Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਭਾਜਪਾ ਨੇ ਲਾਈ ਲੋਕਾਂ ਦੀ ਵਿਧਾਨ ਸਭਾ, ਪੇਸ਼ ਕੀਤਾ ਨਿੰਦਾ ਪ੍ਰਸਤਾਵ

29 ਸਤੰਬਰ, 2025 06:51 PM

ਚੰਡੀਗੜ੍ਹ : ਇਕ ਪਾਸੇ ਜਿੱਥੇ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਾਅਦ ਮੁੜ-ਵਸੇਬੇ ਦੇ ਮੁੱਦੇ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ, ਦੂਜੇ ਪਾਸੇ ਭਾਜਪਾ ਵੱਲੋਂ ਬਰਾਬਰ ਹੀ ਚੰਡੀਗੜ੍ਹ ਦੇ ਸੈਕਟਰ-37 ਵਿਖੇ ਪਾਰਟੀ ਦੇ ਮੁੱਖ ਦਫ਼ਤਰ ਨਾਲ ‘ਲੋਕਾਂ ਦੀ ਵਿਧਾਨ ਸਭਾ’ ਬੁਲਾਈ ਗਈ ਹੈ। ਇਸ ਇਕੱਠ ਦਾ ਮਕਸਦ ਸਰਕਾਰ ਨੂੰ ਜਵਾਬਦੇਹ ਬਣਾਉਣਾ ਹੈ ਤੇ ਜਨਤਾ ਸਾਹਮਣੇ ਇਹ ਤੈਅ ਕਰਨਾ ਹੈ ਕਿ ਪੰਜਾਬ ਦੀ ਮੌਜੂਦਾ ਹਾਲਤ ਦਾ ਅਸਲੀ ਦੋਸ਼ੀ ਕੌਣ ਹੈ। ਭਾਜਪਾ ਵੱਲੋਂ ਬੁਲਾਈ ਗਈ ਇਸ ਵਿਧਾਨ ਸਭਾ ’ਚ ਪਾਰਟੀ ਦੇ ਪੰਜਾਬ ਨਾਲ ਸਬੰਧਤ ਸਾਰੇ ਸਾਬਕਾ ਮੰਤਰੀ, ਮੌਜੂਦਾ ਤੇ ਸਾਬਕਾ ਵਿਧਾਇਕ, ਸਾਬਕਾ ਸੂਬਾ ਪ੍ਰਧਾਨ, ਸਾਬਕਾ ਸੰਸਦ ਮੈਂਬਰ, ਸੂਬਾ ਕੋਰ ਕਮੇਟੀ ਮੈਂਬਰ, ਸੂਬਾਈ ਅਹੁਦੇਦਾਰ ਤੇ ਜ਼ਿਲ੍ਹਾ ਪ੍ਰਧਾਨ ਆਦਿ ਹਿੱਸਾ ਲੈ ਰਹੇ ਹਨ। ਇਸ ਦੌਰਾਨ ਪੰਜਾਬ ਸਰਕਾਰ ਦੇ ਵੱਲੋਂ ਹੜ੍ਹਾਂ ਬਾਰੇ ਵਰਤੀ ਗਈ ਅਣਗਹਿਲੀ ਦੇ ਖ਼ਿਲਾਫ਼ ਨਿੰਦਾ ਪ੍ਰਸਤਾਵ ਪੇਸ਼ ਕੀਤਾ ਗਿਆ।

ਇਹ ਮਤਾ ਪੇਸ਼ ਕਰਨ ਮੌਕੇ ਬੋਲਦਿਆਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਤੇ ਉਸ ਨੂੰ ਕਾਮੇਡੀ ਹਾਲ ਬਣਾਇਆ ਹੋਇਆ ਹੈ। ਉਨ੍ਹਾਂ ਨੇ ਸਦਨ ਵਿਚ ਕੋਈ ਵੀ ਸਿੱਟਾ ਨਹੀਂ ਨਿਕਲੇਗਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਉਪਰਾਲਿਆਂ 'ਤੇ ਚਾਨਣਾ ਪਾਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਦਰਮਿਆਨ ਕੋਈ ਕਦਮ ਨਹੀਂ ਚੁੱਕੇ ਅਤੇ ਕੁੰਭਕਰਨੀ ਨੀਂਦ ਸੁੱਤੀ ਪਈ ਰਹੀ।

ਸੀਨੀਅਰ ਆਗੂ ਤਰੁਣ ਚੁੱਘ ਨੇ ਇਨ੍ਹਾਂ ਹੜ੍ਹਾਂ ਨੂੰ ਮੈਨ-ਮੇਡ ਨਹੀਂ ਸਗੋਂ 'ਮਾਨ-ਮੇਡ' ਕਰਾਰ ਦਿੱਤਾ। ਉਨ੍ਹਾਂ ਨੇ ਵੱਡੇ ਪੱਧਰ 'ਤੇ ਹੋਈ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚੁੱਕਿਆ ਤੇ ਕਿਹਾ ਕਿ ਸੂਬਾ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਇੰਨਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵੇਲੇ ਧੁੱਸੀ ਬੰਨ੍ਹਾਂ ਨੂੰ ਪੱਕਾ ਕਰਨ ਦਾ ਕੰਮ ਕਰਵਾਇਆ ਗਿਆ ਸੀ। ਇਸੇ ਦੌਰਾਨ ਪੰਜਾਬ ਦੇ ਦਰਿਆਵਾਂ ਦੇ ਕੰਢੇ ਪੱਕੀਆਂ ਸੜਕਾਂ ਬਣੀਆਂ ਸਨ। ਉਨ੍ਹਾਂ ਨੇ ਇਸ ਮਾਮਲੇ ਵਿਚ ਸੀ. ਬੀ. ਆਈ. ਜਾਂਚ ਦੀ ਵੀ ਮੰਗ ਕੀਤੀ।

ਇਸ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਵਿਧਾਨ ਸਭਾ ਦੀ ਮਾਣ-ਮਰਿਆਦਾ ਦਾ ਘਾਣ ਹੋ ਜਾਵੇ, ਹਾਕਮ ਧਿਰ ਲੋਕਾਂ ਦੀਆਂ ਆਵਾਜ਼ਾਂ ਦਾ ਮਖੌਲ ਬਣਾਉਣ ਲੱਗ ਪਵੇ ਤੇ ਸਰਕਾਰ ਲੋਕਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਦੀ ਥਾਂ ਲੂਣ ਛਿੜਕਣ ਲੱਗ ਜਾਵੇ ਤਾਂ ਲੋਕਾਂ ਦੀ ਆਪਣੀ ਵਿਧਾਨ ਸਭਾ ਬੁਲਾਉਣਾ ਲਾਜ਼ਮੀ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿਧਾਨ ਸਭਾ ’ਚ ਪੰਜਾਬ ਦੀ ਜਨਤਾ ਨਾਲ ਹੋ ਰਹੇ ਧੋਖੇ, ਜ਼ਿਆਦਤੀਆਂ ਤੇ ਨੁਕਸਾਨਾਂ ਬਾਰੇ ਖੁੱਲ੍ਹੀ ਚਰਚਾ ਕੀਤੀ ਜਾਵੇਗੀ। ਖ਼ਾਸ ਤੌਰ ’ਤੇ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਬੇਹਾਲ ਹਾਲਤ ਤੇ ਮੁਆਵਜ਼ੇ ਦੀ ਥਾਂ ਕੀਤੀ ਜਾ ਰਹੀ ਲੁੱਟ-ਖਸੁੱਟ, ਕੈਗ ਰਿਪੋਰਟ ਦੇ ਖ਼ੁਲਾਸੇ ਅਤੇ ਰਾਜ ਦੇ ਪੈਸਿਆਂ ਦੇ ਗ਼ਲਤ ਇਸਤੇਮਾਲ ਦਾ ਹਿਸਾਬ, ਲੋਕਾਂ ਦੇ ਹੱਕਾਂ ਦੀ ਉਲੰਘਣਾ ਤੇ ਸਰਕਾਰੀ ਬੇਰੁਖ਼ੀ ਬਾਰੇ ਖੁੱਲ੍ਹੀ ਚਰਚਾ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.