Monday, August 24, 2026
BREAKING
3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ FSSAI ਦੀ ਵੱਡੀ ਕਾਰਵਾਈ : Marche Retail ਦਾ ਲਾਇਸੈਂਸ ਕੀਤਾ ਰੱਦ, 3 ਘਿਓ ਬ੍ਰਾਂਡ 'ਤੇ ਲਗਾਈ ਪਾਬੰਦੀ 'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ ਰਖੜੀ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਜਾਣੋ ਕਿੰਨੇ ਹੋਏ Gold-Silver ਦੇ ਰੇਟ ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਰਾਸ਼ਟਰੀ

ਭਾਰਤ ’ਚ ਗਲੋਬਲ ਸ਼ਿਪਬਿਲਡਿੰਗ ਦਾ ਕੇਂਦਰ ਬਣਨ ਦੀ ਸਮਰੱਥਾ : ਰੱਖਿਆ ਮੰਤਰੀ ਰਾਜਨਾਥ ਸਿੰਘ

24 ਅਗਸਤ, 2026 01:38 PM

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕੋਲਕਾਤਾ ਤੋਂ ਆਨਲਾਈਨ ਮਾਧਿਅਮ ਨਾਲ ‘ਗਾਰਡਨ ਰੀਚ ਸ਼ਿਪਬਿਲਡਰਜ਼ ਐਂਡ ਇੰਜੀਨੀਅਰਜ਼’ (ਜੀ.ਆਰ.ਐੱਸ.ਈ.) ਅਤੇ ‘ਯੰਤਰ ਇੰਡੀਆ ਲਿਮਟਿਡ’ ਦੇ 5 ਵਿਸਥਾਰ ਪ੍ਰਾਜੈਕਟਾਂ ਦਾ ਨੀਂਹ-ਪੱਥਰ ਰੱਖਣ ਮੌਕੇ ਕਿਹਾ ਕਿ ਭਾਰਤ ’ਚ ਸ਼ਿਪਬਿਲਡਿੰਗ ਦਾ ਗਲੋਬਲ ਕੇਂਦਰ ਬਣਨ ਦੀ ਸਮਰੱਥਾ ਹੈ। ਨੀਂਹ-ਪੱਥਰ ਰੱਖਣ ਲਈ ਆਯੋਜਿਤ ਪ੍ਰੋਗਰਾਮ ’ਚ ਰਾਜਨਾਥ ਦੇ ਨਾਲ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਵੀ ਮੌਜੂਦ ਸਨ।

ਰਾਜਨਾਥ ਸਿੰਘ ਨੇ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੱਛਮੀ ਬੰਗਾਲ ’ਚ ਲੱਗਭਗ 3,500 ਕਰੋੜ ਰੁਪਏ ਦੀ ਲਾਗਤ ਵਾਲੇ 5 ਪ੍ਰਾਜੈਕਟਾਂ ਦਾ ਨੀਂਹ-ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ, ‘‘ਗਲੋਬਲ ਸ਼ਿਪਬਿਲਡਿੰਗ ਉਦਯੋਗ ’ਚ ਇਕ ਖਲਾਅ ਆ ਰਿਹਾ ਹੈ ਅਤੇ ਭਾਰਤ ਇਸ ਮੌਕੇ ਦਾ ਲਾਭ ਉਠਾ ਸਕਦਾ ਹੈ।’’ ਇਨ੍ਹਾਂ ਪ੍ਰਾਜੈਕਟਾਂ ’ਚ ਜੀ. ਆਰ. ਐੱਸ. ਈ. ਦੇ 3 ਅਤੇ ‘ਯੰਤਰ ਇੰਡੀਆ’ ਦੇ 2 ਵਿਸਥਾਰ ਪ੍ਰਾਜੈਕਟ ਸ਼ਾਮਲ ਹਨ। ਰੱਖਿਆ ਮੰਤਰੀ ਨੇ ਕਿਹਾ, ‘‘ਸੂਬਾ ਵਿਕਾਸ ਦੇ ਇਕ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਕਦਮ ਚੁੱਕੇਗਾ। ਪੱਛਮੀ ਬੰਗਾਲ ’ਚ ਕਾਰਖਾਨਿਆਂ ਦੇ ਬੰਦ ਹੋਣ ਅਤੇ ਤਾਲਾਬੰਦੀ ਦੀਆਂ ਖ਼ਬਰਾਂ ਦੀ ਜਗ੍ਹਾ ਹੁਣ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਨੇ ਲੈ ਲਈ ਹੈ।’’

ਕੰਪਨੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਆਪਣੀ ਸਮਰੱਥਾ ਵਧਾਉਣ ਲਈ ਜੀ. ਆਰ. ਐੱਸ. ਈ. ਨੇ ਜੰਗੀ ਬੇੜਾ ਬਣਾਉਣ ਅਤੇ ਉਨ੍ਹਾਂ ਦੀ ਮੁਰੰਮਤ ਕਰਨ ਦੀ ਆਪਣੀ ਸਮਰੱਥਾ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ, ਕੋਲਕਾਤਾ (ਐੱਸ. ਐੱਮ. ਪੀ. ਕੇ.) ਦੇ ਨਾਲ ਪੱਟਾ ਸਮਝੌਤਾ ਕੀਤਾ ਹੈ। ਇਸ ਸਮਝੌਤੇ ਹੇਠ ਹੁਗਲੀ ਨਦੀ ਦੇ ਦੋਵੇਂ ਕਿਨਾਰਿਆਂ ’ਤੇ 2 ਛੋਟੇ ਸ਼ਿਪਯਾਰਡ ਅਤੇ ਰਾਇਚਕ ’ਚ ਨਦੀ ਦੇ ਕਿਨਾਰੇ 32 ਏਕੜ ਜ਼ਮੀਨ ਲਈ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ ਰਹੀ 'ਕੁੰਡੀ'

ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ ਰਹੀ 'ਕੁੰਡੀ'

ਅਮਰਾਵਤੀ ਹਸਪਤਾਲ ਅੱਗ ਕਾਂਡ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 5-5 ਲੱਖ, ਹੋਵੇਗੀ ਉੱਚ ਪੱਧਰੀ ਜਾਂਚ

ਅਮਰਾਵਤੀ ਹਸਪਤਾਲ ਅੱਗ ਕਾਂਡ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 5-5 ਲੱਖ, ਹੋਵੇਗੀ ਉੱਚ ਪੱਧਰੀ ਜਾਂਚ

ਰੱਖਿਆ ਸੈਕਟਰ 'ਚ ਭਾਰਤ ਦਾ 'ਆਤਮ-ਨਿਰਭਰਤਾ' ਵੱਲ ਵੱਡਾ ਕਦਮ ! AK-203 'ਸ਼ੇਰ' ਦਾ ਕੀਤਾ ਸਫ਼ਲ ਪ੍ਰੀਖਣ

ਰੱਖਿਆ ਸੈਕਟਰ 'ਚ ਭਾਰਤ ਦਾ 'ਆਤਮ-ਨਿਰਭਰਤਾ' ਵੱਲ ਵੱਡਾ ਕਦਮ ! AK-203 'ਸ਼ੇਰ' ਦਾ ਕੀਤਾ ਸਫ਼ਲ ਪ੍ਰੀਖਣ

'ਰੀਅਲ ਲਾਈਫ ਬੈਟਮੈਨ', ਦਿੱਲੀ ’ਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਲੱਗੇ ਰਾਹੁਲ ਗਾਂਧੀ ਦੇ ਪੋਸਟਰ

'ਰੀਅਲ ਲਾਈਫ ਬੈਟਮੈਨ', ਦਿੱਲੀ ’ਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਲੱਗੇ ਰਾਹੁਲ ਗਾਂਧੀ ਦੇ ਪੋਸਟਰ

GST ਧੋਖਾਧੜੀ ਮਾਮਲਾ: ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਥਾਵਾਂ 'ਤੇ ED ਦੀ ਛਾਪੇਮਾਰੀ

GST ਧੋਖਾਧੜੀ ਮਾਮਲਾ: ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਥਾਵਾਂ 'ਤੇ ED ਦੀ ਛਾਪੇਮਾਰੀ

ਮਹਿਲਾ ਰਾਖਵਾਂਕਰਨ ਲਾਗੂ ਕਰਨ ਤੇ ‘ਵੰਦੇ ਮਾਤਰਮ’ ਦੇ ਪੂਰਨ ਗਾਇਨ ਦਾ ਸਮਰਥਨ ਕਰਨ ਰਾਹੁਲ : ਭਾਜਪਾ

ਮਹਿਲਾ ਰਾਖਵਾਂਕਰਨ ਲਾਗੂ ਕਰਨ ਤੇ ‘ਵੰਦੇ ਮਾਤਰਮ’ ਦੇ ਪੂਰਨ ਗਾਇਨ ਦਾ ਸਮਰਥਨ ਕਰਨ ਰਾਹੁਲ : ਭਾਜਪਾ

ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼

ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼

ਸਵਾਈਨ ਫਲੂ ਦੇ ਵਧਦੇ ਮਾਮਲਿਆਂ ਵਿਚਾਲੇ JP ਨੱਢਾ ਨੇ ਕੀਤੀ ਮੀਟਿੰਗ, ਤਿਆਰੀਆਂ ਦਾ ਲਿਆ ਜਾਇਜ਼ਾ

ਸਵਾਈਨ ਫਲੂ ਦੇ ਵਧਦੇ ਮਾਮਲਿਆਂ ਵਿਚਾਲੇ JP ਨੱਢਾ ਨੇ ਕੀਤੀ ਮੀਟਿੰਗ, ਤਿਆਰੀਆਂ ਦਾ ਲਿਆ ਜਾਇਜ਼ਾ

ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ

ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ

ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ

ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ