ਜੰਮੂ : ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਮਾਨਸੂਨ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ। ਉੱਥੇ ਹੀ ਪਹਾੜੀ ਸੂਬਿਆਂ ਵਿਚ ਵੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਜੰਮੂ 'ਚ ਮੋਹਲੇਧਾਰ ਮੀਂਹ ਮਗਰੋਂ ਚਿਨਾਬ ਨਦੀ ਦਾ ਪਾਣੀ ਦਾ ਪੱਧਰ ਵੱਧਣ ਕਾਰਨ ਅਧਿਕਾਰੀਆਂ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਸਲਾਲ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬਗਲੀਹਾਰ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਦਰਅਸਲ ਵਾਧੂ ਪਾਣੀ ਨੂੰ ਕੱਢਣ ਅਤੇ ਹੜ੍ਹ ਵਰਗੇ ਹਾਲਾਤ ਨੂੰ ਰੋਕਣ ਲਈ ਗੇਟ ਖੋਲ੍ਹੇ ਗਏ ਹਨ। ਅਧਿਕਾਰੀਆਂ ਨੇ ਸਥਾਨਕ ਲੋਕਾਂ ਨੂੰ ਨਦੀ ਕੰਢਿਓਂ ਦੂਰ ਰਹਿਣ ਅਤੇ ਸਾਰੀਆਂ ਸੁਰੱਖਿਆ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਨਿਰਦੇਸ਼ ਜਾਰੀ ਕੀਤੇ ਹਨ।