ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ 'ਚ ਸ਼ੁੱਕਰਵਾਰ ਨੂੰ ਚੋਣਾਂ ਦਾ ਬਿਗੁਲ ਵੱਜ ਜਾਵੇਗਾ। ਭਲਕੇ ਚੋਣਾਂ ਨੂੰ ਲੈ ਕੇ ਐਲਾਨ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਭਲਕੇ ਸਵੇਰੇ 11 ਵਜੇ ਯੂ. ਟੀ. ਗੈਸਟ ਹਾਊਸ 'ਚ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਜਾਵੇਗਾ।
ਇਨ੍ਹਾਂ ਚੋਣਾਂ ਦਾ ਐਲਾਨ ਰਿਟਾਇੜਡ ਆਈ. ਏ. ਐੱਸ. ਅਫ਼ਸਰ ਵਿਜੇ ਕੁਮਾਰ ਦੇਵ ਵਲੋਂ ਕੀਤਾ ਜਾਵੇਗਾ। ਚੋਣਾਂ ਦਾ ਐਲਾਨ ਹੁੰਦਿਆਂ ਹੀ ਸ਼ਹਿਰ 'ਚ ਚੋਣ ਜ਼ਾਬਤਾ ਲੱਗ ਜਾਵੇਗਾ। ਚੰਡੀਗੜ੍ਹ ਦੇ 35 ਨਗਰ ਨਿਗਮ ਵਾਰਡਾਂ 'ਚ ਚੋਣਾਂ ਕਰਵਾਈਆਂ ਜਾਣਗੀਆਂ।
ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਨਾਲ ਚੋਣਾਂ ਲੜਨ ਦੇ ਇਛੁੱਕ ਉਮੀਦਵਾਰਾਂ ਦੀ ਸਰਗਰਮੀ ਵੀ ਵੱਧ ਜਾਵੇਗੀ।