ਖਰੜ - ਪ੍ਰੀਤ ਪੱਤੀ : ਸੈਣੀ ਮਹਾਸਭਾ ਜ਼ਿਲ੍ਹਾ ਮੋਹਾਲੀ ਦੀ ਪ੍ਰਧਾਨ ਅਤੇ ਉੱਘੀ ਸਮਾਜ ਸੇਵੀਕਾ ਸਰਬਜੀਤ ਕੌਰ ਸੈਣੀ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਪੰਜਾਬੀਆਂ ਲਈ ਵਰਤੇ ਗਏ ਗਲਤ ਅਤੇ ਅਪਮਾਨ ਜਨਕ ਸ਼ਬਦਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਅੰਨ ਭੰਡਾਰ ਅਤੇ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰਨ ਲਈ ਸਭ ਤੋਂ ਵੱਡਾ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਖਿਲਾਫ ਇਹੋ ਜਿਹੀ ਭਾਸ਼ਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਸੈਣੀ ਮਹਾਸਭਾ ਦੀ ਪ੍ਰਧਾਨ ਨੇ ਭਾਜਪਾ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਦੀ ਇਸ ਹਰਕਤ ਦਾ ਸਖਤ ਨੋਟਿਸ ਲਵੇ ਅਤੇ ਉਹਨਾਂ ਨੂੰ ਸਮੁੱਚੇ ਪੰਜਾਬੀਆਂ ਕੋਲੋਂ ਜਨਤਕ ਤੌਰ ਤੇ ਮੁਆਫੀ ਮੰਗਣ ਲਈ ਮਜਬੂਰ ਕਰੇ । ਉਹਨਾਂ ਚੇਤਾਵਨੀ ਦਿੱਤੀ ਕਿ ਅਜਿਹੀ ਬਿਆਨਬਾਜੀ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਸਮਾਜ ਸੇਵੀ ਜਥੇਬੰਦੀਆਂ ਅਤੇ ਪੰਜਾਬ ਹਿਤੈਸ਼ੀ ਲੋਕ ਤਿੱਖਾ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।