Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਭਾਬੀ ਕਮਲ ਕੌਰ ਕਤਲ ਕੇਸ 'ਚ ਵੱਡੀ ਅਪਡੇਟ, UAE ਬੈਠੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ...

27 ਅਕਤੂਬਰ, 2025 04:57 PM

ਬਠਿੰਡਾ : ਬਠਿੰਡਾ 'ਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਲਈ ਲੋੜੀਂਦੇ ਸਿੱਖ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਪੰਜਾਬ ਪੁਲਸ ਦੀ ਜਾਂਚ ਹੁਣ ਇੱਕ ਨਿਰਣਾਇਕ ਪੜਾਅ 'ਤੇ ਪਹੁੰਚ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਪੁਲਸ ਅਤੇ ਇੰਟਰਪੋਲ ਮਹਿਰੋਂ ਦੀ ਗ੍ਰਿਫ਼ਤਾਰੀ ਸਬੰਧੀ ਲਗਾਤਾਰ ਸੰਪਰਕ 'ਚ ਹਨ, ਜੋ ਕਥਿਤ ਤੌਰ 'ਤੇ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) 'ਚ ਲੁਕਿਆ ਹੋਇਆ ਹੈ। 20 ਜੂਨ ਨੂੰ ਬਠਿੰਡਾ ਜ਼ਿਲ੍ਹਾ ਪੁਲਸ ਨੇ ਮਹਿਰੋਂ ਦੀਆਂ ਹਰਕਤਾਂ ਦਾ ਪਤਾ ਲਗਾਉਣ ਅਤੇ ਉਸ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਇੰਟਰਪੋਲ ਰਾਹੀਂ 'ਬਲੂ ਨੋਟਿਸ' ਜਾਰੀ ਕਰਨ ਲਈ ਇੱਕ ਪ੍ਰੋਫਾਰਮਾ ਦਾਇਰ ਕੀਤਾ। ਹਾਲਾਂਕਿ ਸੀਨੀਅਰ ਸੁਪਰੀਡੈਂਟ ਆਫ਼ ਪੁਲਸ (ਐੱਸ. ਐੱਸ. ਪੀ.) ਅਮਨੀਤ ਕੌਂਡਲ ਨੇ ਕਿਹਾ ਕਿ ਇਸ ਸਬੰਧ 'ਚ ਇੰਟਰਪੋਲ ਤੋਂ ਕੋਈ ਰਸਮੀ ਪੱਤਰ ਵਿਹਾਰ ਪ੍ਰਾਪਤ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਸ ਦਾ ਜਾਂਚ ਬਿਊਰੋ ਇੰਟਰਪੋਲ ਨਾਲ ਮਿਲ ਕੇ ਇਸ ਮਾਮਲੇ ਦੀ ਪੈਰਵੀ ਕਰ ਰਿਹਾ ਹੈ।

ਅਜੇ ਤੱਕ ਕੋਈ ਇਨਪੁੱਟ ਪ੍ਰਾਪਤ ਨਹੀਂ ਹੋਇਆ ਹੈ ਪਰ ਅਸੀਂ ਲਗਾਤਾਰ ਸੰਪਰਕ 'ਚ ਹਾਂ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਜੂਨ ਤੋਂ ਯੂ. ਏ. ਈ. 'ਚ ਲੁਕਿਆ ਹੋਇਆ ਹੈ। ਪੁਲਸ ਨੇ ਪਿਛਲੇ ਚਾਰ ਮਹੀਨਿਆਂ 'ਚ ਦੋ ਵਾਰ ਇੰਟਰਪੋਲ ਨੂੰ ਦਸਤਾਵੇਜ਼ ਭੇਜੇ। ਪਹਿਲਾਂ ਅੰਗਰੇਜ਼ੀ 'ਚ ਅਤੇ ਫਿਰ ਅਰਬੀ 'ਚ, ਯੂ. ਏ. ਈ. ਏਜੰਸੀਆਂ ਨਾਲ ਤਾਲਮੇਲ ਕਰਨ ਲਈ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੰਚਨ ਕੁਮਾਰੀ ਦੇ ਕਤਲ ਦੇ ਕੁੱਝ ਘੰਟਿਆਂ ਅੰਦਰ ਮਹਿਰੋਂ ਸੜਕ ਰਾਹੀਂ ਅੰਮ੍ਰਿਤਸਰ ਪਹੁੰਚਿਆ ਅਤੇ ਉੱਥੋਂ ਇੱਕ ਵੈਧ ਪਾਸਪੋਰਟ ਅਤੇ ਵੀਜ਼ਾ ਦੀ ਵਰਤੋਂ ਕਰਕੇ ਦੁਬਈ ਲਈ ਉਡਾਣ ਭਰੀ। ਅਧਿਕਾਰੀਆਂ ਨੇ ਕਿਹਾ ਕਿ ਮਹਿਰੋਂ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ, ਜਿਸ 'ਚ ਉਸਨੇ ਕਥਿਤ ਤੌਰ 'ਤੇ ਭੜਕਾਊ ਬਿਆਨ ਦਿੱਤੇ ਸਨ। ਇਸ ਤੋਂ ਬਾਅਦ ਭਾਰਤ 'ਚ ਉਸਦੇ ਸੋਸ਼ਲ ਮੀਡੀਆ ਖ਼ਾਤੇ ਬਲਾਕ ਕਰ ਦਿੱਤੇ ਗਏ। ਪੁਲਸ ਦਾ ਕਹਿਣਾ ਹੈ ਕਿ ਮਹਿਰੋਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੇ 9-10 ਜੂਨ ਦੀ ਰਾਤ ਨੂੰ ਲੁਧਿਆਣਾ-ਆਧਾਰਿਤ ਡਿਜੀਟਲ ਸਿਰਜਣਹਾਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਕੀਤਾ ਸੀ।

ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਕੰਚਨ ਦੀਆਂ ਵਿਵਾਦਪੂਰਨ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰੇਰਿਤ ਹੈ, ਜਿਸ ਨੇ ਕਥਿਤ ਤੌਰ 'ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਕਤਲ ਤੋਂ ਬਾਅਦ ਮੁਲਜ਼ਮਾਂ ਨੇ ਕੰਚਨ ਦੀ ਲਾਸ਼ ਨੂੰ ਬਠਿੰਡਾ ਦੇ ਭੁੱਚੋ 'ਚ ਆਦੇਸ਼ ਮੈਡੀਕਲ ਕਾਲਜ ਦੀ ਪਾਰਕਿੰਗ 'ਚ ਸੁੱਟ ਦਿੱਤਾ। ਪੁਲਸ ਨੇ 11 ਜੂਨ ਦੀ ਸ਼ਾਮ ਨੂੰ ਲਾਸ਼ ਬਰਾਮਦ ਕੀਤੀ। ਜਾਂਚ ਦੌਰਾਨ ਜਸਪ੍ਰੀਤ ਅਤੇ ਨਿਮਰਤਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਮਹਿਰੋਂ ਫ਼ਰਾਰ ਰਿਹਾ। ਬਠਿੰਡਾ ਸੈਸ਼ਨ ਅਦਾਲਤ ਨੇ 23 ਅਕਤੂਬਰ ਨੂੰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ। ਇੱਕ ਹੋਰ ਮੁਲਜ਼ਮ ਰਣਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ 17 ਅਕਤੂਬਰ ਨੂੰ ਰੱਦ ਕਰ ਦਿੱਤੀ ਗਈ। ਪੁਲਸ ਸੂਤਰਾਂ ਅਨੁਸਾਰ ਯੂ. ਏ. ਈ. 'ਚ ਮਹਿਰੋਂ ਦੇ ਟਿਕਾਣੇ ਦਾ ਪਤਾ ਲਗਾਉਣ ਅਤੇ ਉਸਦੀ ਆਰਜ਼ੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਲਈ ਇੰਟਰਪੋਲ ਨੂੰ ਇੱਕ ਵਿਸ਼ੇਸ਼ ਬੇਨਤੀ ਭੇਜੀ ਗਈ ਹੈ। ਪੰਜਾਬ ਪੁਲਸ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਮਾਮਲੇ 'ਚ ਸਕਾਰਾਤਮਕ ਪ੍ਰਗਤੀ ਹੋਵੇਗੀ ਅਤੇ ਮੁਲਜ਼ਮ ਨੂੰ ਮੁਕੱਦਮੇ ਦਾ ਸਾਹਮਣਾ ਕਰਨ ਲਈ ਭਾਰਤ ਲਿਆਂਦਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ