Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ

14 ਸਤੰਬਰ, 2025 05:00 PM

ਅੰਮ੍ਰਿਤਸਰ/ਗੁਰਦਾਸਪੁਰ : ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਪੰਜਾਬ ਪਹੁੰਚਣਗੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਦਾ ਇਹ ਦੌਰਾ ਰਾਜਨੀਤਿਕ ਤੌਰ 'ਤੇ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨਗੇ, ਜਿੱਥੋਂ ਉਹ ਸਿੱਧੇ ਰਾਮਦਾਸ ਖੇਤਰ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ। ਇੱਥੇ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਰਾਹਤ ਕਾਰਜਾਂ ਦੀ ਸਥਿਤੀ ਦਾ ਮੁਆਇਨਾ ਕਰਨਗੇ। ਇਸ ਤੋਂ ਇਲਾਵਾ ਉਹ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੱਥਾ ਟੇਕਣਗੇ ਅਤੇ ਉੱਥੇ ਸੇਵਾ ਕਰ ਰਹੀ ਸੰਗਤ ਨਾਲ ਗੱਲਬਾਤ ਕਰਨਗੇ।

ਰਾਮਦਾਸ ਤੋਂ ਬਾਅਦ, ਰਾਹੁਲ ਗਾਂਧੀ ਗੁਰਦਾਸਪੁਰ ਜਾਣਗੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਨਗੇ। ਉਹ ਹੜ੍ਹ ਦੀ ਸਥਿਤੀ ਤੋਂ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ ਤਾਂ ਜੋ ਉਹ ਉਨ੍ਹਾਂ ਦੀ ਮਦਦ ਕਰ ਸਕਣ। ਰਾਹੁਲ ਗਾਂਧੀ ਦਾ ਦੌਰਾ ਸ਼ਾਮ ਤੱਕ ਪੂਰਾ ਹੋਣ ਤੋਂ ਬਾਅਦ, ਉਹ ਦਿੱਲੀ ਵਾਪਸ ਪਰਤ ਆਉਣਗੇ।

ਪੰਜਾਬ ਵਿੱਚ ਹੜ੍ਹ ਨੇ ਹਜ਼ਾਰਾਂ ਪਰਿਵਾਰਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਖੇਤ ਡੁੱਬ ਗਏ ਹਨ ਅਤੇ ਘਰਾਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ। ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ, ਜਿਸ ਵਿੱਚ ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ ਅਤੇ ਹੋਰ ਜ਼ਰੂਰੀ ਸਮੱਗਰੀ ਦੀ ਵੰਡ ਸ਼ਾਮਲ ਹੈ।

ਇਸ ਤੋਂ ਪਹਿਲਾਂ, ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ 'ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਸੀ। ਉਨ੍ਹਾਂ ਨੇ ਸਰਕਾਰ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਹਾਈ ਅਲਰਟ ਜਾਰੀ ਕਰਨ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। ਉਨ੍ਹਾਂ ਨੇ ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਵੀ ਅਪੀਲ ਕੀਤੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ