਪੂਰੇ ਸਮਾਜ ਦੇ ਸੰਤੁਲਨ 'ਤੇ ਮਾੜਾ ਅਸਰ ਪਾਉਂਦੀ ਹੈ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਬੇਟੀ ਬਚਾਓ-ਬੇਟੀ ਪੜ੍ਹਾਓ ਅਤੇ ਪੀਸੀ-ਪੀ.ਐੱਨ.ਡੀ.ਟੀ. ਐਕਟ ਵਰਗੀਆਂ ਮੁਹਿੰਮਾਂ ਸਮਾਜਿਕ ਤੌਰ ’ਤੇ ਪ੍ਰਗਤੀਸ਼ੀਲ ਭਵਿੱਖ ਦੀ ਰੀੜ੍ਹ ਹਨ ਅਤੇ ਅੱਜ ਦੀ ਮੀਟਿੰਗ ਦਾ ਅਸਲ ਉਦੇਸ਼ ਸਾਡੇ ਸਮਾਜ ਦੀ ਮਾਨਸਿਕਤਾ ਵਿੱਚ ਤਬਦੀਲੀ ਲਿਆਉਣ ਦੀ ਲੋੜ 'ਤੇ ਜ਼ੋਰ ਦੇਣਾ ਹੈ। ਡਾ. ਕਿਰਪਾਲ ਨੇ ਮੀਟਿੰਗ 
ਵਿੱਚ ਮੌਜੂਦ ਸਾਰਿਆਂ ਨੂੰ ਸਮੂਹਿਕ ਪ੍ਰਣ ਲੈਣ ਲਈ ਕਿਹਾ ਕਿ ਉਹ ਨਾ ਤਾਂ ਕਿਸੇ ਅਣਜੰਮੇ ਬੱਚੇ ਦੇ ਲਿੰਗ ਦੀ ਜਾਂਚ ਕਰਵਾਉਣਗੇ ਅਤੇ ਨਾ ਹੀ ਕਿਸੇ ਨੂੰ ਕਰਨ ਦੇਣਗੇ ਅਤੇ ਉਹ ਕਿਸੇ ਵੀ ਰੂਪ ਵਿੱਚ ਮੁੰਡਿਆਂ ਅਤੇ ਕੁੜੀਆਂ ਵਿੱਚ ਵਿਤਕਰਾ ਨਹੀਂ ਕਰਨਗੇ ਅਤੇ ਜਾਗਰੂਕਤਾ ਫੈਲਾਉਣ ਤਾਂ ਜੋ ਸੂਬੇ ਵਿੱਚੋਂ ਭਰੂਣ ਹੱਤਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਇੱਕ ਲੋਕ ਲਹਿਰ ਬਣਾਈ ਜਾ ਸਕੇ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮਾਸ ਮੀਡੀਆ ਅਫਸਰ ਤਰਸੇਮ ਲਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਮਨਿੰਦਰ ਸਿੰਘ, ਨਿਰਮਲ ਸਿੰਘ, ਹਰਪ੍ਰੀਤ ਸਿੰਘ, ਗੁਰਕਿਰਪਾਲ ਸੰਧੂ, ਹਰਪ੍ਰੀਤ ਸਿੰਘ ਸਮੇਤ ਹੋਰ ਕਰਮਚਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...