Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਭਾਜਪਾ ਨੇ 'ਆਪ' ਨੂੰ 'ਪ੍ਰੌਕਸੀ' ਦੀ ਤਰ੍ਹਾਂ ਕੀਤਾ ਇਸਤੇਮਾਲ, ਹੁਣ ਮੁਖੌਟਾ ਉਤਰ ਗਿਆ : ਅਜੇ ਮਾਕਨ

27 ਅਪ੍ਰੈਲ, 2026 05:55 PM

ਨਵੀਂ ਦਿੱਲੀ : ਕਾਂਗਰਸ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਮ ਆਦਮੀ ਪਾਰਟੀ ਨੂੰ ਅਤੀਤ 'ਚ ਉਸ ਦੇ (ਕਾਂਗਰਸ) ਖ਼ਿਲਾਫ਼ 'ਪ੍ਰੌਕਸੀ' ਦੀ ਤਰ੍ਹਾਂ ਇਸਤੇਮਾਲ ਕੀਤਾ ਅਤੇ ਹੁਣ 'ਆਪ' ਅਤੇ ਅਰਵਿੰਦ ਕੇਜਰੀਵਾਲ ਦਾ ਮੁਖੌਟਾ ਉਤਰ ਚੁੱਕਾ ਹੈ। ਪਾਰਟੀ ਦੇ ਖਜ਼ਾਨਚੀ ਅਜੇ ਮਾਕਨ ਨੇ ਆਪਣੀ ਇਹ ਪੁਰਾਣੀ ਗੱਲ ਮੁੜ ਦੋਹਰਾਈ ਕਿ ਦਿੱਲੀ 'ਚ ਸਰਕਾਰ ਬਣਾਉਣ ਲਈ ਕਾਂਗਰਸ ਦਾ ਆਮ ਆਦਮੀ ਪਾਰਟੀ ਨੂੰ ਸਹਿਯੋਗ ਕਰਨਾ ਇਕ ਵੱਡੀ ਗਲਤੀ ਸੀ ਅਤੇ 2024 ਦੀਆਂ ਲੋਕ ਸਭਾ ਚੋਣਾਂ 'ਚ 'ਇੰਡੀਆ' ਗਠਜੋੜ ਦੇ ਸਹਿਯੋਗੀ ਦਲਾਂ ਦੇ ਦਬਾਅ 'ਚ 'ਆਪ' ਨਾਲ ਸੀਟਾਂ ਦਾ ਤਾਲਮੇਲ ਕੀਤਾ ਗਿਆ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਨੇ ਧਨਕੁਬੇਰਾਂ ਨੂੰ ਧਨ ਦੇ ਆਧਾਰ 'ਤੇ ਰਾਜ ਸਭਾ ਭੇਜਿਆ ਅਤੇ ਹੁਣ ਇਸ ਦਾ ਨਾਂ 'ਅਰਬਪਤੀ ਆਦਮੀ ਪਾਰਟੀ' ਹੋ ਜਾਣਾ ਚਾਹੀਦਾ।


ਮਾਕਨ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਗੁਪਤਾ ਦਾ ਉਦਾਹਰਣ ਦਿੰਦੇ ਹੋਏ ਕਿਹਾ,''ਆਪ ਅਜਿਹੀ ਪਾਰਟੀ ਹੈ, ਜਿਸ ਨੇ ਯੋਗ ਲੋਕਾਂ ਨੂੰ ਰਾਜ ਸਭਾ ਨਾ ਭੇਜ ਕੇ ਧਨਕੁਬੇਰਾਂ ਨੂੰ ਧਨ ਦੇ ਆਧਾਰ 'ਤੇ ਸੰਸਦ 'ਚ ਭੇਜਿਆ ਹੈ।'' ਕਾਂਗਰਸ ਆਗੂ ਨੇ ਕਿਹਾ,''ਮੈਂ ਆਪ ਛੱਡਣ ਵਾਲੇ 7 ਸੰਸਦ ਮੈਂਬਰਾਂ ਦੇ ਹਲਫਨਾਮੇ ਦੇਖੇ ਤਾਂ ਪਤਾ ਲੱਗਾ ਕਿ ਇਨ੍ਹਾਂ 'ਚੋਂ ਪ੍ਰਤੀ ਰਾਜ ਸਭਾ ਮੈਂਬਰ ਦੀ ਐਲਾਨ ਜਾਇਦਾਦ ਔਸਤਨ 818 ਕਰੋੜ 50 ਲੱਖ 35 ਹਜ਼ਾਰ 420 ਰੁਪਏ ਹੈ।'' ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਜ਼ਿਕਰ ਕਰਦੇ ਹੋਏ ਕਿਹਾ,''ਅਸੀਂ 21ਵੀਂ ਸਦੀ 'ਚ ਮਨਮੋਹਨ ਸਿੰਘ ਅਤੇ ਸ਼ੀਲਾ ਦੀਕਸ਼ਤ ਦੀ ਤਰ੍ਹਾਂ ਪ੍ਰਸ਼ਾਸਕ ਨਹੀਂ ਦੇਖੇ ਪਰ ਫਿਰ ਵੀ 'ਆਪ' ਅਤੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡਿਆ, ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਕੀਤੀ। ਮਾਕਨ ਨੇ ਦਾਅਵਾ ਕੀਤਾ ਕਿ ਜਦੋਂ ਭਾਜਪਾ ਮਨਮੋਹਨ ਸਿੰਘ ਅਤੇ ਸ਼ੀਲਾ ਦੀਕਸ਼ਤ ਖ਼ਿਲਾਫ਼ ਕੁਝ ਨਹੀਂ ਕਰ ਪਾ ਰਹੀ ਸੀ ਤਾਂ ਉਸ ਨੇ 'ਆਪ' ਦੇ ਰੂਪ 'ਚ ਇਕ 'ਪ੍ਰੌਕਸੀ' ਨੂੰ ਅੱਗੇ ਵਧਾਇਆ।


ਉਨ੍ਹਾਂ ਕਿਹਾ,''ਹੁਣ 'ਆਪ' ਉੱਥੇ ਹੀ ਚੋਣਾਂ ਲੜਦੀ ਹੈ, ਜਿੱਥੇ ਕਾਂਗਰਸ ਅਤੇ ਭਾਜਪਾ ਦਾ ਸਿੱਧਾ ਮੁਕਾਬਲਾ ਹੁੰਦਾ ਹੈ, ਜਿਸ ਨਾਲ ਕਾਂਗਰਸ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। 'ਆਪ' ਅਤੇ ਅਰਵਿੰਦ ਕੇਜਰੀਵਾਲ ਦੇ ਚਿਹਰੇ ਤੋਂ ਇਹ ਮੁਖੌਟਾ ਪੂਰੀ ਤਰ੍ਹਾਂ ਉਤਰ ਗਿਆ ਹੈ।'' ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਦੇ ਨੇਤਾ 'ਦੇਸ਼ਧ੍ਰੋਹੀ' ਹਨ, ਕਿਉਂਕਿ ਇਸ ਪਾਰਟੀ ਨੂੰ ਵੱਖਵਾਦੀ ਤਾਕਤਾਂ ਰਾਹੀਂ ਵਿੱਤ ਪੋਸ਼ਣ ਹੋਇਆ ਸੀ। ਕਾਂਗਰਸ ਨੇਤਾ ਨੇ ਕਿਹਾ,''ਪੰਜਾਬ ਦੀਆਂ ਵੱਖਵਾਦੀ ਤਾਕਤਾਂ ਕਹਿੰਦੀਆਂ ਹਨ ਕਿ ਉਨ੍ਹਾਂ ਦੇ ਲੋਕਾਂ ਨੂੰ ਸੁਣਿਆ ਨਹੀਂ ਜਾਂਦਾ, ਉਨ੍ਹਾਂ ਨੂੰ ਨਿਆਂ ਨਹੀਂ ਮਿਲਦਾ। ਅੱਜ ਭਾਜਪਾ ਨੇ ਠੀਕ ਉਹੀ ਕੀਤਾ ਹੈ, ਜੋ ਵੱਖਵਾਦੀ ਤਾਕਤਾਂ ਸਿੱਧ ਕਰਨਾ ਚਾਹੁੰਦੀ ਹਾਂ।'' ਉਨ੍ਹਾਂ ਇਹ ਵੀ ਕਿਹਾ,"2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ, ਭਾਜਪਾ ਨੂੰ 6.6 ਫੀਸਦੀ ਵੋਟਾਂ ਮਿਲੀਆਂ, ਭਾਵ ਉਨ੍ਹਾਂ ਕੋਲ 117 'ਚੋਂ ਸਿਰਫ਼ 2 ਵਿਧਾਇਕ ਸਨ। ਸਾਡੇ ਸੰਵਿਧਾਨ ਦੇ ਅਨੁਸਾਰ, ਰਾਜਾਂ ਦੇ ਵਿਧਾਇਕ ਰਾਜ ਸਭਾ ਲਈ ਆਪਣੇ ਪ੍ਰਤੀਨਿਧੀ ਚੁਣਦੇ ਹਨ। ਇਸ ਦਾ ਮਤਲਬ ਹੈ ਕਿ ਸੰਸਦ ਮੈਂਬਰ ਰਾਜ ਸਭਾ 'ਚ ਉਸੇ ਅਨੁਪਾਤ 'ਚ ਪਹੁੰਚਦੇ ਹਨ ਜਿਸ ਅਨੁਪਾਤ 'ਚ ਲੋਕ ਵੋਟ ਪਾਉਂਦੇ ਹਨ। ਅਜਿਹੇ ਰਾਜ 'ਚ, ਜਿੱਥੇ ਭਾਜਪਾ ਨੂੰ 6.6 ਫੀਸਦੀ ਵੋਟਾਂ ਮਿਲੀਆਂ, ਹੁਣ ਰਾਜ ਸਭਾ 'ਚ ਇਸ ਦੀ 85.7 ਫੀਸਦੀ ਪ੍ਰਤੀਨਿਧਤਾ ਹੈ। ਇਸ ਦਾ ਮਤਲਬ ਹੈ ਕਿ ਪੰਜਾਬ 'ਚ ਸੱਤ 'ਚੋਂ 6 ਸੰਸਦ ਮੈਂਬਰ ਭਾਜਪਾ ਦੇ ਹਨ।" ਉਨ੍ਹਾਂ ਸਵਾਲ ਕੀਤਾ ਕਿ ਨਰਿੰਦਰ ਮੋਦੀ ਅਤੇ ਭਾਜਪਾ ਆਗੂ ਇਹ ਗੱਲ ਪੰਜਾਬ ਦੇ ਲੋਕਾਂ ਨੂੰ ਕਿਵੇਂ ਸਮਝਾਉਣਗੇ?

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ