Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਭਾਰਤ 7ਵੀਂ ਵਾਰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਲਈ ਚੁਣਿਆ ਗਿਆ

15 ਅਕਤੂਬਰ, 2025 07:59 PM

ਨਿਊਯਾਰਕ :ਭਾਰਤ ਨੂੰ 2026-28 ਦੇ ਕਾਰਜਕਾਲ ਲਈ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ (UNHRC) ਲਈ ਚੁਣਿਆ ਗਿਆ ਹੈ, ਅਤੇ ਇਹ ਭਾਰਤ ਦਾ 7 ਵਾਂ ਕਾਰਜਕਾਲ ਹੋਵੇਗਾ। ਮੰਗਲਵਾਰ ਨੂੰ ਹੋਈਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਕਰਦੇ ਹੋਏ, UNHRC ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਭਾਰਤ ਦਾ 3 ਸਾਲਾ ਕਾਰਜਕਾਲ 1 ਜਨਵਰੀ, 2026 ਤੋਂ ਸ਼ੁਰੂ ਹੋਵੇਗਾ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ, ਪੀ. ਹਰੀਸ਼ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਸਾਰੇ ਪ੍ਰਤੀਨਿਧੀਆਂ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਭਾਰਤ ਨੂੰ ਅੱਜ 2026-28 ਦੇ ਕਾਰਜਕਾਲ ਲਈ 7ਵੀਂ ਵਾਰ ਮਨੁੱਖੀ ਅਧਿਕਾਰ ਪ੍ਰੀਸ਼ਦ ਲਈ ਚੁਣਿਆ ਗਿਆ ਹੈ।"

ਡਿਪਲੋਮੈਟ ਨੇ ਕਿਹਾ ਕਿ ਇਹ ਚੋਣ ਮਨੁੱਖੀ ਅਧਿਕਾਰਾਂ ਅਤੇ ਮੌਲਿਕ ਆਜ਼ਾਦੀਆਂ ਪ੍ਰਤੀ ਭਾਰਤ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 47 ਮੈਂਬਰ ਦੇਸ਼ ਹਨ, ਜੋ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਸਮਾਨ ਭੂਗੋਲਿਕ ਵੰਡ ਨਿਯਮਾਂ ਅਧੀਨ 3 ਸਾਲਾਂ ਦੇ ਕਾਰਜਕਾਲ ਲਈ ਚੁਣੇ ਜਾਂਦੇ ਹਨ। ਭਾਰਤ 2006 ਵਿੱਚ ਇਸ ਦੇ ਗਠਨ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੌਂਸਲ ਦਾ ਮੈਂਬਰ ਰਿਹਾ ਹੈ, ਸਿਵਾਏ  2011, 2018 ਅਤੇ 2025 ਦੇ। ਸਾਲ 2006 ਵਿੱਚ ਕੌਂਸਲ ਦੀ ਪਹਿਲੀ ਚੋਣ ਵਿੱਚ, ਭਾਰਤ ਨੂੰ 190 ਵਿੱਚੋਂ 173 ਵੋਟਾਂ ਪ੍ਰਾਪਤ ਮਿਲੀਆਂ ਸਨ ਅਤੇ ਉਹ ਸਭ ਤੋਂ ਵੱਧ ਵੋਟਾਂ ਨਾਲ ਚੁਣਿਆ ਗਿਆ ਸੀ। ਉਦੋਂ ਤੋਂ, ਭਾਰਤ 6 ਵਾਰ 2006-2007, 2008-2010, 2012-2014, 2015-2017, 2019-2021 ਅਤੇ 2022-2024 ਤੱਕ ਇਸ ਦਾ ਮੈਂਬਰ ਰਿਹਾ ਹੈ । UNHRC ਨੇ ਕਿਹਾ ਕਿ ਅੰਗੋਲਾ, ਚਿਲੀ, ਇਕਵਾਡੋਰ, ਮਿਸਰ, ਐਸਟੋਨੀਆ, ਇਰਾਕ, ਇਟਲੀ, ਮਾਰੀਸ਼ਸ, ਪਾਕਿਸਤਾਨ, ਸਲੋਵੇਨੀਆ, ਦੱਖਣੀ ਅਫਰੀਕਾ, ਯੂਨਾਈਟਿਡ ਕਿੰਗਡਮ ਅਤੇ ਵੀਅਤਨਾਮ 1 ਜਨਵਰੀ, 2026 ਤੋਂ ਸ਼ੁਰੂ ਹੋਣ ਵਾਲੇ ਕਾਰਜਕਾਲ ਲਈ ਚੁਣੇ ਗਏ ਹੋਰ ਮੈਂਬਰ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ