ਸੁਨਾਮ (ਰਮੇਸ਼ ਗਰਗ) : ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਸਮਾਜ ਵਿੱਚ ਪਾਣੀ ਬਚਾਉਣ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਪਾਰਕ, ਮਾਤਾ ਮੋਦੀ ਮੰਦਰ ਦੇ ਸਾਹਮਣੇ, ਸੁਨਾਮ ਵਿਖੇ ਪੌਦੇ ਲਗਾਉਣ ਅਤੇ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਪ੍ਰੀਸ਼ਦ ਦੇ ਮੈਂਬਰਾਂ ਵੱਲੋਂ ਲੋਕਾਂ ਨੂੰ “ਪਾਣੀ ਬਚਾਓ, ਜੀਵਨ ਬਚਾਓ” ਅਤੇ “ਰੁੱਖ ਲਗਾਓ, ਵਾਤਾਵਰਣ ਬਚਾਓ” ਦਾ ਸੁਨੇਹਾ ਦਿੱਤਾ ਗਿਆ। ਪ੍ਰੀਸ਼ਦ ਦੇ ਅਹੁਦੇਦਾਰਾਂ ਨੇ ਕਿਹਾ ਕਿ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਦਾ ਜਾ ਰਿਹਾ ਹੈ, ਇਸ ਲਈ ਹਰ ਵਿਅਕਤੀ ਨੂੰ ਪਾਣੀ ਦੀ ਬੇਲੋੜੀ ਵਰਤੋਂ ਰੋਕਣੀ ਚਾਹੀਦੀ ਹੈ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।
ਇਸ ਪ੍ਰੋਜੈਕਟ ਤਹਿਤ ਪਾਣੀ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਭਗ 20 ਬੈਨਰ ਪਾਰਕ ਅਤੇ ਵੱਖ-ਵੱਖ ਥਾਵਾਂ ’ਤੇ ਲਗਾਏ ਗਏ। ਪ੍ਰੀਸ਼ਦ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਵਾਤਾਵਰਣ ਅਤੇ ਸਮਾਜ ਭਲਾਈ ਨਾਲ ਸਬੰਧਤ ਅਜਿਹੇ ਪ੍ਰੋਜੈਕਟ ਲਗਾਤਾਰ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ।
ਇਸ ਮੌਕੇ ਪ੍ਰਧਾਨ ਰਾਕੇਸ਼ ਗਰਗ, ਸਕੱਤਰ ਬਲਵਿੰਦਰ ਬਾਂਸਲ, ਫਾਇਨੈਂਸ ਮੰਤਰੀ ਐਡਵੋਕੇਟ ਸਾਹਿਲ ਬਾਂਸਲ ਅਤੇ ਪ੍ਰੋਜੈਕਟ ਚੇਅਰਮੈਨ ਸੰਜੀਵ ਜਿੰਦਲ ਤੋਂ ਇਲਾਵਾ ਪ੍ਰਿੰਸੀਪਲ ਰਾਜਿੰਦਰ ਗੋਇਲ, ਸੰਦੀਪ ਗੋਇਲ, ਕੇਵਲ ਗੋਇਲ, ਸ਼ੀਤਲ ਜੈਨ, ਵਿਪਨ ਜੈਨ, ਡਾ. ਸੁਰੇਸ਼ ਗਰਗ, ਮਨਦੀਪ ਗੋਇਲ, ਪਵਨ ਕੇਪਟੀ, ਵੇਦ ਕਪੂਰ, ਭੂਸ਼ਣ ਕਾਂਸਲ, ਬਲਵਿੰਦਰ ਭਾਰਦਵਾਜ, ਤਰਸੇਮ ਸਿੰਘ ਅਤੇ ਰਾਣਾ ਸਮੇਤ ਹੋਰ ਮੈਂਬਰ ਵੀ ਹਾਜ਼ਰ ਰਹੇ।
ਇਸ ਮੌਕੇ ਸ਼੍ਰੀ ਮਨਪ੍ਰੀਤ ਬਾਂਸਲ, ਪ੍ਰਧਾਨ ਮਿਊਂਸਿਪਲ ਕਮੇਟੀ ਸੁਨਾਮ ਅਤੇ ਸ਼੍ਰੀ ਯਾਦਵਿੰਦਰ ਸਿੰਘ ਨਿਰਮਾਣ, ਸੀਨੀਅਰ ਵਾਈਸ ਪ੍ਰਧਾਨ ਮਿਊਂਸਿਪਲ ਕਮੇਟੀ ਸੁਨਾਮ ਨੇ ਪਾਰਕ ਦੀ ਸਫਾਈ ਅਤੇ ਸੁੰਦਰਤਾ ਨੂੰ ਹੋਰ ਵਧਾਉਣ ਲਈ ਡਸਟਬਿਨ ਅਤੇ ਵਾਟਰ ਫਾਊਂਟੇਨ ਦਾਨ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਉਪਰਾਲੇ ਦੀ ਭਾਰਤ ਵਿਕਾਸ ਪ੍ਰੀਸ਼ਦ ਦੇ ਸਮੂਹ ਮੈਂਬਰਾਂ ਵੱਲੋਂ ਸ਼ਲਾਘਾ ਕੀਤੀ ਗਈ।
ਅੰਤ ਵਿੱਚ ਸਾਰੇ ਮੈਂਬਰਾਂ ਨੇ ਲੋਕਾਂ ਨੂੰ ਪਾਣੀ ਦੀ ਹਰ ਬੂੰਦ ਦੀ ਕਦਰ ਕਰਨ, ਸਫਾਈ ਰੱਖਣ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਣ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ।