Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਚੰਡੀਗੜ੍ਹ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

24 ਜੁਲਾਈ, 2026 05:31 PM

ਚੰਡੀਗੜ੍ਹ : ਨੀਟ ਪੇਪਰ ਲੀਕ ਅਤੇ ਪ੍ਰੀਖਿਆਵਾਂ ’ਚ ਬੇਨਿਯਮੀਆਂ ਨੂੰ ਲੈ ਕੇ ਦੇਸ਼ ਭਰ ’ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਸ ਨੇ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਸੰਭਾਵਿਤ ਪ੍ਰਦਰਸ਼ਨਾਂ ਨੂੰ ਦੇਖਦਿਆਂ ਸੈਕਟਰ-33 ਸਥਿਤ ਚੰਡੀਗੜ੍ਹ ਭਾਜਪਾ ਦਫ਼ਤਰ ਅਤੇ ਸੈਕਟਰ-37 ਸਥਿਤ ਪੰਜਾਬ ਭਾਜਪਾ ਪ੍ਰਦੇਸ਼ ਦਫ਼ਤਰ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਸ ਸੂਤਰਾਂ ਮੁਤਾਬਕ ਇਨਪੁੱਟ ਮਿਲੇ ਸਨ ਕਿ ਪੰਜਾਬ ਤੋਂ ਕੁੱਝ ਨੌਜਵਾਨ ਭਾਜਪਾ ਦੇ ਦੋਵੇਂ ਦਫ਼ਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਸਕਦੇ ਹਨ। ਇਸ ਦੇ ਮੱਦੇਨਜ਼ਰ ਸਵੇਰੇ 8 ਤੋਂ ਰਾਤ 8 ਵਜੇ ਤੱਕ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਡੀ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਤੋਂ ਲੈ ਕੇ ਕਾਂਸਟੇਬਲ ਤੱਕ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਦੋਵੇਂ ਭਾਜਪਾ ਦਫ਼ਤਰਾਂ ਦੇ ਬਾਹਰ ਸੜਕਾਂ ਦੇ ਦੋਵੇਂ ਪਾਸਿਆਂ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਚਾਨਕ ਇਕੱਠ ਜਾਂ ਪ੍ਰਦਰਸ਼ਨ ਦੀ ਸਥਿਤੀ ’ਚ ਭੀੜ ਨੂੰ ਕਾਬੂ ਕੀਤਾ ਜਾ ਸਕੇ। ਨਾਲ ਹੀ ਆਲੇ-ਦੁਆਲੇ ਦੇ ਇਲਾਕੇ ’ਚ ਵੀ ਪੁਲਸ ਦੀ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਆਉਣ-ਜਾਣ ਵਾਲੇ ਵਾਹਨਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਨੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਸੀ. ਟੀ. ਯੂ. ਦੀਆਂ ਬੱਸਾਂ ਵੀ ਸਟੈਂਡਬਾਏ ’ਤੇ ਰੱਖੀਆਂ ਹਨ ਤਾਂ ਜੋ ਲੋੜ ਪੈਣ ’ਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਕੇ ਤੁਰੰਤ ਮੌਕੇ ਤੋਂ ਹਟਾਇਆ ਜਾ ਸਕੇ। ਪੁਲਸ ਟੀਮਾਂ ਨੂੰ ਦੋਵੇਂ ਦਫ਼ਤਰਾਂ ਦੇ ਆਲੇ-ਦੁਆਲੇ ਹਰ ਗਤੀਵਿਧੀ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਬੁੱਧਵਾਰ ਨੂੰ ਭਾਜਪਾ ਤੇ ਕਾਂਗਰਸ ਵਰਕਰ ਹੋਏ ਸਨ ਆਹਮੋ-ਸਾਹਮਣੇ
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਨੀਟ ਵਿਵਾਦ ਨੂੰ ਲੈ ਕੇ ਚੰਡੀਗੜ੍ਹ ’ਚ ਭਾਜਪਾ ਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਤਣਾਅਪੂਰਨ ਸਥਿਤੀ ਬਣ ਗਈ ਸੀ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਭਾਜਪਾ ਵਰਕਰ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ, ਜਦਕਿ ਯੂਥ ਕਾਂਗਰਸ ਦੇ ਵਰਕਰ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਜਪਾ ਦਫ਼ਤਰ ਵੱਲ ਮਾਰਚ ਕਰ ਰਹੇ ਸਨ। ਦੋਵੇਂ ਧਿਰਾਂ ਦੇ ਆਹਮੋ-ਸਾਹਮਣੇ ਆਉਣ ਨਾਲ ਕੁੱਝ ਸਮੇਂ ਲਈ ਮਾਹੌਲ ਤਣਾਅਪੂਰਨ ਹੋ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਧਿਰਾਂ ਨੂੰ ਵੱਖ ਕੀਤਾ ਤੇ ਸਥਿਤੀ ਨੂੰ ਕਾਬੂ ’ਚ ਲਿਆ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ