Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਭਲਕੇ ਤੋਂ ਦੇਸ਼ 'ਚ ਲਾਗੂ ਹੋਵੇਗੀ ਵੀ.ਬੀ.-ਜੀ ਰਾਮ ਜੀ ਯੋਜਨਾ, 6 ਕਰੋੜ ਔਰਤਾਂ ਬਣਨਗੀਆਂ 'ਲਖਪਤੀ'

30 ਜੂਨ, 2026 05:23 PM

ਨਵੀਂ ਦਿੱਲੀ : ਕੇਂਦਰੀ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਇਕ ਜੁਲਾਈ ਤੋਂ ਪੂਰੇ ਦੇਸ਼ ’ਚ ਵਿਕਸਿਤ ਭਾਰਤ (ਵੀ. ਬੀ.)-ਜੀ ਰਾਮ ਜੀ ਦਾ ਸਾਂਝਾ ਰੋਡਮੈਪ ਲਾਗੂ ਹੋਵੇਗਾ। 2 ਦਿਨਾਂ ਰਾਸ਼ਟਰੀ ਪੇਂਡੂ ਵਿਕਾਸ ਸੰਮੇਲਨ ‘ਗ੍ਰੋਮੋਦਯ ਸੇ ਰਾਸ਼ਟਰਰੋਦਯ’ ਦੇ ਦੂਜੇ ਦਿਨ ਸਾਰੇ ਸੂਬਿਆਂ ਦੇ ਪੇਂਡੂ ਵਿਕਾਸ ਮੰਤਰੀਆਂ ਨਾਲ ਉਕਤ ਯੋਜਨਾ ’ਤੇ ਵਿਸਥਾਰ ਨਾਲ ਚਰਚਾ ਕਰਨ ਦੌਰਾਨ ਚੌਹਾਨ ਨੇ ਕਿਹਾ ਕਿ ਵਿਕਸਿਤ ਭਾਰਤ-ਜੀ ਰਾਮ ਜੀ ਯੋਜਨਾ ਲਈ 95,682 ਕਰੋੜ ਰੁਪਏ ਦੀ ਅੰਤ੍ਰਿਮ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਸੂਬਿਆਂ ਨੂੰ ਅਪੀਲ ਕੀਤੀ ਕਿ ਉਹ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਪਣੀਆਂ ਰਸਮਾਂ ਸਮੇਂ ਸਿਰ ਪੂਰੀਆਂ ਕਰਨ। ਮਨਰੇਗਾ ਦੀ ਥਾਂ ਲੈਣ ਲਈ ਪੇਸ਼ ਕੀਤੀ ਜਾ ਰਹੀ ਇਹ ਯੋਜਨਾ 1 ਜੁਲਾਈ ਤੋਂ ਹਰ ਸੂਬੇ ’ਚ ਲਾਗੂ ਕੀਤੀ ਜਾਵੇਗੀ।

‘ਲਖਪਤੀ ਦੀਦੀ ਡੈਸ਼ਬੋਰਡ’ ਵੀ ਲਾਂਚ
ਸੰਮੇਲਨ ’ਚ ‘ਲਖਪਤੀ ਦੀਦੀ ਡੈਸ਼ਬੋਰਡ’ ਵੀ ਲਾਂਚ ਕੀਤਾ ਗਿਆ। ਨਾਲ ਹੀ ਸਵੈ-ਸਹਾਇਤਾ ਗਰੁੱਪਾਂ ’ਚ ਔਰਤਾਂ ਲਈ ਇਕ ਵਿਸ਼ੇਸ਼ ਡਿਜੀਟਲ ਪਲੇਟਫਾਰਮ ਵੀ ਲਾਂਚ ਕੀਤਾ ਗਿਆ। ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਲਖਪਤੀ ਦੀਦੀ’ ਔਰਤਾਂ ਦੀ ਗਿਣਤੀ 3 ਕਰੋੜ ਤੋਂ ਵਧਾ ਕੇ 6 ਕਰੋੜ ਕਰਨ ਦਾ ਟੀਚਾ ਰੱਖਿਆ ਹੈ, ਜਿਸ ਲਈ ਅਗਲੇ 5 ਸਾਲਾਂ ’ਚ 10 ਲੱਖ ਕਰੋੜ ਰੁਪਏ ਦਾ ਬੈਂਕ ਲਿੰਕਿੰਗ ਰੋਡਮੈਪ ਤਿਆਰ ਕੀਤਾ ਗਿਆ ਹੈ।
ਚੌਹਾਨ ਨੇ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਈ ਮੁੱਖ ਨੁਕਤਿਆਂ ’ਤੇ ਚਾਨਣਾ ਪਾਇਆ। ਇਨ੍ਹਾਂ ’ਚ ਸੂਬਿਆਂ ਨੂੰ ਸਮੇਂ ਸਿਰ ਆਪਣਾ ਵਿੱਤੀ ਹਿੱਸਾ ਜਾਰੀ ਕਰਨ ਤੇ ਪੇਂਡੂ ਵਿਕਾਸ ਨਾਲ ਜੁੜੇ ਖਾਲੀ ਪਏ ਅਹੁਦਿਆਂ ਨੂੰ ਤੁਰੰਤ ਭਰਨ ਦੀ ਲੋੜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਯੋਜਨਾਵਾਂ ਦੇ ਪ੍ਰਚਾਰ ਤੇ ਜਨਤਕ ਜਾਗਰੂਕਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਨਾਲ ਹੀ ਸਮਾਜਿਕ ਆਡਿਟ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਾਧਾਰਤ ਨਿਗਰਾਨੀ ਨੂੰ ਮਜ਼ਬੂਤ ਕਰਨ ਦੀ ਵੀ ਲੋੜ ਹੈ।

ਕਮਜ਼ੋਰ ਮਾਨਸੂਨ ਦੇ ਅਨੁਮਾਨ ਨੂੰ ਲੈ ਕੇ 14 ਸੂਬਿਆਂ ਲਈ ਚਿਤਾਵਨੀ ਜਾਰੀ
ਪ੍ਰਧਾਨ ਮੰਤਰੀ ਆਵਾਸ ਯੋਜਨਾ, ਪੇਂਡੂ ਸੜਕ ਯੋਜਨਾ ਤੇ ਦੀਨਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਚੌਹਾਨ ਨੇ ਕਿਹਾ ਕਿ ਬਹੁਤ ਸਾਰੇ ਸੂਬਿਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ ਪਰ ਕੁਝ ਨੂੰ ਸੁਧਾਰ ਦੀ ਲੋੜ ਹੈ। ਉਨ੍ਹਾਂ ਕਮਜ਼ੋਰ ਮਾਨਸੂਨ ਦੇ ਅਨੁਮਾਨ ਨੂੰ ਲੈ ਕੇ 14 ਸੂਬਿਆਂ ਲਈ ਚਿਤਾਵਨੀ ਜਾਰੀ ਕੀਤੀ। ਉਨ੍ਹਾਂ ਵੀ. ਬੀ.- ਜੀ. ਰਾਮ ਜੀ ਨਾਲ ਸਬੰਧਤ ਲੋਗੋ ਡਿਜ਼ਾਈਨ ਕਰਨ ਤੇ ਹੋਰ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਕਈ ਕਿਤਾਬਾਂ ਵੀ ਜਾਰੀ ਕੀਤੀਆਂ ਗਈਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ