Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

26 ਅਕਤੂਬਰ, 2026 07:26 PM

ਅਰੁਣਾਚਲ ਪ੍ਰਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਸਲ ਕੰਟਰੋਲ ਰੇਖਾ (LAC) 'ਤੇ ਭਾਰਤੀ ਅਤੇ ਚੀਨੀ ਜਵਾਨਾਂ ਵਿਚਾਲੇ ਨਵੀਂਆਂ ਝੜਪਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਖ਼ਬਰਾਂ 'ਤੇ ਚੀਨੀ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਆਪਣਾ ਪੱਖ ਰੱਖਿਆ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੁਓ ਜਿਆਕੁਨ ਨੇ ਦਾਅਵਾ ਕੀਤਾ ਹੈ ਕਿ ਚੀਨ ਨੇ ਦੋਵਾਂ ਦੇਸ਼ਾਂ ਦਰਮਿਆਨ ਹੋਏ ਸਮਝੌਤਿਆਂ ਅਤੇ ਸਹਿਮਤੀਆਂ ਦਾ ਸਖ਼ਤੀ ਨਾਲ ਪਾਲਣ ਕੀਤਾ ਹੈ। ਚੀਨ ਦਾ ਇਹ ਬਿਆਨ ਭਾਰਤ ਦੇ 'ਇੰਡੋ-ਤਿੱਬਤਨ ਬਾਰਡਰ ਪੁਲਿਸ' (ITBP) ਦੇ ਡਾਇਰੈਕਟਰ ਜਨਰਲ ਵੱਲੋਂ ਅਰੁਣਾਚਲ ਪ੍ਰਦੇਸ਼ 'ਚ ਚੀਨੀ ਫੌਜ ਨਾਲ ਝੜਪਾਂ ਦੀ ਪੁਸ਼ਟੀ ਕਰਨ ਅਤੇ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਪ੍ਰਤੀਕਿਰਿਆ ਤੋਂ ਬਾਅਦ ਆਇਆ ਹੈ।


ਚੀਨੀ ਬੁਲਾਰੇ ਗੁਓ ਜਿਆਕੁਨ ਨੇ ਬੀਜਿੰਗ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੀਨੀ ਫੌਜ ਆਪਣੀ ਖੇਤਰੀ ਪ੍ਰਭੂਸੱਤਾ ਅਤੇ ਸਰਹੱਦੀ ਸਥਿਰਤਾ ਦੀ ਰਾਖੀ ਲਈ ਨਿਯਮਿਤ ਤੌਰ 'ਤੇ ਗਸ਼ਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਕੂਟਨੀਤਕ ਅਤੇ ਆਰਮੀ ਚੈਨਲਾਂ ਰਾਹੀਂ ਸੰਪਰਕ 'ਚ ਹਨ ਅਤੇ ਚੀਨ ਨੂੰ ਉਮੀਦ ਹੈ ਕਿ ਭਾਰਤ ਵੀ ਸਰਹੱਦੀ ਖੇਤਰਾਂ 'ਚ ਸ਼ਾਂਤੀ ਬਣਾਏ ਰੱਖਣ ਲਈ ਠੋਸ ਕਦਮ ਚੁੱਕੇਗਾ।


ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਵੀ ਸਪੱਸ਼ਟ ਕੀਤਾ ਸੀ ਕਿ ਜਦੋਂ ਚੀਨੀ ਜਵਾਨ ਤੈਅ ਗਸ਼ਤ ਦੇ ਰਸਤਿਆਂ ਤੋਂ ਭਟਕਦੇ ਹਨ, ਤਾਂ ਸਰਹੱਦ 'ਤੇ ਸਥਿਤੀ ਖ਼ਰਾਬ ਹੁੰਦੀ ਹੈ। ਭਾਰਤ ਨੇ ਦੁਹਰਾਇਆ ਕਿ ਸਰਹੱਦੀ ਖੇਤਰਾਂ 'ਚ ਸ਼ਾਂਤੀ ਅਤੇ ਸਥਿਰਤਾ ਬਣਾਏ ਰੱਖਣਾ ਦੋਵਾਂ ਦੇਸ਼ਾਂ ਦੇ ਸਮੁੱਚੇ ਦੁਵੱਲੇ ਸਬੰਧਾਂ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ।


ਜ਼ਿਕਰਯੋਗ ਹੈ ਕਿ 25 ਅਗਸਤ 2026 ਨੂੰ ਬੀਜਿੰਗ 'ਚ ਭਾਰਤ ਅਤੇ ਚੀਨ ਦੇ ਵਿਸ਼ੇਸ਼ ਪ੍ਰਤੀਨਿਧੀਆਂ ਦੀ 25ਵੇਂ ਗੇੜ ਦੀ ਗੱਲਬਾਤ ਹੋਈ ਸੀ। ਦੋਵਾਂ ਧਿਰਾਂ ਨੇ 2005 ਦੇ ਸਮਝੌਤੇ ਦੇ ਆਧਾਰ 'ਤੇ ਸਰਹੱਦੀ ਮੁੱਦੇ ਦੇ ਸਥਾਈ ਹੱਲ ਲਈ ਗੱਲਬਾਤ ਜਾਰੀ ਰੱਖਣ ਅਤੇ ਕਿਸੇ ਵੀ ਸਥਾਨਕ ਘਟਨਾ ਨੂੰ ਡਿਪਲੋਮੈਟਿਕ ਤੇ ਫ਼ੌਜੀ ਕਮਾਂਡਰ ਪੱਧਰ ਦੀਆਂ ਬੈਠਕਾਂ ਰਾਹੀਂ ਹੱਲ ਕਰਨ 'ਤੇ ਸਹਿਮਤੀ ਜਤਾਈ ਸੀ। ਅਜਿਹੇ 'ਚ ਭਾਰਤ-ਚੀਨ ਵਿਚਾਲੇ ਤਾਜ਼ਾ ਝੜਪਾਂ ਦੀਆਂ ਖ਼ਬਰਾਂ ਨੇ ਸਰਹੱਦੀ ਤਣਾਅ ਬਾਰੇ ਨਵੀਂ ਬਹਿਸ ਛੇੜ ਦਿੱਤੀ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ