Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਜਨਤਕ ਜਥੇਬੰਦੀਆਂ ਨੇ ਵੰਡੀ ਰਾਹਤ ਸਮੱਗਰੀ

27 ਸਤੰਬਰ, 2025 11:18 PM

ਬਠਿੰਡਾ : ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕਿਸਾਨਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆ, ਸਾਬਕਾ ਸੈਨਿਕਾਂ ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਚਲਾਈ ਸਾਂਝੀ ਮੁਹਿੰਮ ਤਹਿਤ ਅੱਜ ਜਲਾਲਾਬਾਦ ਤੇ ਫਾਜ਼ਿਲਕਾ ਖੇਤਰ ਦੇ ਬਾਰਡਰ ਨਾਲ਼ ਲੱਗਦੇ ਤੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡ ਚੱਕ ਰੁਹੇਲਾ,ਲੱਖੇ ਕੜਾਹੀਆਂ,ਝੰਗੜ ਭੈਣੀ,ਗੁਲਾਬਾ ਭੈਣੀ, ਰਾਮ ਸਿੰਘ ਭੈਣੀ, ਰੇਤੇ ਵਾਲੀ ਭੈਣੀ, ਤੇਜਾ ਰੁਹੇਲਾ,ਦੋਨਾ ਨਾਨਕਾ ਸਮੇਤ ਵੱਖ ਵੱਖ ਪਿੰਡਾਂ ਅਤੇ ਢਾਣੀਆਂ ਵਿੱਚ ਲੋੜਵੰਦਾਂ ਨੂੰ 9000 ਕਣਕ ਦੇ ਗੱਟਿਆਂ ਦੀ ਵੰਡ ਕੀਤੀ ਗਈ। ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਬਿੰਦੂ,ਗੁਰਭੇਜ ਸਿੰਘ ਰੋਹੀ ਵਾਲਾ ਤੇ ਹਰਿਆਣਾ ਦੇ ਕਿਸਾਨ ਆਗੂ ਨਿਰਭੈ ਸਿੰਘ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਘਰ ਘਰ ਜਾ ਕੇ ਰਾਸ਼ਨ ਵੀ ਵੰਡਿਆ ਗਿਆ। ਇਸ ਮੌਕੇ ਬਿਜਲੀ ਮੁਲਾਜ਼ਮਾਂ ਦੇ ਆਗੂ ਸੁਖਵੰਤ ਸਿੰਘ ਸੇਖੋਂ ਵੀ ਮੌਜੂਦ ਸਨ।

 ਫਾਜ਼ਿਲਕਾ ਦੀ ਦਾਣਾ ਮੰਡੀ ਚ ਕੱਲ੍ਹ ਰਾਤ ਤੋਂ ਹੀ ਸੈਂਕੜੇ ਟਰਾਲੀਆਂ ਦਾ ਕਾਫ਼ਲਾ ਪਹੁੰਚਿਆ ਜਿੰਨਾ ਨੂੰ ਅੱਜ਼ ਸਵੇਰੇ ਇਕੱਲੇ ਇਕੱਲੇ ਪਿੰਡ ਦੇ ਲੋੜਵੰਦਾਂ ਦੀਆਂ ਸੂਚੀਆਂ ਦੇ ਕੇ ਰਵਾਨਾ ਕੀਤਾ ਗਿਆ। ਕਿਸਾਨ ਮਜ਼ਦੂਰ ਆਗੂਆਂ ਨੇ ਆਖਿਆ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਬਦਇੰਤਜਾਮੀ ਕਾਰਨ ਆਏ ਭਿਆਨਕ ਹੜ੍ਹਾਂ ਦੀ ਬਦੌਲਤ ਕਿਰਤੀ ਕਮਾਊ ਲੋਕਾਂ ਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪਈ ਹੈ। ਉਹਨਾਂ ਆਖਿਆ ਕਿ ਲੋਕਾਂ ਦੇ ਮੁੜ ਵਸੇਬੇ ਲਈ ਬਹੁਤ ਵੱਡੇ ਇੰਤਜ਼ਾਮਾਂ ਦੀ ਲੋੜ ਹੈ। ਉਹਨਾਂ ਲੋਕਾਂ ਦੇ ਡਿੱਗੇ ਮਕਾਨਾਂ ਦੀ ਮੁੜ ਉਸਾਰੀ, ਬਿਮਾਰੀਆਂ ਦੀ ਰੋਕਥਾਮ ਅਤੇ ਫਸਲਾਂ ਦੀ ਮੁੜ ਬਿਜਾਈ ਵਰਗੇ ਕਾਰਜਾਂ ਲਈ ਪੰਜਾਬ ਤੇ ਕੇਂਦਰ ਸਰਕਾਰ ਤੋਂ ਵੱਡੇ ਬਜਟ ਝੋਕਣ ਦੀ ਮੰਗ ਕੀਤੀ। 

ਉਹਨਾਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਦੌਰਾਨ ਬਾਦਲਾਂ,ਜਾਖੜਾਂ ਤੇ ਕੈਪਟਨ ਅਮਰਿੰਦਰ ਸਿੰਘ ਵਰਗੇ ਵੱਡੇ ਜਗੀਰਦਾਰਾਂ ਅਤੇ ਕਾਰਪੋਰੇਟ ਘਰਾਣਿਆਂ 'ਤੇ ਵਿਸ਼ੇਸ਼ ਹੜ੍ਹ ਟੈਕਸ ਲਾ ਕੇ ਲੋੜੀਂਦੀਆਂ ਬਜਟ ਕਰਮਾਂ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਖੇਤਾਂ ਚੋ ਰੇਤ ਕੱਢਣ ਲਈ ਟਰੈਕਟਰਾਂ 'ਚ ਖ਼ਪਤ ਹੋਣ ਵਾਲੇ ਡੀਜ਼ਲ ਉਤੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਵਸੂਲੇ ਜਾਂਦੇ ਟੈਕਸ ਨੂੰ ਮੁਆਫ ਕੀਤਾ ਜਾਵੇ । ਉਹਨਾਂ ਗਰੀਬ ਲੋਕਾਂ ਦੇ ਢਹੇ ਘਰਾਂ,ਤਬਾਹ ਹੋਈਆਂ ਫਸਲਾਂ, ਟੁੱਟੀਆਂ ਕੰਮ ਦਿਹਾੜੀਆਂ ਦਾ ਢੁਕਵਾਂ ਮੁਆਵਜ਼ਾ ਦੇਣ, ਹੜ੍ਹਾਂ ਦੇ ਲਈ ਜ਼ਿੰਮੇਵਾਰ ਉੱਚ ਅਧਿਕਾਰੀਆਂ ਤੇ ਸਿਆਸੀ ਲੀਡਰਾਂ ਦੀ ਪੜਤਾਲ ਕਰਕੇ ਸਖ਼ਤ ਸਜ਼ਾਵਾਂ ਦੇਣ ਅਤੇ ਹੜ੍ਹਾਂ ਦੀ ਰੋਕਥਾਮ ਦੇ ਪੁਖਤਾ ਪ੍ਰਬੰਧ ਕਰਨ ਆਦਿ ਮੰਗਾਂ ਨੂੰ ਲੈ ਕੇ ਜਲਦੀ ਹੀ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.