ਪਿਛਲੇ ਕੁਝ ਦਿਨਾਂ ਤੋਂ ਉੱਤਰੀ ਭਾਰਤ 'ਚ ਗਰਮੀ ਨੇ ਕਹਿਰ ਵਰ੍ਹਾਇਆ ਹੋਇਆ ਹੈ ਤੇ ਤਾਪਮਾਨ 47 ਡਿਗਰੀ ਤੱਕ ਪਹੁੰਚ ਗਿਆ ਸੀ। ਇਸੇ ਦੌਰਾਨ ਬੀਤੇ ਦਿਨ ਹੋਈ ਬਾਰਿਸ਼ ਨੇ ਕੁਝ ਹੱਦ ਤੱਕ ਗਰਮੀ ਤੋਂ ਰਾਹਤ ਜ਼ਰੂਰ ਦਿਵਾਈ ਹੈ, ਜਿਸ ਨਾਲ ਲੋਕਾਂ ਨੂੰ ਭੱਖਦੀ ਗਰਮੀ 'ਚ ਸੁੱਖ ਦਾ ਸਾਹ ਮਿਲਿਆ ਹੈ।
ਹੁਣ ਮੌਸਮ ਵਿਭਾਗ ਨੇ ਦਿੱਲੀ-ਐੱਨ.ਸੀ.ਆਰ. ਲਈ ਭਾਰੀ ਬਾਰਿਸ਼, ਅਸਮਾਨੀ ਬਿਜਲੀ ਤੇ ਹਨੇਰੀ-ਤੂਫ਼ਾਨ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਜਾਫ਼ਰਪੁਰ, ਨੋਇਡਾ, ਫਰੀਦਾਬਾਦ, ਗਾਜ਼ੀਆਬਾਦ, ਗੁਰੂਗ੍ਰਾਮ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੇ ਕੁਝ ਇਲਾਕਿਆਂ 'ਚ ਵੀ 50-70 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਦੌਰਾਨ ਤੂਫ਼ਾਨ ਤੇ ਹਲਕੀ ਤੋਂ ਤੇਜ਼ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਹੈ। ਉਮੀਦ ਹੈ ਕਿ ਇਸ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲੇਗੀ।