Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਭਾਰਤੀ ਲੋਕਤੰਤਰ ਨੂੰ ਕਮਜ਼ੋਰ ਕਰ ਰਹੇ ਹਨ ਸ਼ਾਹ : ਜੈਰਾਮ ਰਮੇਸ਼

17 ਜੂਨ, 2026 05:54 PM

ਨਵੀਂ ਦਿੱਲੀ : ਕਾਂਗਰਸ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਸਾਲ 17 ਅਪ੍ਰੈਲ ਨੂੰ ਲੋਕ ਸਭਾ 'ਚ ਸੰਵਿਧਾਨ ਸੋਧ ਬਿੱਲ ਪਾਸ ਕਰਵਾਉਣ 'ਚ ਨਾਕਾਮ ਰਹਿਣ ਨਾਲ ਹੋਈ "ਸ਼ਰਮਿੰਦਗੀ" ਦੀ ਭਰਪਾਈ ਲਈ ਵਿਰੋਧੀ ਧਿਰ 'ਤੇ 'ਹਮਲਾ' ਕਰ ਰਹੇ ਹਨ ਅਤੇ ਭਾਰਤੀ ਲੋਕਤੰਤਰ ਨੂੰ ਕਮਜ਼ੋਰ ਕਰ ਰਹੇ ਹਨ। ਵਿਰੋਧੀ ਪਾਰਟੀ ਨੇ ਕਿਹਾ ਕਿ ਸ਼ਾਹ ਦੇ ਲਾਲਚਾਂ ਕਾਰਨ ਅਜਿਹੇ ਕਈ ਨੇਤਾ ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋਣ ਲਈ ਆਕਰਸ਼ਿਤ ਹੋ ਰਹੇ ਹਨ, ਜੋ ਸਿਰਫ਼ 2 ਸਾਲ ਪਹਿਲਾਂ ਭਾਜਪਾ-ਵਿਰੋਧੀ ਏਜੰਡੇ ਦੇ ਜ਼ੋਰ 'ਤੇ ਚੁਣੇ ਗਏ ਸਨ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ,"ਕੇਂਦਰੀ ਗ੍ਰਹਿ ਮੰਤਰੀ ਵਿਰੋਧੀ ਧਿਰ 'ਤੇ ਲਗਾਤਾਰ ਹਮਲੇ ਅਤੇ ਭਾਰਤੀ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖੇ ਹੋਏ ਹਨ ਤਾਂ ਕਿ 17 ਅਪ੍ਰੈਲ, 2026 ਨੂੰ ਲੋਕ ਸਭਾ 'ਚ ਆਪਣੀ ਉਸ ਸ਼ਰਮਨਾਕ ਹਾਰ ਦੀ ਭਰਪਾਈ ਸਕਣ, ਜਦੋਂ ਉਹ ਹੱਦਬੰਦੀ ਬਿੱਲ ਨੂੰ ਪਾਸ ਕਰਵਾਉਣ 'ਚ ਅਸਫ਼ਲ ਰਹੇ ਸਨ।''

ਰਮੇਸ਼ ਨੇ ਕਿਹਾ,''ਉਨ੍ਹਾਂ ਦੇ ਲਾਲਚਾਂ ਨਾਲ ਅਜਿਹੇ ਕਈ ਲੋਕ ਹੁਣ ਭਾਜਪਾ 'ਚ ਸ਼ਾਮਲ ਹੋਣ ਲਈ ਆਕਰਸ਼ਿਤ ਹੋ ਰਹੇ ਹਨ, ਜੋ ਸਿਰਫ਼ 2 ਸਾਲ ਪਹਿਲੇ ਭਾਜਪਾ-ਵਿਰੋਧੀ ਏਜੰਡੇ ਦੇ ਜ਼ੋਰ 'ਤੇ ਚੁਣੇ ਗਏ ਸਨ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਦਿੱਤੇ ਜਾ ਰਹੇ ਲਾਲਚ ਅਤੇ ਲਾਭ ਇੰਨੇ ਵੱਡੇ ਹਨ ਕਿ ਉਨ੍ਹਾਂ ਦੀ ਕਲਪਣਾ ਵੀ ਕਠਿਨ ਹੈ।'' ਉਨ੍ਹਾਂ ਕਿਹਾ,''ਗ੍ਰਹਿ ਮੰਤਰੀ ਪੂਰੀ ਤਰ੍ਹਾਂ ਨਾਲ ਬੇਰਹਿਮ ਅਤੇ ਮੌਕਾਪ੍ਰਸਤ ਮੁਹਿੰਮ ਚਲਾ ਰਹੇ ਹਨ, ਜਿਸ ਨੂੰ ਭਰਪੂਰ ਸਰੋਤਾਂ ਦਾ ਸਹਾਰਾ ਪ੍ਰਾਪਤ ਹੈ। ਇਹ ਮੁਹਿੰਮ ਠੀਕ ਮਿਊਚੁਅਲ ਫੰਡ ਉਦਯੋਗ ਦੀ ਤਰ੍ਹਾਂ ਹੈ, ਜੋ ਵੱਖ-ਵੱਖ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਯੋਜਨਾਵਾਂ ਅਤੇ 'ਉਤਪਾਦ' ਉਪਲੱਬਧ ਕਰਵਾਉਂਦਾ ਹੈ। ਉਨ੍ਹਾਂ ਦੀ ਨੈਤਿਕ ਗਿਰਾਵਟ ਦੀ ਕੋਈ ਸੀਮਾ ਨਹੀਂ ਹੈ ਪਰ ਉਹ ਆਪਣੇ ਅੰਤਿਮ ਉਦੇਸ਼ 'ਚ ਸਫ਼ਲ ਨਹੀਂ ਹੋਣਗੇ।''

ਉਨ੍ਹਾਂ ਦੀ ਇਹ ਟਿੱਪਣੀ ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਨੇਤਾ ਸੰਜੇ ਰਾਊਤ ਦੇ ਮੰਗਲਵਾਰ ਦੇਰ ਰਾਤ ਕੀਤੇ ਗਏ ਉਸ ਦਾਅਵੇ ਤੋਂ ਬਾਅਦ ਆਈ ਹੈ ਕਿ 'ਮਹਾਰਾਸ਼ਟਰ ਦੇ ਸੰਸਦ ਮੈਂਬਰਾਂ ਨੂੰ ਖਰੀਦਣ' ਲਈ 15 ਕਰੋੜ ਰੁਪਏ ਦੀ ਪੇਸ਼ਗੀ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਦਾਅਵੇ ਨਾਲ ਸ਼ਿਵ ਸੈਨਾ (ਉਬਾਠਾ) ਦੇ ਕੁਝ ਲੋਕ ਸਭਾ ਮੈਂਬਰਾਂ ਦੇ ਪਾਲਾ ਬਦਲਣ ਦੀਆਂ ਅਟਕਲਾਂ ਨੂੰ ਹੋਰ ਜ਼ੋਰ ਮਿਲਿਆ। ਇਸ ਤੋਂ ਪਹਿਲਾਂ, ਤ੍ਰਿਣਮੂਲ ਕਾਂਗਰਸ ਦੇ 20 ਬਾਗੀ ਸੰਸਦ ਮੈਂਬਰਾਂ ਨੇ ਐਤਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰ ਕੇ ਤ੍ਰਿਪੁਰਾ ਦੇ ਰਜਿਸਟਰਡ ਪਰ ਗੈਰ-ਮਾਨਤਾ ਪ੍ਰਾਪਤ ਰਾਜਨੀਤਕ ਦਲ 'ਨੈਸ਼ਨਲਿਸਟ ਸਿਟੀਜ਼ਨਸ ਪਾਰਟੀ ਆਫ਼ ਇੰਡੀਆ' (ਐੱਨਸੀਪੀਆਈ) 'ਚ ਰਲੇਵੇਂ ਦਾ ਐਲਾਨ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ