Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਭਾਰੀ ਬਾਰਿਸ਼ ਮਗਰੋਂ ਡਿੱਗੀ ਅਸਮਾਨੀ ਬਿਜਲੀ ਨੇ ਲਈ 9 ਲੋਕਾਂ ਦੀ ਜਾਨ, ਘਰੋਂ ਨਾ ਨਿਕਲਣ ਦੀ ਚਿਤਾਵਨੀ ਜਾਰੀ

14 ਜੁਲਾਈ, 2025 04:53 PM

ਪੰਜਾਬ ਸਣੇ ਪੂਰੇ ਉੱਤਰੀ ਭਾਰਤ 'ਚ ਪਿਛਲੇ ਕਈ ਦਿਨਾਂ ਤੋਂ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ। ਇਸ ਤੋਂ ਇਲਾਵਾ ਭਾਰਤ ਦੇ ਹੋਰ ਵੀ ਕਈ ਸੂਬਿਆਂ 'ਚ ਭਾਰੀ ਬਾਰਿਸ਼ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ।ਇਸੇ ਦੌਰਾਨ ਬਿਹਾਰ ਸੂਬੇ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿਛਲੇ 24 ਘੰਟਿਆਂ ਦੌਰਾਨ ਅਚਾਨਕ ਮੌਸਮ ਵਿੱਚ ਆਈ ਤਬਦੀਲੀ ਕਾਰਨ ਪਟਨਾ, ਗਯਾ, ਵੈਸ਼ਾਲੀ ਅਤੇ ਬਾਂਕਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖਮੀ ਹੋਏ ਹਨ। ਮ੍ਰਿਤਕਾਂ ਦੀ ਉਮਰ 12 ਤੋਂ 65 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।


ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ ਬਾਂਕਾ ਸੀ, ਜਿੱਥੇ ਬਿਜਲੀ ਡਿੱਗਣ ਕਾਰਨ 4 ਮੌਤਾਂ ਹੋਈਆਂ ਹਨ। ਪੀੜਤਾਂ ਵਿੱਚ ਕੋਹਕਾਰਾ ਦੀ 12 ਸਾਲਾ ਕਰੀਨਾ ਕੁਮਾਰੀ, ਅਮਰਪੁਰ ਤੋਂ ਅਨਿਲ ਯਾਦਵ, ਫੁਲਦੀਦੁਮਰ ਤੋਂ ਸੁਲੇਖਾ ਦੇਵੀ ਅਤੇ ਬੇਲਹਾਰ ਤੋਂ ਪਸ਼ੂ ਪਾਲਕ ਵਿਜੇ ਯਾਦਵ ਸ਼ਾਮਲ ਹਨ। ਉੱਥੇ ਹੀ ਗਯਾ ਜ਼ਿਲ੍ਹੇ ਵਿੱਚ, ਸੂਰਿਆਮੰਡਲ ਚੈੱਕਪੋਸਟ ਦੇ ਨੇੜੇ ਤਿੰਨ ਬਾਈਕ ਸਵਾਰਾਂ 'ਤੇ ਬਿਜਲੀ ਡਿੱਗ ਗਈ, ਜਿਸ ਨਾਲ ਅੰਕਿਤ ਕੁਮਾਰ ਅਤੇ ਵਿਕੇਸ਼ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਸਵਾਰ, ਵਕੀਲ ਮਾਂਝੀ, ਗੰਭੀਰ ਰੂਪ ਵਿੱਚ ਝੁਲਸ ਗਿਆ।


ਗਯਾ ਦੇ ਮੋਹਦਾ ਬਲਾਕ ਵਿੱਚ, ਪਸ਼ੂ ਚਰਾਉਣ ਗਏ ਇਕ ਚਰਵਾਹੇ 'ਤੇ ਬਿਜਲੀ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੂਪਲਾਲ ਯਾਦਵ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪਟਨਾ ਦੇ ਮੋਕਾਮਾ ਇਲਾਕੇ ਵਿੱਚ, ਕਿਸਾਨ ਪੋਖ ਨਾਰਾਇਣ ਮਹਿਤੋਂ ਦੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ, ਜਦੋਂ ਕਿ ਪੰਡਾਰਕ ਵਿੱਚ, ਇੱਕ ਮੱਝ ਦੀ ਵੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ, ਜਦਕਿ ਵੈਸ਼ਾਲੀ ਜ਼ਿਲ੍ਹੇ ਦੇ ਚੱਕਮਸੂਦ ਪਿੰਡ ਵਿੱਚ ਵੀ ਇੱਕ ਕੁੜੀ ਦੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ।

 

ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਲਾਸ਼ਾਂ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਜ਼ਿਆਦਾਤਰ ਘਟਨਾਵਾਂ ਐਤਵਾਰ ਸ਼ਾਮ 5 ਵਜੇ ਤੋਂ ਰਾਤ 9 ਵਜੇ ਦੇ ਵਿਚਕਾਰ ਵਾਪਰੀਆਂ। ਬਾਂਕਾ ਵਿੱਚ ਜਿਲੇਬੀਆ ਮੋਡ ਦੇ ਨੇੜੇ ਬਿਜਲੀ ਡਿੱਗਣ ਕਾਰਨ ਇੱਕ ਕਾਂਵੜੀਆ ਜ਼ਖ਼ਮੀ ਹੋ ਗਿਆ।


ਭਾਰਤ ਮੌਸਮ ਵਿਭਾਗ (IMD) ਨੇ ਸੂਬੇ ਭਰ ਲਈ ਇੱਕ ਤਾਜ਼ਾ ਚੇਤਾਵਨੀ ਜਾਰੀ ਕੀਤੀ ਹੈ ਕਿਉਂਕਿ ਗੰਗਾ ਪੱਛਮੀ ਬੰਗਾਲ ਅਤੇ ਝਾਰਖੰਡ ਉੱਤੇ ਚੱਕਰਵਾਤੀ ਸਰਕੂਲੇਸ਼ਨ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਅਚਾਨਕ ਤਬਦੀਲੀਆਂ ਜਾਰੀ ਰਹਿਣ ਦੀ ਉਮੀਦ ਹੈ, ਜਿਸ ਨਾਲ ਬਿਹਾਰ ਦੇ ਮੌਸਮ ਦੇ ਹਾਲਾਤ ਪ੍ਰਭਾਵਿਤ ਹੋਣਗੇ।


ਅਧਿਕਾਰੀਆਂ ਨੇ ਲੋਕਾਂ ਨੂੰ ਗਰਜ-ਤੂਫ਼ਾਨ ਦੌਰਾਨ ਘਰ ਦੇ ਅੰਦਰ ਰਹਿਣ ਅਤੇ ਬਿਜਲੀ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਦਰੱਖਤਾਂ, ਬਿਜਲੀ ਦੇ ਖੰਭਿਆਂ ਜਾਂ ਖੁੱਲ੍ਹੇ ਖੇਤਾਂ ਵਿੱਚ ਪਨਾਹ ਲੈਣ ਤੋਂ ਬਚਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਸਾਨਾਂ ਅਤੇ ਬਾਹਰ ਕੰਮ ਕਰਨ ਵਾਲਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਅਸਥਿਰ ਮੌਸਮ ਦੇ ਸਮੇਂ ਦੌਰਾਨ ਸਾਵਧਾਨ ਰਹਿਣ ਅਤੇ ਕੰਕਰੀਟ ਦੇ ਢਾਂਚਿਆਂ ਹੇਠ ਪਨਾਹ ਲੈਣ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ