Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਭਾਬੀ ਕਮਲ ਕੌਰ ਦੇ ਕਤਲ ਕਾਂਡ 'ਚ ਹੈਰਾਨ ਕਰਨ ਵਾਲਾ ਮੋੜ, ਪੁਲਸ ਦਾ ਸਨਸਨੀਖੇਜ਼ ਖ਼ੁਲਾਸਾ

13 ਜੂਨ, 2025 05:05 PM

ਬਠਿੰਡਾ : ਸੋਸ਼ਲ ਮੀਡੀਆ ਇੰਫਲੂਐਂਸਰ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ ਦੇ ਮਾਮਲੇ ਨੂੰ ਬਠਿੰਡਾ ਪੁਲਸ ਨੇ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੋਗਾ ਦੇ ਜਸਪ੍ਰੀਤ ਸਿੰਘ ਮੇਹਰੂ ਅਤੇ ਤਰਨਤਾਰਨ ਦੇ ਨਿਮਰਤਜੀਤ ਸਿੰਘ ਵਜੋਂ ਹੋਈ ਹੈ। ਪੁਲਸ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਕਿ ਕੰਚਨ ਆਪਣਾ ਨਾਂ ਬਦਲ ਕੇ ਕਮਲ ਕੌਰ ਰੱਖ ਕੇ ਨੌਜਵਾਨ ਪੀੜ੍ਹੀ ਨੂੰ ਗਲਤ ਰਾਹ ਪਾ ਰਹੀ ਸੀ। ਉਸਨੂੰ ਪਹਿਲਾਂ ਵੀ ਸਮਝਾਇਆ ਸੀ ਪਰ ਉਹ ਨਹੀਂ ਮੰਨੀ। ਉਨ੍ਹਾਂ ਨੇ ਕਾਰ ਖ਼ਰਾਬ ਹੋਣ ਦਾ ਬਹਾਨਾ ਬਣਾਇਆ ਤੇ ਉਸਨੂੰ ਗੈਰੇਜ ਲੈ ਗਏ ਤੇ ਉਥੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਹੱਤਿਆਕਾਂਡ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਅਜੇ ਨਹੀਂ ਹੋਈ। ਉਸਨੂੰ ਫੜਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸੰਬੰਧ ਵਿਚ ਐੱਸਐੱਸਪੀ ਅਮਨੀਤ ਕੌਂਡਲ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਐੱਸਪੀ ਸਿਟੀ ਨਰਿੰਦਰ ਸਿੰਘ ਦੀ ਅਗਵਾਈ ਵਿਚ ਬਣਾਈ ਗਈ ਵਿਸ਼ੇਸ਼ ਟੀਮ ਨੇ ਮਾਮਲੇ ਦੀ ਗੁੱਥੀ ਸੁਲਝਾਈ। ਇਸ ਟੀਮ ਵਿਚ ਡੀਐੱਸਪੀ ਮਨਜੀਤ ਸਿੰਘ (ਮਰਡਰ ਤੇ ਫੋਰੈਂਸਿਕ) ਅਤੇ ਕੈਂਟ ਥਾਣਾ ਪੁਲਸ ਪਾਰਟੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ 11 ਜੂਨ 2025 ਨੂੰ ਬਠਿੰਡਾ ਕੰਟਰੋਲ ਰੂਮ ਵਿਚ ਫ਼ੋਨ ਆਇਆ ਕਿ ਆਦੇਸ਼ ਹਸਪਤਾਲ ਭੁੱਚੋ ਮੰਡੀ ਦੀ ਪਾਰਕਿੰਗ ਵਿਚ ਖੜੀ ਇਕ ਕਾਰ ਤੋਂ ਬਦਬੂ ਆ ਰਹੀ ਹੈ। ਪੁਲਸ ਮੌਕੇ 'ਤੇ ਪਹੁੰਚੀ ਅਤੇ ਕਾਰ (ਈਓਐਨ ਨੰਬਰ ਪੀਬੀ-10-ਐੱਫਡਬਲਯੂ-9179) ਦੀ ਜਾਂਚ ਕੀਤੀ। ਫੋਰੈਂਸਿਕ ਟੀਮ ਨੂੰ ਬੁਲਾ ਕੇ ਜਾਂਚ ਕੀਤੀ ਗਈ। ਕਾਰ ਦੀ ਪਿਛਲੀ ਸੀਟ ਉੱਤੇ 30-35 ਸਾਲ ਦੀ ਔਰਤ ਦੀ ਗਲੀ-ਸੜੀ ਲਾਸ਼ ਮਿਲੀ।

ਲਾਸ਼ ਦੀ ਪਛਾਣ ਨਾ ਹੋਣ ਕਰਕੇ ਉਸਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ। 12 ਜੂਨ ਨੂੰ ਮ੍ਰਿਤਕ ਦੀ ਮਾਤਾ ਗਿਰਜਾ ਦੇਵੀ ਨਿਵਾਸੀ ਲੁਧਿਆਣਾ ਨੇ ਲਾਸ਼ ਦੀ ਪਛਾਣ ਕੀਤੀ। ਉਸਨੇ ਬਿਆਨ ਦਿੱਤਾ ਕਿ ਉਸਦੀ ਧੀ ਕੰਚਨ ਕੁਮਾਰੀ (ਉਮਰ 30 ਸਾਲ) ਜੋ ਇੰਸਟਾਗ੍ਰਾਮ ਉੱਤੇ "ਕਮਲ ਕੌਰ ਭਾਬੀ" ਦੇ ਨਾਂ ਨਾਲ ਵੀਡੀਓ ਪੋਸਟ ਕਰਦੀ ਸੀ, ਅਕਸਰ ਰੀਲ ਬਣਾਉਣ ਲਈ ਘਰੋਂ ਬਾਹਰ ਜਾਂਦੀ ਸੀ।

8 ਜੂਨ 2025 ਨੂੰ ਲੁਧਿਆਣਾ ਦੇ ਲਕਸ਼ਮਣ ਨਗਰ ਵਿਚ ਉਸਦੇ ਘਰ ਅਮ੍ਰਿਤਪਾਲ ਸਿੰਘ ਆਇਆ। ਉਸਨੇ ਕੰਚਨ ਨੂੰ ਕਿਹਾ ਕਿ ਬਠਿੰਡਾ ਪ੍ਰੀ-ਵੇਡਿੰਗ ਸ਼ੂਟ ਲਈ ਜਾਣਾ ਹੈ ਪਰ ਕੰਚਨ ਨੇ ਇਨਕਾਰ ਕਰ ਦਿੱਤਾ। 9 ਜੂਨ ਨੂੰ ਅਮ੍ਰਿਤਪਾਲ ਨੇ ਉਸਨੂੰ ਮੁੜ ਫੋਨ ਕੀਤਾ। ਕੰਚਨ ਦੁਪਹਿਰ 3:30 ਵਜੇ ਆਪਣੀ ਕਾਰ ਵਿਚ ਘਰੋਂ ਨਿਕਲੀ ਤੇ ਦੱਸਿਆ ਕਿ ਬਠਿੰਡਾ ਜਾ ਰਹੀ ਹੈ ਪਰ ਉਸ ਰਾਤ 11 ਵਜੇ ਬਾਅਦ ਉਸ ਦਾ ਮਾਂ ਨਾਲ ਕੋਈ ਸੰਪਰਕ ਨਹੀਂ ਹੋਇਆ। ਪੁਲਸ ਜਾਂਚ ਦੌਰਾਨ ਪਤਾ ਲੱਗਿਆ ਕਿ ਜਸਪ੍ਰੀਤ ਤੇ ਨਿਮਰਤਜੀਤ ਨੇ ਕਾਰ ਕਿਰਾਏ 'ਤੇ ਲੈਣ ਦੇ ਬਹਾਨੇ ਉਸਨੂੰ ਬਠਿੰਡਾ ਲਿਆਂਦਾ। ਕਾਰ ਗੈਰੇਜ ਵਿਚ ਖੜੀ ਕਰਕੇ ਰਿਪੇਅਰ ਕਰਵਾਈ। ਰਾਤ 1 ਵਜੇ ਦੇ ਲਗਭਗ ਸੁੰਨਸਾਨ ਜਗ੍ਹਾ 'ਤੇ ਲੈ ਗਏ ਤੇ ਕੰਚਨ ਦਾ ਗਲਾ ਘੁੱਟ ਕੇ ਕਤਲ ਕੀਤਾ। ਇਸ ਮਗਰੋਂ ਲਾਸ਼ ਕਾਰ ਵਿਚ ਰੱਖ ਕੇ ਆਦੇਸ਼ ਹਸਪਤਾਲ ਪਾਰਕਿੰਗ ਵਿਚ ਛੱਡ ਕੇ ਫਰਾਰ ਹੋ ਗਏ। ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ 'ਤੇ ਲਿਆ ਜਾਵੇਗਾ। ਦੋਸ਼ੀਆਂ ਨੇ ਦੱਸਿਆ ਕਿ ਵਾਰਦਾਤ ਅੰਮ੍ਰਿਤਪਾਲ ਮਹਿਰੋਂ ਦੇ ਕਹਿਣ 'ਤੇ ਕੀਤੀ। ਕੰਚਨ ਲਗਜ਼ਰੀ ਜੀਵਨ ਦੀ ਸ਼ੌਕੀਨ ਸੀ। ਵੱਡੇ ਹੋਟਲਾਂ, ਸਲੂਨਾਂ ਤੇ ਸ਼ੋਅਰੂਮਾਂ ਤੋਂ ਖਰੀਦਦਾਰੀ ਕਰਦੀ ਸੀ। ਖਰੀਦਦਾਰੀ ਵੇਲੇ ਲੇਡਿਜ਼ ਅੰਡਰ ਗਾਰਮੈਂਟਸ 'ਤੇ ਵੀ ਕਾਂਟੈਂਟ ਬਣਾ ਕੇ ਪੋਸਟ ਕਰਦੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ