Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਭਾਰਤ-ਕੈਨੇਡਾ ਰਿਸ਼ਤਿਆਂ 'ਚ ਨਵੀਂ ਸ਼ੁਰੂਆਤ: ਦੋਵਾਂ ਦੇਸ਼ਾਂ ਨੇ ਲਿਆ ਅਹਿਮ ਫ਼ੈਸਲਾ

29 ਅਗਸਤ, 2025 06:43 PM

ਓਟਾਵਾ : ਕੈਨੇਡਾ ਨੇ ਭਾਰਤ ਨਾਲ ਤਣਾਅ ਭਰੇ ਰਿਸ਼ਤਿਆਂ ਨੂੰ ਸੁਧਾਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਕ੍ਰਿਸਟੋਫ਼ਰ ਕੁਟਰ ਨੂੰ ਭਾਰਤ ਵਿਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਇਸ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰਾਲਾ ਨੇ ਵੀ ਐਲਾਨ ਕੀਤਾ ਕਿ ਸੀਨੀਅਰ ਡਿਪਲੋਮੈਟ ਦਿਨੇਸ਼ ਕੇ. ਪਟਨਾਇਕ ਕੈਨੇਡਾ ਵਿੱਚ ਭਾਰਤ ਦੇ ਅਗਲੇ ਹਾਈ ਕਮਿਸ਼ਨਰ ਵਜੋਂ ਸੇਵਾ ਨਿਭਾਉਣਗੇ। ਇਹ ਕਦਮ ਦੋਵਾਂ ਦੇਸ਼ਾਂ ਵੱਲੋਂ ਆਪਣੇ-ਆਪਣੇ ਚੋਟੀ ਦੇ ਡਿਪਲੋਮੈਟਾਂ ਨੂੰ ਬਾਹਰ ਕੱਢਣ ਤੋਂ 10 ਮਹੀਨੇ ਬਾਅਦ ਚੁੱਕਿਆ ਗਿਆ ਹੈ।

ਕੁਟਰ 1990 ਤੋਂ ਕੈਨੇਡਾ ਦੇ ਵਿਦੇਸ਼ ਮੰਤਰਾਲਾ ਨਾਲ ਜੁੜੇ ਹੋਏ ਹਨ ਅਤੇ ਉਹ ਕਈ ਮਹੱਤਵਪੂਰਨ ਦੇਸ਼ਾਂ ਵਿੱਚ ਰਾਜਨਾਇਕ ਰਹਿ ਚੁੱਕੇ ਹਨ, ਜਿਸ ਵਿੱਚ ਨਾਈਜੀਰੀਆ, ਦੱਖਣੀ ਅਫ਼ਰੀਕਾ, ਤੁਰਕੀ, ਜਾਰਜੀਆ ਅਤੇ ਮੈਡਾਗਾਸਕਰ ਸ਼ਾਮਲ ਹਨ। ਇਸੇ ਦੌਰਾਨ, ਦਿਨੇਸ਼ ਪਟਨਾਇਕ, ਜੋ ਇਸ ਸਮੇਂ ਸਪੇਨ ਵਿੱਚ ਭਾਰਤ ਦੇ ਰਾਜਦੂਤ ਹਨ, ਨੂੰ ਕੈਨੇਡਾ ਭੇਜਣ ਦਾ ਫੈਸਲਾ ਕੀਤਾ ਗਿਆ ਹੈ।

ਭਾਰਤ-ਕੈਨੇਡਾ ਸੰਬੰਧ ਪਿਛਲੇ ਸਾਲ ਅਕਤੂਬਰ ਵਿੱਚ ਉਸ ਵੇਲੇ ਖਰਾਬ ਹੋਏ ਸਨ ਜਦੋਂ ਸਾਬਕਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਉੱਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿਜ਼ਰ ਦੇ ਕਤਲ ਵਿੱਚ ਹੱਥ ਹੋਣ ਦੇ "ਭਰੋਸੇਯੋਗ ਦੋਸ਼" ਲਗਾਏ ਸਨ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ "ਬੇਬੁਨਿਆਦ ਅਤੇ ਪ੍ਰੇਰਿਤ" ਕਹਿੰਦੇ ਹੋਏ ਰੱਦ ਕਰ ਦਿੱਤਾ ਸੀ ਅਤੇ ਕੈਨੇਡਾ 'ਤੇ ਅੱਤਵਾਦੀ ਅਤੇ ਭਾਰਤ ਵਿਰੋਧੀ ਤੱਤਾਂ ਨੂੰ ਪਨਾਹ ਦੇਣ ਦੇ ਦੋਸ਼ ਲਗਾਏ ਸਨ।

ਪਰ ਮਾਰਕ ਕਾਰਨੀ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਹਾਲਾਤਾਂ ਵਿੱਚ ਸੁਧਾਰ ਆਇਆ ਹੈ। ਜੂਨ ਵਿੱਚ ਜੀ7 ਆਊਟਰੀਚ ਸਮਿਟ ਦੌਰਾਨ ਪੀਐਮ ਮੋਦੀ ਅਤੇ ਕਾਰਨੀ ਵਿਚਕਾਰ ਹੋਈ ਮੁਲਾਕਾਤ ਨੂੰ "ਸਕਾਰਾਤਮਕ ਅਤੇ ਰਚਨਾਤਮਕ" ਕਰਾਰ ਦਿੱਤਾ ਗਿਆ। ਦੋਵੇਂ ਦੇਸ਼ਾਂ ਨੇ ਉਸ ਵੇਲੇ ਹੀ ਤੈਅ ਕਰ ਲਿਆ ਸੀ ਕਿ ਜਲਦੀ ਤੋਂ ਜਲਦੀ ਇੱਕ-ਦੂਜੇ ਦੇ ਰਾਜਦੂਤ ਮੁੜ ਤਾਇਨਾਤ ਕੀਤੇ ਜਾਣਗੇ, ਜਿਸ ਨਾਲ ਹੁਣ ਦੋਵੇਂ ਪੱਖਾਂ ਵੱਲੋਂ ਹਾਈ ਕਮਿਸ਼ਨਰ ਨਿਯੁਕਤ ਕਰਨ ਦਾ ਰਾਹ ਖੁਲਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ