Wednesday, November 25, 2026
BREAKING
• ਇਰਾਨ ਨੇ ਅਮਰੀਕਾ ਅੱਗੇ ਰੱਖੀਆਂ 7 ਸ਼ਰਤਾਂ ! ਕਿਹਾ- ਜਦੋਂ ਤੱਕ ਇਹ ਨਹੀਂ ਪੂਰੀਆਂ ਹੁੰਦੀਆਂ, ਉਦੋਂ ਤੱਕ... • ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ • ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ • ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ: ਸੈਂਸੈਕਸ ਨੇ ਮਾਰੀ 1,502 ਅੰਕਾਂ ਦੀ ਛਾਲ, ਨਿਵੇਸ਼ਕਾਂ ਦੀ ਦੌਲਤ 6.50 ਲੱਖ ਕਰੋੜ ਵਧੀ • ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ • ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਰਾਸ਼ਟਰਪਤੀ ਟਰੰਪ ਨੂੰ ਵੱਡਾ ਝਟਕਾ ! ਡੈਮੋਕ੍ਰੇਟਸ ਨੇ ਦੋਵਾਂ ਸਦਨਾਂ 'ਚ ਹਾਸਲ ਕੀਤਾ ਇਤਿਹਾਸਕ ਬਹੁਮਤ • ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ • ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ

ਪੰਜਾਬ

ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ

25 ਨਵੰਬਰ, 2026 05:33 PM

ਪਠਾਨਕੋਟ : ਪੰਜਾਬ ਦੀ ਸਿਆਸਤ ’ਚ ਇਕ ਵਾਰ ਫਿਰ ਇਤਿਹਾਸ ਦੁਹਰਾਇਆ ਗਿਆ ਹੈ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸਕ ਗੱਠਜੋੜ ਹੋ ਗਿਆ ਹੈ। ਇਸ ਦੇ ਨਾਲ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਿਸਾਤ ਵਿਛ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ’ਚ ਅਕਾਲੀ-ਭਾਜਪਾ ਦੀ ਗੱਠਜੋੜ ਸਰਕਾਰ ਰਹਿ ਚੁੱਕੀ ਹੈ ਅਤੇ ਉਸ ਦੌਰ ਨੂੰ ਪੰਜਾਬ ਦੇ ਵਿਕਾਸ ਦਾ ਸੁਨਹਿਰੀ ਦੌਰ ਮੰਨਿਆ ਜਾਂਦਾ ਹੈ। ਸਿਆਸੀ ਮਾਹਿਰ ਮੰਨਦੇ ਹਨ ਕਿ ਦੋਵਾਂ ਦੇ ਗੱਠਜੋੜ ਨਾਲ ਪੰਜਾਬ ’ਚ ਅਕਾਲੀ-ਭਾਜਪਾ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਪੰਜਾਬ ’ਚ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਦਹਾਕਿਆਂ ਪੁਰਾਣਾ ਹੈ। ਦੋਵੇਂ ਪਾਰਟੀਆਂ ਲੰਬੇ ਸਮੇਂ ਤੱਕ ਇਕ-ਦੂਜੇ ਦੀਆਂ ਸਹਿਯੋਗੀ ਰਹੀਆਂ ਹਨ। 1997 ਤੋਂ ਲੈ ਕੇ 2017 ਤੱਕ ਅਕਾਲੀ-ਭਾਜਪਾ ਗੱਠਜੋੜ ਨੇ ਪੰਜਾਬ ’ਚ ਸਰਕਾਰ ਚਲਾਈ।


ਕਿਸਾਨੀ ਅੰਦੋਲਨ ਦੌਰਾਨ ਕੁਝ ਮੁੱਦਿਆਂ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਰਸਤੇ ਵੱਖ ਹੋ ਗਏ ਸਨ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਨੇ ਵੱਖ-ਵੱਖ ਚੋਣਾਂ ਲੜੀਆਂ ਪਰ ਹੁਣ ਲੰਬੇ ਇੰਤਜ਼ਾਰ ਤੋਂ ਬਾਅਦ ਗੱਠਜੋੜ ਦਾ ਐਲਾਨ ਹੁੰਦਿਆਂ ਹੀ ਪੂਰੇ ਪੰਜਾਬ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇਕ-ਦੂਜੇ ਨੂੰ ਵਧਾਈ ਦਿੱਤੀ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ’ਚ ਸੱਤਾਧਿਰ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਤੋਂ ਜਨਤਾ ’ਚ ਨਾਰਾਜ਼ਗੀ ਹੈ। ਜਨਤਾ ਦਾ ਕਹਿਣਾ ਹੈ ਕਿ ਜੋ ਵਾਅਦੇ ਕੀਤੇ ਗਏ, ਉਹ ਪੂਰੇ ਨਹੀਂ ਹੋਏ। ਅਜਿਹੇ ’ਚ ਅਕਾਲੀ-ਭਾਜਪਾ ਗੱਠਜੋੜ ਜਨਤਾ ਲਈ ਇਕ ਮਜ਼ਬੂਤ ਬਦਲ ਬਣ ਕੇ ਉੱਭਰਿਆ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦਾ ਪੇਂਡੂ ਪੰਜਾਬ ’ਚ ਜਨਆਧਾਰ ਹੈ। ਖ਼ਾਸ ਕਰ ਕੇ ਮਾਲਵਾ ਖੇਤਰ ’ਚ ਜੜ੍ਹਾਂ ਡੂੰਘੀਆਂ ਹਨ। ਮਾਝਾ ਅਤੇ ਦੁਆਬਾ ’ਚ ਵੀ ਅਕਾਲੀ ਦਲ ਦਾ ਚੰਗਾ ਪ੍ਰਭਾਵ ਹੈ। ਸ਼ਹਿਰੀ ਇਲਾਕਿਆਂ ’ਚ ਵਪਾਰੀ ਵਰਗ, ਨੌਜਵਾਨ ਵਰਗ ਅਤੇ ਸ਼ਹਿਰੀ ਵੋਟਰਾਂ ’ਚ ਭਾਜਪਾ ਦੀ ਪਕੜ ਮਜ਼ਬੂਤ ਮੰਨੀ ਜਾਂਦੀ ਹੈ। ਜਦੋਂ ਪੇਂਡੂ ਤਾਕਤ ਅਤੇ ਸ਼ਹਿਰੀ ਤਾਕਤ ਇਕੱਠੀਆਂ ਹੋਣਗੀਆਂ ਤਾਂ ਗੱਠਜੋੜ ਨੂੰ ਹਰ ਵਿਧਾਨ ਸਭਾ ਹਲਕੇ ’ਚ ਫ਼ਾਇਦਾ ਮਿਲੇਗਾ।


ਬੂਥ ਪੱਧਰ ’ਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਦੀਆਂ ਮੀਟਿੰਗਾਂ ਸ਼ੁਰੂ
ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਬੂਥ ਪੱਧਰ ’ਤੇ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਜਨਤਾ ਦੇ ਵਿਚਕਾਰ ਜਾ ਕੇ ਗੱਠਜੋੜ ਦੀਆਂ ਨੀਤੀਆਂ ਨੂੰ ਪਹੁੰਚਾਇਆ ਜਾ ਰਿਹਾ ਹੈ। ਸਿਆਸੀ ਮਾਹਿਰ ਮੰਨਦੇ ਹਨ ਕਿ ਇਸ ਗੱਠਜੋੜ ਦਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਵੀ ਫ਼ਾਇਦਾ ਮਿਲੇਗਾ। ਇਸ ਨਾਲ ਕੇਂਦਰ ’ਚ ਵੀ ਪੰਜਾਬ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ। ਉੱਥੇ ਹੀ ਸੱਤਾਧਿਰ ਅਤੇ ਕਾਂਗਰਸ ਦੀਆਂ ਅੰਦਰਖਾਤੇ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸਿਆਸੀ ਗਲਿਆਰਿਆਂ ’ਚ ਚਰਚਾ ਹੈ ਕਿ ਗੱਠਜੋੜ ਤੋਂ ਬਾਅਦ ਕਈ ਵਿਰੋਧੀ ਆਗੂ ਵੀ ਅਕਾਲੀ-ਭਾਜਪਾ ਗੱਠਜੋੜ ’ਚ ਸ਼ਾਮਲ ਹੋਣ ਲਈ ਸੰਪਰਕ ਕਰ ਰਹੇ ਹਨ। ਕਈ ਛੋਟੀਆਂ ਪਾਰਟੀਆਂ ਅਤੇ ਆਜ਼ਾਦ ਆਗੂਆਂ ਨੇ ਵੀ ਗੱਠਜੋੜ ਵੱਲ ਰੁਖ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਲੋਕ ਚਰਚਾ ਕਰ ਰਹੇ ਹਨ ਕਿ 2027 ਦੀਆਂ ਚੋਣਾਂ ਹੁਣ ਪੂਰੀ ਤਰ੍ਹਾਂ ਬਦਲ ਗਈਆਂ ਹਨ।


ਗੱਠਜੋੜ ਨੂੰ ਉਮੀਦ ਦੀ ਨਜ਼ਰ ਨਾਲ ਦੇਖ ਰਹੀ ਜਨਤਾ
ਪੰਜਾਬ ਦੀ ਜਨਤਾ ਵੀ ਇਸ ਗੱਠਜੋੜ ਨੂੰ ਉਮੀਦ ਦੀ ਨਜ਼ਰ ਨਾਲ ਦੇਖ ਰਹੀ ਹੈ। ਕਿਸਾਨਾਂ ਨੂੰ ਉਮੀਦ ਹੈ ਕਿ ਗੱਠਜੋੜ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇਗਾ। ਨੌਜਵਾਨਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਰੁਜ਼ਗਾਰ ਮਿਲੇਗਾ। ਔਰਤਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣਗੇ। ਵਪਾਰੀਆਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਡਰ-ਮੁਕਤ ਮਾਹੌਲ ਮਿਲੇਗਾ। ਹੁਣ ਦੋਵਾਂ ਪਾਰਟੀਆਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਸੀਟਾਂ ਦੀ ਵੰਡ ਅਤੇ ਚੋਣ ਰਣਨੀਤੀ ਦੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ

ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ

ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ

ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ

ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ

ਡੇਰਾਬੱਸੀ ਦੇ ਸਰਕਾਰੀ ਹਸਪਤਾਲ ਬਾਹਰ ਹੰਗਾਮਾ, ਭਤੀਜੇ ਮਗਰੋਂ ਚਾਚੇ 'ਤੇ ਵੀ ਕੀਤਾ ਹਮਲਾ

ਡੇਰਾਬੱਸੀ ਦੇ ਸਰਕਾਰੀ ਹਸਪਤਾਲ ਬਾਹਰ ਹੰਗਾਮਾ, ਭਤੀਜੇ ਮਗਰੋਂ ਚਾਚੇ 'ਤੇ ਵੀ ਕੀਤਾ ਹਮਲਾ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ

ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ

ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ